06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਦਿਵਸ ਮੌਕੇ ’ਤੇ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਸਨਮਾਨ

ਨਵਾਂਸ਼ਹਿਰ, 5 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸਮਾਜਿਕ ਚੇਤਨਾ ਮੰਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀ, ਦਸਵੀਂ ਤੇ ਬਾਰ੍ਹਵੀਂ ਜਮਾਤ ਵਿਚੋਂ ਮੈਰਿਟ ਪ੍ਰਾਪਤ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਬਲਵੀਰ ਸਿੰਘ ਬਾਲੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਖ਼ਤ ਮਿਹਨਤ ਕਰਕੇ ਚੰਗੇ ਮੁਕਾਮ ਹਾਸਿਲ ਕਰ ਸਕਦੇ ਹਨ।

ਅਜੀਤ ਡੈਸਕ 06-09-2026
ਨਵਾਂਸ਼ਹਿਰ, 5 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸਮਾਜਿਕ ਚੇਤਨਾ ਮੰਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀ, ਦਸਵੀਂ ਤੇ ਬਾਰ੍ਹਵੀਂ ਜਮਾਤ ਵਿਚੋਂ ਮੈਰਿਟ ਪ੍ਰਾਪਤ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਬਲਵੀਰ ਸਿੰਘ ਬਾਲੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਖ਼ਤ ਮਿਹਨਤ ਕਰਕੇ ਚੰਗੇ ਮੁਕਾਮ ਹਾਸਿਲ ਕਰ ਸਕਦੇ ਹਨ। ਐਸ. ਕੇ. ਪੁਰੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਹੋਣਾ ਪਵੇਗਾ। ਦਿਨੇਸ਼ ਕੁਮਾਰ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਨੇ ਬੱਚਿਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਆਉਣ ਵਾਲੀਆਂ ਚੁਣੌਤੀਆਂ ਤੋਂ ਘਬਰਾਉਣ ਦੀ ਲੋੜ ਨਹੀਂ ਅਧਿਆਪਕ ਤੇ ਮਾਪਿਆਂ ਦੇ ਮਾਰਗਦਰਸ਼ਨ ਨਾਲ ਤੁਸੀਂ ਚੰਗੇ ਸ਼ਹਿਰੀ ਬਣ ਕੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾ ਸਕਦੇ ਹੋ। ਛੋਟੂ ਰਾਮ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਅਸ਼ੋਕ ਕੁਮਾਰ ਸਾਬਕਾ ਬੀ. ਪੀ. ਈ. ਓ. ਨੇ ਅਬਦੁਲ ਕਲਾਮ ਦੀ ਜ਼ਿੰਦਗੀ ਦਾ ਹਵਾਲਾ ਦੇ ਕੇ ਬੱਚਿਆਂ ਨੂੰ ਸੰਬੋਧਨ ਕੀਤਾ। ਰਮਨ ਕੁਮਾਰ ਸੀ. ਐਚ. ਟੀ. ਨੇ ਅਖੀਰ ਵਿਚ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਨਰਿੰਦਰ ਬੇਗਮਪੁਰੀ, ਸੰਤੋਖ ਸਿੰਘ ਬਾਲੀ, ਦਵਿੰਦਰ ਕੇਰ ਸਹਾਇਕ ਜ਼ਿਲ੍ਹਾ ਖੇਡ ਅਫ਼ਸਰ, ਹਰੀ ਕਿਸ਼ਨ ਪਟਵਾਰੀ, ਰੋਹਨ ਚੱਡਾ, ਗੁਰਦੀਪ ਬੜਵਾ ਰਾਮ ਲਾਲ, ਗੁਰਦੀਪ ਸਿੰਘ, ਭੁਪਿੰਦਰ ਸਿੰਘ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਲਗਾਤਾਰ ਆ ਰਹੇ ਹਨ ਯੂਰਪ ਸ਼ੈਂਗੇਨ ਦੇ ਵੀਜ਼ੇ-ਕਨਵਰ ਅਰੋੜਾ ਅਗਲੀ ਖ਼ਬਰ ਮਜ਼ਬੂਤ ਸਮਾਜ ਦੀ ਨੀਂਹ ਰੱਖਣ ਲਈ ਅਧਿਆਪਕ ਵਰਗ ਦਾ ਵੱਡਾ ਰੋਲ ਹੁੰਦਾ ਹੈ-ਸੰਤ ਕੁਲਵੰਤ ਰਾਮ ਭਰੋਮਜਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।