12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅਗਾਂਹਵਧੂ ਕਿਸਾਨ ਸਨਮਾਨ ਪ੍ਰਾਪਤ ਕਰਦੇ ਹੋਏ। ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ

ਨਵਾਂਸ਼ਹਿਰ, 11 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ, ਜਿਸ ਵਿਚ ਲਗਪਗ 200 ਤੋਂ ਵਧੇਰੇ ਕਿਸਾਨਾਂ ਨੇ ਭਾਗ ਲਿਆ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ.

ਅਜੀਤ ਡੈਸਕ 12-09-2026
ਨਵਾਂਸ਼ਹਿਰ, 11 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ, ਜਿਸ ਵਿਚ ਲਗਪਗ 200 ਤੋਂ ਵਧੇਰੇ ਕਿਸਾਨਾਂ ਨੇ ਭਾਗ ਲਿਆ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਲੇਖ ਰਾਜ ਬੇਗੋਵਾਲ, ਸਹਾਇਕ ਡਾਇਰੈਕਟਰ ਡਾ. ਰਾਜੇਸ਼ ਕੁਮਾਰ ਅਤੇ ਪ੍ਰਾਜੈਕਟ ਡਾਇਰੈਕਟਰ ਆਤਮਾ ਡਾ. ਕੰਵਲਦੀਪ ਸਿੰਘ ਸੰਘਾ ਨੇ ਆਪਣੇ ਸੰਬੋਧਨ ਵਿਚ ਕਿਸਾਨਾਂ ਨਾਲ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ। ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਦੇ ਦੌਰਾਨ ਡਾ. ਪ੍ਰਦੀਪ ਕੁਮਾਰ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਤੇ ਖੇਤੀ ਮਸ਼ੀਨਰੀ ਦੀ ਵਰਤੋਂ ਰਾਹੀਂ ਝੋਨੇ ਦੀ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ਬਾਰੇ ਦੱਸਿਆ। ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਸਫ਼ਲ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਹੈਪੀਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਤੇ ਸਰਫੇਸ ਸੀਡਰ ਮਸ਼ੀਨਾਂ ਦੀ ਵਰਤੋਂ ਦੀਆਂ ਵਿਸ਼ੇਸ਼ਤਾਵਾਂ ਅਤੇ ਸਾਵਧਾਨੀਆਂ ਬਾਰੇ ਦੱਸਿਆ। ਡਾ. ਤੇਜਬੀਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਡਾ. ਬਲਜੀਤ ਸਿੰਘ, ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਤੇ ਡਾ. ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਆਪੋ ਆਪਣੇ ਵਿਭਾਗਾਂ ਦੀ ਕਾਰਗੁਜਾਰੀ ਅਤੇ ਪ੍ਰਬੰਧਨ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਭਾਗ ਵਲੋਂ ਅਗਾਂਹ ਵਧੂ ਕਿਸਾਨਾਂ ਗੁਰਨੇਕ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ ਲੰਗੇਰੀ, ਸੁਖਜਿੰਦਰ ਸਿੰਘ, ਮੋਹਨ ਸਿੰਘ ਦਾ ਸਨਮਾਨ ਵੀ ਕੀਤਾ।
ਪਿਛਲੀ ਖ਼ਬਰ ਬਖਲੌਰ ਛਿੰਝ ਮੇਲੇ ’ਚ ਦਿਨੇਸ਼ ਗੁਲੀਆ ਤੇ ਭੁਪਿੰਦਰ ਅਜਨਾਲਾ ਨੇ ਜਿੱਤੀਆਂ ਪਟਕੇ ਦੀਆਂ ਕੁਸ਼ਤੀਆਂ ਅਗਲੀ ਖ਼ਬਰ ਚੌਧਰੀ ਓਮ ਬਜਾੜ ਕਰੀਮਪੁਰ ਧਿਆਨੀ ਨਹੀਂ ਰਹੇ, ਸਸਕਾਰ ਲੁਧਿਆਣਾ ਵਿਖੇ ਹੋਵੇਗਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।