ਦੂਜਾ ਵੋਟਰ ਜਾਗਰੂਕਤਾ ਕੈਂਪ ਲਗਾਇਆ
ਬਲਾਚੌਰ, 11 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚੂਐਂਟ ਕਾਲਜ ਬਲਾਚੌਰ ਵਿਖੇ ਵੋਟਰ ਜਾਗਰੂਕਤਾ ਅਭਿਆਨ ਤਹਿਤ ਦੂਜਾ ਵੋਟਰ ਜਾਗਰੂਕਤਾ ਕੈਂਪ ਲਗਾਇਆ। ਕਾਲਜ ਦੇ ਪ੍ਰਿੰ: ਸਤੀਸ਼ ਕੁਮਾਰ ਦੀ ਅਗਵਾਈ ਹੇਠ ਲਗਾਏ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੇ ਉਨ੍ਹਾਂ ਦੇ ਲੋਕਤੰਤਰਿਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸੀ।
ਅਜੀਤ ਡੈਸਕ
12-09-2026