10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਥਾਨਕ ਸਬਜ਼ੀ ਮੰਡੀ ਦੇ ਦੌਰੇ ਦੌਰਾਨ ਮਾਰਕੀਟ ਕਮੇਟੀ ਚੇਅਰਮੈਨ ਜਸਪਾਲ ਸਿੰਘ ਚੇਚੀ ਤੇ ਹੋਰ। ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਵਲੋਂ ਸਬਜ਼ੀ ਮੰਡੀ ਦਾ ਦੌਰਾ

ਹੁਸ਼ਿਆਰਪੁਰ, 9 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਨੇ ਸਥਾਨਕ ਸਬਜ਼ੀ ਮੰਡੀ ਦਾ ਦੌਰਾ ਕਰਕੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਮੰਡੀ ਵਿਚ ਲੰਬੇ ਸਮੇਂ ਤੋਂ ਖ਼ਰਾਬ ਹਾਲਤ ‘ਚ ਖੜ੍ਹੇ ਟਰੱਕਾਂ ਅਤੇ ਹੋਰ ਬੇਕਾਰ ਵਾਹਨਾਂ ਦਾ ਵਿਸ਼ੇਸ਼ ਤੌਰ ‘ਤੇ ਨਿਰੀਖਣ ਕੀਤਾ ਅਤੇ ਸਬੰਧਿਤ ਵਾਹਨ ਮਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਜਿਹੇ ਵਾਹਨਾਂ ਨੂੰ ਤੁਰੰਤ ਮੰਡੀ ‘ਚੋਂ ਹਟਾਇਆ ਜਾਵੇ।

ਅਜੀਤ ਡੈਸਕ 10-09-2026
ਹੁਸ਼ਿਆਰਪੁਰ, 9 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਨੇ ਸਥਾਨਕ ਸਬਜ਼ੀ ਮੰਡੀ ਦਾ ਦੌਰਾ ਕਰਕੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਮੰਡੀ ਵਿਚ ਲੰਬੇ ਸਮੇਂ ਤੋਂ ਖ਼ਰਾਬ ਹਾਲਤ ‘ਚ ਖੜ੍ਹੇ ਟਰੱਕਾਂ ਅਤੇ ਹੋਰ ਬੇਕਾਰ ਵਾਹਨਾਂ ਦਾ ਵਿਸ਼ੇਸ਼ ਤੌਰ ‘ਤੇ ਨਿਰੀਖਣ ਕੀਤਾ ਅਤੇ ਸਬੰਧਿਤ ਵਾਹਨ ਮਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਜਿਹੇ ਵਾਹਨਾਂ ਨੂੰ ਤੁਰੰਤ ਮੰਡੀ ‘ਚੋਂ ਹਟਾਇਆ ਜਾਵੇ। ਨਿਰੀਖਣ ਦੌਰਾਨ ਚੇਚੀ ਨੇ ਕਿਹਾ ਕਿ ਮੰਡੀ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀ ‘ਚ ਸਫ਼ਾਈ, ਸੁਚਾਰੂ ਆਵਾਜਾਈ ਅਤੇ ਬਿਹਤਰ ਪ੍ਰਬੰਧ ਯਕੀਨੀ ਬਣਾਉਣਾ ਮਾਰਕੀਟ ਕਮੇਟੀ ਦੀ ਪਹਿਲੀ ਤਰਜੀਹ ਹੈ। ਇਸ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੇਕਾਰ ਖੜ੍ਹੇ ਵਾਹਨਾਂ ਦੀ ਸੂਚੀ ਤਿਆਰ ਕਰਕੇ ਵਾਹਨ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਜਾਣ ਅਤੇ ਨਿਰਧਾਰਤ ਸਮੇਂ ਅੰਦਰ ਵਾਹਨ ਨਾ ਹਟਾਉਣ ਦੀ ਸੂਰਤ ਵਿਚ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ।ਉਨ੍ਹਾਂ ਮੰਡੀ ਦੇ ਵੱਖ-ਵੱਖ ਹਿੱਸਿਆਂ ਦਾ ਨਿਰੀਖਣ ਕਰਦਿਆਂ ਸਫ਼ਾਈ ਪ੍ਰਬੰਧਾਂ, ਪਾਰਕਿੰਗ ਅਤੇ ਹੋਰ ਸਹੂਲਤਾਂ ਦੀ ਵੀ ਸਮੀਖਿਆ ਕੀ ਤੀ। ਇਸ ਮੌਕੇ ਮੰਡੀ ਸਕੱਤਰ ਗੁਰੇਜ਼ ਸਹਿਗਲ ਨੇ ਮੰਡੀ ਦੀਆਂ ਮੌਜੂਦਾ ਵਿਵਸਥਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਧਿਕਾਰੀਆਂ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਨਿਰੀਖਣ ਦੌਰਾਨ ਮੰਡੀ ਸੁਪਰਵਾਈਜ਼ਰ ਬਲਵਿੰਦਰ ਸਿੰਘ, ਜਗਦੀਪ ਸਿੰਘ, ਅਮਨ ਬਡਵਾਲ, ਬਲਵਿੰਦਰ ਕੁਮਾਰ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਦੇਪੂਰ ਵਿਖੇ ਬਾਬਾ ਮਹੀਧਰ ਦਾਸ ਦੀ ਬਰਸੀ ’ਤੇ ਭਾਜਪਾ ਨੇਤਾ ਸੁਸ਼ੀਲ ਪਿੰਕੀ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਗੁਰਮਤਿ ਸਮਾਗਮ 12 ਨੂੰ ਡਾ. ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।