03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪਿੰਡ ਸੀਣਾਂ ਵਿਖੇ ਕਿਸਾਨ ਰਾਮ ਲਾਲ ਦੇ ਖੇਤ ’ਚ ਸ਼ਰਾਰਤੀ ਅਨਸਰਾਂ ਵੱਲੋਂ ਵੱਢੇ ਗਏ ਪਾਪੂਲਰਾਂ ਦੇ ਬੂਟਿਆਂ ਦਾ ਦ੍ਰਿਸ਼। ਸ਼ਰਾਰਤੀ ਅਨਸਰਾਂ ਨੇ ਪਿੰਡ ਸੀਣਾਂ ਦੇ ਖੇਤ ’ਚੋਂ 700 ਦੇ ਕਰੀਬ ਪਾਪੂਲਰਾਂ ਦੇ ਬੂਟੇ ਵੱਢੇ

ਹੁਸ਼ਿਆਰਪੁਰ, 2 ਸਤੰਬਰ (ਨਰਿੰਦਰ ਸਿੰਘ ਬੱਡਲਾ)-ਕਿਸਾਨ ਵੱਲੋਂ ਮਿਹਨਤ ਨਾਲ ਲਗਾਏ ਗਏ ਪਾਪੂਲਰ ਦੇ ਬੂਟੇ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਵੱਡੀ ਪੱਧਰ ’ਤੇ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਸੀਣਾਂ ਦੇ ਵਾਸੀ ਰਾਮ ਲਾਲ ਪੁੱਤਰ ਤੁਲਸੀ ਰਾਮ ਨੇ ਦੱਸਿਆ ਕਿ ਉਸਨੇ ਪਿਛਲੇ ਸਾਲ ਆਪਣੇ ਖੇਤਾਂ ’ਚ ਪਾਪੂਲਰ ਦੇ ਬੂਟੇ ਲਗਾਏ ਸਨ।

ਅਜੀਤ ਡੈਸਕ 03-09-2026
ਹੁਸ਼ਿਆਰਪੁਰ, 2 ਸਤੰਬਰ (ਨਰਿੰਦਰ ਸਿੰਘ ਬੱਡਲਾ)-ਕਿਸਾਨ ਵੱਲੋਂ ਮਿਹਨਤ ਨਾਲ ਲਗਾਏ ਗਏ ਪਾਪੂਲਰ ਦੇ ਬੂਟੇ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਵੱਡੀ ਪੱਧਰ ’ਤੇ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਸੀਣਾਂ ਦੇ ਵਾਸੀ ਰਾਮ ਲਾਲ ਪੁੱਤਰ ਤੁਲਸੀ ਰਾਮ ਨੇ ਦੱਸਿਆ ਕਿ ਉਸਨੇ ਪਿਛਲੇ ਸਾਲ ਆਪਣੇ ਖੇਤਾਂ ’ਚ ਪਾਪੂਲਰ ਦੇ ਬੂਟੇ ਲਗਾਏ ਸਨ। ਉਸਨੇ ਦੱਸਿਆ ਕਿ ਉਹ ਅੱਜ ਸਵੇਰੇ ਆਪਣੇ ਕੰਮ ’ਤੇ ਜਾਣ ਲਈ ਤਿਆਰ ਹੋ ਰਿਹਾ ਹੈ ਤਾਂ ਉਸ ਨੂੰ ਉਸ ਦੇ ਪਿੰਡ ਦੇ ਵਾਸੀ ਬਿੱਲਾ ਜੋ ਕਿ ਆਪਣੇ ਖੇਤਾਂ ’ਚ ਕੰਮ ਕਰਨ ਲਈ ਜਾ ਰਿਹਾ ਸੀ ਨੇ ਆ ਕੇ ਦੱਸਿਆ ਕਿ ਉਸਦੇ ਖੇਤ ’ਚ ਲਗਾਏ ਗਏ ਪਾਪੂਲਰ ਦੇ ਸਾਰੇ ਬੂਟੇ ਕਿਸੇ ਨੇ ਵੱਢ ਦਿੱਤੇ ਹਨ। ਉਸਨੇ ਦੱਸਿਆ ਕਿ ਜਦੋਂ ਉਸਨੇ ਪਿੰਡ ਕੁੱਝ ਪਤਵੰਤਿਆਂ ਨੂੰ ਨਾਲ ਲੈ ਕੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਉਸਦੇ ਖੇਤ ’ਚ ਲੱਗੇ 700 ਦੇ ਕਰੀਬ ਪਾਪੂਲਰ ਦੇ ਬੂਟੇ ਸ਼ਰਾਰਤੀ ਅਨਸਰਾਂ ਵੱਲੋਂ ਵੱਢ ਦਿੱਤੇ ਗਏ ਸਨ। ਉਸਨੇ ਦੱਸਿਆ ਕਿ ਇਸ ਨਾਲ ਉਸਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਸਨੇ ਦੱਸਿਆ ਕਿ ਇਲਾਕੇ ’ਚ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਜਾਂ ਅਜਿਹੀਆਂ ਹੋਰ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸੰਬੰਧੀ ਥਾਣਾ ਚੱਬੇਵਾਲ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਬਾਗਪੁਰ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਦਾ ਸਨਮਾਨ ਅਗਲੀ ਖ਼ਬਰ ਕਰਤਾਰ ਮੈਮੋਰੀਅਲ ਹਸਪਤਾਲ ਵਿਖੇ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।