11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਪੀ. ਸੀ. ਓ. ਡੀ. ਤੇ ਪੀ. ਸੀ. ਓ. ਐਸ. ਜਾਂਚ ਕੈਂਪ 15 ਨੂੰ

ਬੰਗਾ, 10 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਔਰਤਾਂ ਦੀ ਸਿਹਤ ਨੂੰ ਪਹਿਲ ਦਿੰਦਿਆਂ ਹੋਇਆਂ ਮੁਫ਼ਤ ਪੀ. ਸੀ.

ਡਾ. ਸ਼ਵੇਤਾ ਬਾਗਰੀਆ ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ। 11-09-2026
ਬੰਗਾ, 10 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਔਰਤਾਂ ਦੀ ਸਿਹਤ ਨੂੰ ਪਹਿਲ ਦਿੰਦਿਆਂ ਹੋਇਆਂ ਮੁਫ਼ਤ ਪੀ. ਸੀ. ਓ. ਡੀ. ਤੇ ਪੀ. ਸੀ. ਓ. ਐੱਸ. ਜਾਂਚ ਕੈਂਪ ਆਉਂਦੀ 15 ਸਤੰਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਹਸਪਤਾਲ ਦੀ ਓ. ਪੀ. ਡੀ. ਵਿਚ ਲਗਾਇਆ ਜਾ ਰਿਹਾ ਹੈ। ਇਸ ਮੌਕੇ ਬਾਂਝਪਨ, ਜੱਚਾ-ਬੱਚਾ ਤੇ ਔਰਤਾਂ ਦੀਆਂ ਹਰ ਤਰ੍ਹਾਂ ਦੀਆਂ ਅੰਦਰੂਨੀ ਬਿਮਾਰੀਆਂ ਦੇ ਮਾਹਿਰ ਡਾ. ਸ਼ਵੇਤਾ ਬਾਗਰੀਆ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨਗੇ। ਕੈਂਪ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਡਾ. ਸ਼ਵੇਤਾ ਬਾਗਰੀਆ ਨੇ ਦੱਸਿਆ ਕਿ ਅਜੋਕੇ ਸਮੇਂ ਵਿਚ ਔਰਤਾਂ ਵਿਚ ਪੀ. ਸੀ. ਓ. ਡੀ. ਤੇ ਪੀ. ਸੀ. ਓ. ਐੱਸ. ਦੀ ਸਮੱਸਿਆ ਬਹੁਤ ਤੇਜ਼ੀ ਨਾਲ ਵਧ ਰਹੀ ਹੈ, ਜਿਸ ਕਰਕੇ ਇਸ ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਡਾਕਟਰੀ ਸਲਾਹ ਦੇਣ ਦੇ ਨਾਲ-ਨਾਲ ਪੀ. ਸੀ. ਓ. ਡੀ., ਪੀ. ਸੀ. ਓ. ਐੱਸ. ਲਈ ਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਮੁਫ਼ਤ ਅਲਟਰਾਸਾਊਂਡ ਸਕੈਨ ਵੀ ਕੀਤੇ ਜਾਣਗੇ। ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਜਾਂਚ ਲਈ ਕਈ ਅਹਿਮ ਲੈਬਾਰੇਟਰੀ ਟੈਸਟ ਵੀ ਬਿਲਕੁਲ ਮੁਫ਼ਤ ਕੀਤੇ ਜਾਣਗੇ, ਜਿਨ੍ਹਾਂ ਵਿਚ ਮੁਫ਼ਤ ਥਾਇਰਾਇਡ ਟੈਸਟ, ਸ਼ੂਗਰ ਟੈਸਟ, ਯੂਰਿਕ ਐਸਿਡ ਟੈਸਟ ਤੇ ਨਿਊਰੋਪੈਥੀ ਟੈਸਟ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਪ੍ਰਬੰਧਕਾਂ ਵਲੋਂ ਮਰੀਜ਼ਾਂ ਨੂੰ ਵੱਡੀ ਰਾਹਤ ਦਿੰਦਿਆਂ ਕੈਂਪ ਦੌਰਾਨ ਰਜਿਸਟਰਡ ਹੋਣ ਵਾਲੇ ਮਰੀਜ਼ਾਂ ਨੂੰ ਵਿਸ਼ੇਸ਼ ਤੌਰ ’ਤੇ ਪੀ. ਸੀ. ਓ. ਡੀ. ਟੈਸਟਾਂ, ਬੱਚੇਦਾਨੀ ਦੀਆਂ ਰਸੌਲੀਆਂ ਤੇ ਲਕੋਰੀਆ ਦੀ ਜਾਂਚ (ਪੈਪ ਸਮੀਅਰ) ਦੇ ਟੈਸਟਾਂ ’ਤੇ 50 ਫ਼ੀਸਦੀ ਦੀ ਭਾਰੀ ਛੋਟ ਦਿੱਤੀ ਜਾਵੇਗੀ
ਪਿਛਲੀ ਖ਼ਬਰ ਰਾਜਾ ਸਾਹਿਬ ਜੀ ਦੇ ਜੋੜ ਮੇਲੇ ’ਚ ਸੰਗਤਾਂ ਵਾਸਤੇ ਠੰਢਿਆਂ ਤੇ ਸੇਬਾਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਨਵੋਦਿਆ ’ਚ ਸ਼ੈਸਨ 2027-28 ਲਈ 9ਵੀਂ ਤੇ 11ਵੀਂ ਦੀਆਂ ਖਾਲੀ ਸੀਟਾਂ ਭਰਨ ਲਈ ਦਾਖਲੇ ਲਈ ਦਾਖ਼ਲਾ ਪ੍ਰੀਖਿਆ ਫਾਰਮ 30 ਸਤੰਬਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।