ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਡੈਂਟਲ ਕਲੀਨਿਕ ਦੀ ਸ਼ੁਰੂਆਤ
ਨਵਾਂਸ਼ਹਿਰ, 1 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸਮਾਜ ਸੇਵੀ ਸੰਸਥਾ ਲਾਈਫ਼ ਕੇਅਰ ਫਾਊਂਡੇਸ਼ਨ ਤੇ ਗੁ: ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਾਨਵਤਾ ਦੀ ਸੇਵਾ ਹਿੱਤ ਸ਼ਲਾਘਾਯੋਗ ਉਪਰਾਲਾ ਕਰਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਡੈਂਟਲ ਕਲੀਨਿਕ ਦੀ ਸ਼ੁਰੂਆਤ ਗੁ: ਸਿੰਘ ਸਭਾ ਦੇ ਹੈੱਡ ਗ੍ਰੰਥੀ ਮਨਜੀਤ ਸਿੰਘ ਵਲੋਂ ਅਰਦਾਸ ਉਪਰੰਤ ਕੀਤੀ ਗਈ। ਇਸ ਕਲੀਨਿਕ ਦਾ ਮੁੱਖ ਮਕਸਦ ਆਮ ਲੋਕਾਂ ਤੇ ਲੋੜਵੰਦ ਮਰੀਜ਼ਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਦਾ ਮਿਆਰੀ ਅਤੇ ਰਿਆਇਤੀ ਇਲਾਜ ਮੁਹੱਈਆ ਕਰਵਾਉਣਾ ਹੈ।
ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਡੈਂਟਲ ਕਲੀਨਿਕ ਦੀ ਸ਼ੁਰੂਆਤ ਦੌਰਾਨ ਡਾਕਟਰ ਮਰੀਜ਼ ਦੀ ਜਾਂਚ ਕਰਨ ਸਮੇਂ ਨਾਲ ਪ੍ਰਬੰਧਕ।
02-09-2026