12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਿੱਖ ਨੈਸ਼ਨਲ ਕਾਲਜ ਬੰਗਾ ਦਾ ਐਮ. ਏ. ਅਰਥ ਸ਼ਾਸਤਰ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 11 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਤੋਂ ਐਲਾਨੇ ਐੱਮ. ਏ.

ਅਜੀਤ ਡੈਸਕ 12-09-2026
ਬੰਗਾ, 11 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਤੋਂ ਐਲਾਨੇ ਐੱਮ. ਏ. ਅਰਥ ਸ਼ਾਸਤਰ ਸਮੈਸਟਰ ਦੂਜਾ ਦੇ ਨਤੀਜਿਆਂ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਸਕੱਤਰ ਸਥਾਨਕ ਪ੍ਰਬੰਧਕੀ ਕਮੇਟੀ ਸ. ਜਰਨੈਲ ਸਿੰਘ ਪੱਲੀ-ਝਿੱਲੀ ਨੇ ਬੱਚਿਆ ਨੂੰ ਅਸ਼ੀਰਵਾਦ ਦਿੰਦੇ ਹੋਏ ਵਧਾਈ ਦਿੱਤੀ। ਆਏ ਨਤੀਜੇ ’ਤੇ ਖੁਸ਼ੀ ਦਾ ਇਜ਼ਹਾਰ ਕਰਦੇ ਕਾਲਜ ਪ੍ਰਿੰਸੀਪਲ ਡਾ. ਇੰਦੂ ਰਤੀ ਨੇ ਦੱਸਿਆ ਕਿ ਉਨ੍ਹਾਂ ਦੇ ਕਾਲਜ ਦੀ ਵਿਦਿਆਰਥਣ ਸਿਮਰਨਜੋਤ ਕੌਰ ਤੰਬੜ ਨੇ 7.10 ਸੀ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਅੱਠਵਾਂ ਤੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਅਤੇ ਪ੍ਰੀਆ ਨੇ 6.70 ਸੀ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ 16ਵਾਂ ਤੇ ਜ਼ਿਲ੍ਹੇ ’ਚੋਂ ਦੂਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਚਮਕਾਇਆ ਹੈ। ਉਨ੍ਹਾਂ ਆਏ ਨਤੀਜੇ ’ਤੇ ਵਿਭਾਗ ਮੁਖੀ ਪ੍ਰੋ. ਤਵਿੰਦਰ ਕੌਰ ਤੇ ਪ੍ਰੋ. ਸਿਮਰਨਪ੍ਰੀਤ ਕੌਰ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਵਾਤਾਵਰਨ ਪ੍ਰੇਮੀ ਇੰਜੀ: ਗੋਪਾਲ ਕ੍ਰਿਸ਼ਨ ਬੀਸਲਾ ਬਹਿਰਾਮ ਵਿਖੇ ਬੂਟੇ ਵੰਡਦੇ ਹੋਏ। ਵਾਤਾਵਰਨ ਦੀ ਸ਼ੁੱਧਤਾ ਲਈ ਫਲਦਾਰ, ਫੁੱ... ਅਗਲੀ ਖ਼ਬਰ ਪ੍ਰਧਾਨ ਐਸ.ਕੇ ਪੁਰੀ। ਮੀਟਿੰਗ ਤੋਂ ਬਾਅਦ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਕਮਲਜੀਤ ਬੰਗਾ ਤੇ ਹੋਰ। ਪੰਜਾਬ ਤੇ ਪੰਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।