ਕੇਂਦਰ ਤੇ ਪੰਜਾਬ ਸਰਕਾਰ ਸਮੇਂ ਵੱਧ ਰਹੀ ਮਹਿੰਗਾਈ ਨੇ ਲੋਕਾਂ ਨੂੰ ਫਿਕਰਾਂ ’ਚ ਪਾਇਆ-ਬੰਗਾ
ਕਟਾਰੀਆਂ, 5 ਸਤੰਬਰ (ਪ੍ਰੇਮੀ ਸੰਧਵਾਂ)-ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸੀਨੀਅਰ ਕਿਸਾਨ ਆਗੂ ਕਮਲਜੀਤ ਬੰਗਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੋਂ ਕੇਂਦਰ ਵਿਚ ਭਾਜਪਾ ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਲੋਕ ਮਹਿੰਗਾਈ ਵਿਚ ਦਰੜੇ ਹੋਏ ਜਾਪ ਰਹੇ ਹਨ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਜਦੋਂ ਵੀ ਕੇਂਦਰ ਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਤਾਂ ਇਸ ਸਰਕਾਰ ਸਮੇਂ ਮਹਿੰਗਾਈ ਨੂੰ ਪੂਰੀ ਤਰ੍ਹਾਂ ਨਾਲ ਲਗਾਮ ਲੱਗੀ ਸੀ ਪਰ ਹੁਣ ਵੱਧ ਰਹੀ ਮਹਿੰਗਾਈ ਨੇ ਜਿਵੇਂ ਲੋਕਾਂ ਨੂੰ ਫਿਕਰਾਂ ਦੀ ਸੂਲੀ ’ਤੇ ਟੰਗ ਦਿੱਤਾ ਹੋਵੇ।
ਅਜੀਤ ਡੈਸਕ
06-09-2026