11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਰਵਿੰਦਰ ਪਾਲ ਸਿੰਘ ਰਾਠੌਰ ਤੇ ਸੁਖਵਿੰਦਰ ਸਿੰਘ ਮਿੰਟੂ ਵਲੋਂ ਭੂੰਦੜ ਨਾਲ ਮੁਲਾਕਾਤ

ਨਵਾਂਸ਼ਹਿਰ, 10 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਖੰਨਾ ਦੀ ਅਗਵਾਈ ਵਿਚ ਉੱਘੇ ਕਾਰੋਬਾਰੀ ਤੇ ਸਮਾਜ ਸੇਵਕ ਪਰਵਿੰਦਰ ਪਾਲ ਸਿੰਘ ਰਾਠੌਰ ਯੂ. ਐਸ.

ਅਜੀਤ ਡੈਸਕ 11-09-2026
ਨਵਾਂਸ਼ਹਿਰ, 10 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਖੰਨਾ ਦੀ ਅਗਵਾਈ ਵਿਚ ਉੱਘੇ ਕਾਰੋਬਾਰੀ ਤੇ ਸਮਾਜ ਸੇਵਕ ਪਰਵਿੰਦਰ ਪਾਲ ਸਿੰਘ ਰਾਠੌਰ ਯੂ. ਐਸ. ਏ. ਤੇ ਐਨ. ਆਰ. ਆਈ. ਨੰਬਰਦਾਰ ਸੁਖਵਿੰਦਰ ਸਿੰਘ ਮਿੰਟੂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਜਰਨਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਮੁਲਾਕਾਤ ਕੀਤੀ ਅਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ’ਤੇ ਵਿਚਾਰਾਂ ਕੀਤੀਆਂ ਗਈਆਂ। ਸਰਦਾਰ ਪਰਵਿੰਦਰ ਪਾਲ ਸਿੰਘ ਰਾਠੌਰ ਨੇ ਦੱਸਿਆ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਾਰੀਆਂ ਪਾਰਟੀਆਂ ਤੋਂ ਅੱਕ ਚੁੱਕੇ ਹਨ ਉਨ੍ਹਾਂ ਨੇ ਮਨ ਬਣਾ ਲਿਆ ਹੈ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣੇਗੀ, ਜਿਸ ਦੇ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਹੋਣਗੇ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ਨੇ ਵੀ ਦੱਸਿਆ ਕਿ ਇਸ ਵਾਰ ਚੋਣਾਂ ਵਿਚ ਐਨ. ਆਰ. ਆਈ. ਵੀਰਾਂ ਦਾ ਬਹੁਤ ਵੱਡਾ ਯੋਗਦਾਨ ਰਹੇਗਾ। ਉਨ੍ਹਾਂ ਨੂੰ ਸਰਕਾਰ ਬਣਨ ’ਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਰਣਜੀਤ ਸਿੰਘ ਖੰਨਾ, ਪਿੰਕੀ ਧਾਲੀਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਅਧਿਆਪਕ ਦਿਵਸ ਮੌਕੇ ਪੰਜ ਅਧਿਆਪਕ ਸਨਮਾਨਿਤ ਅਗਲੀ ਖ਼ਬਰ ਸੁਖਬੀਰ ਦੀ ਬਲਾਚੌਰ ਆਮਦ ਨੂੰ ਲੈ ਕੇ ਅਕਾਲੀ ਆਗੂਆਂ ਵਲੋਂ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।