11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਬਲਾਕ ਬਲਾਚੌਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ

ਬਲਾਚੌਰ, 10 ਸਤੰਬਰ (ਦੀਦਾਰ ਸਿੰਘ ਬਲਾਚੌਰੀਆ/ਨਰੇਸ਼ ਧੌਲ)-‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤਹਿਤ ਬਲਾਚੌਰ ਬਲਾਕ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ ਕਰਵਾਈ ਗਈ। ਖੇਡਾਂ ਦਾ ਉਦਘਾਟਨ ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆ ਵਲੋਂ ਕੀਤਾ।

ਅਜੀਤ ਡੈਸਕ 11-09-2026
ਬਲਾਚੌਰ, 10 ਸਤੰਬਰ (ਦੀਦਾਰ ਸਿੰਘ ਬਲਾਚੌਰੀਆ/ਨਰੇਸ਼ ਧੌਲ)-‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤਹਿਤ ਬਲਾਚੌਰ ਬਲਾਕ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ ਕਰਵਾਈ ਗਈ। ਖੇਡਾਂ ਦਾ ਉਦਘਾਟਨ ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆ ਵਲੋਂ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਖਿਡਾਰੀਆਂ, ਖੇਡ ਪ੍ਰੇਮੀਆਂ, ਪ੍ਰਿੰਸੀਪਲ, ਅਧਿਆਪਕਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਸੰਤੋਸ਼ ਕਟਾਰੀਆ ਵਲੋਂ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ ਅਤੇ ਵਾਲੀਬਾਲ ਗਰਾਊਂਡ ਵਿਖੇ ਵਾਲੀਬਾਲ ਖੇਡ ਦਾ ਵੀ ਰਸਮੀ ਉਦਘਾਟਨ ਕੀਤਾ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਬਲਾਚੌਰ ਖੇਤਰ ਵਾਲੀਬਾਲ ਖੇਡ ਲਈ ਵਿਸ਼ੇਸ਼ ਪਛਾਣ ਰੱਖਦਾ ਹੈ ਤੇ ਇਸ ਇਲਾਕੇ ਵਿਚੋਂ ਕਈ ਨਾਮਵਰ ਖਿਡਾਰੀਆਂ ਨੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ, ਵੱਧ ਤੋਂ ਵੱਧ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਅਤੇ ਆਪਣੇ ਖੇਡ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੇਡ ਵਿਭਾਗ ਵਲੋਂ ਜਾਰੀ ਕੀਤੇ ਗਏ ਭਾਗੀਦਾਰੀ ਸਕੈਨਰ ਰਾਹੀਂ ਖਿਡਾਰੀਆਂ ਦੀ ਭਾਗੀਦਾਰੀ ਨੂੰ ਵੀ ਉਤਸ਼ਾਹਿਤ ਕੀਤਾ ਅਤੇ ਖਿਡਾਰੀਆਂ ਨੂੰ ਆਨਲਾਈਨ ਪ੍ਰਕਿਰਿਆ ਰਾਹੀਂ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਤੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਵਲੋਂ ਵਿਧਾਇਕ ਸੰਤੋਸ਼ ਕਟਾਰੀਆ, ਸਮੂਹ ਮਹਿਮਾਨਾਂ ਤੇ ਸਹਿਯੋਗੀ ਸਟਾਫ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਖਿਡਾਰੀਆਂ ਵਿਚ ਭਾਰੀ ਉਤਸ਼ਾਹ ਤੇ ਜੋਸ਼ ਦੇਖਣ ਨੂੰ ਮਿਲਿਆ। ਇਸ ਮੌਕੇ ਸ੍ਰੀ ਰਾਮ ਬਾਜੂ, ਠੇਕੇਦਾਰ ਰਾਮ ਸਰੂਪ ਥੋਪੀਆ, ਸਰਪੰਚ ਬਲਵੀਰ ਸਿੰਘ ਧੌਲ, ਮਾਸਟਰ ਰਾਕੇਸ਼ ਕੁਮਾਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਬੰਗਾ ਵਿਖੇ 13ਵਾਂ ਸੰਤ ਸੰਮੇਲਨ ਤੇ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲਿਆਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।