ਗੱਲਬਾਤ ਸਮੇਂ ਅਧਿਆਪਕ ਆਗੂ। ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕ ਤੇ ਪੈਨਸ਼ਨਰਜ਼ ਅੱਜ ਮਨਾਉਣਗੇ ਕਾਲਾ ਦਿਵਸ
ਬੰਗਾ, 4 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਦੇ ਏਡਿਡ ਸਕੂਲਾਂ ਵਿਚ ਕੰਮ ਕਰ ਰਹੇ ਅਤੇ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਪੰਜ ਸਤੰਬਰ ਅਧਿਆਪਕ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਏਡਿਡ ਸਕੂਲਾਂ ਦੇ ਅਧਿਆਪਕ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀ ਮਾਜਰਾ ਨੇ ਦੱਸਿਆ ਕਿ ਇਹ ਫੈਸਲਾ ਸੂਬਾ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ।
ਅਜੀਤ ਡੈਸਕ
05-09-2026