13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬੀ. ਐਲ. ਐਮ. ਕਾਲਜ ਨਵਾਂਸ਼ਹਿਰ ਵਿਖੇ ਵੋਟਰ ਰਜਿਸਟ੍ਰੇਸ਼ਨ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੀ. ਐਲ.

ਬੀ. ਐੱਲ. ਐਮ. ਕਾਲਜ ਨਵਾਂਸ਼ਹਿਰ ਵਿਖੇ ਲਗਾਏ ਵੋਟਰ ਰਜਿਸਟ੍ਰੇਸ਼ਨ ਜਾਗਰੂਕਤਾ ਕੈਂਪ ਦਾ ਦ੍ਰਿਸ਼। 13-09-2026
ਨਵਾਂਸ਼ਹਿਰ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਵਿਦਿਆਰਥਣਾਂ ਨੂੰ ਵੋਟ ਦੀ ਮਹੱਤਤਾ, ਵੋਟਰ ਰਜਿਸਟ੍ਰੇਸ਼ਨ ਤੇ ਆਪਣੇ ਲੋਕਤੰਤਰਿਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਤੀਜਾ ਵੋਟਰ ਰਜਿਸਟ੍ਰੇਸ਼ਨ ਤੇ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਕਾਲਜ ਦੀਆਂ ਲਗਪਗ 12 0 ਵਿਦਿਆਰਥਣਾਂ ਨੇ ਉਤਸ਼ਾਹਪੂਰਵਕ ਭਾਗ ਲਿਆ। ਕੈਂਪ ਦੌਰਾਨ ਵਿਦਿਆਰਥਣਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਦੀ ਪ੍ਰਕਿਰਿਆ, ਵੋਟ ਦੇ ਅਧਿਕਾਰ ਦੀ ਮਹੱਤਤਾ ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥਣਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੇ ਯੋਗ ਨਾਗਰਿਕਾਂ ਨੂੰ ਵੀ ਵੋਟਰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਲਈ ਉਤਸ਼ਾਹਿਤ ਕੀਤਾ। ਕੈਂਪ ਦੌਰਾਨ 10 ਨਵੀਆਂ ਵਿਦਿਆਰਥਣਾਂ ਨੇ ਆਪਣੇ ਵੋਟ ਰਜਿਸਟਰ ਕਰਵਾਏ, ਜੋ ਕਿ ਇਸ ਜਾਗਰੂਕਤਾ ਮੁਹਿੰਮ ਦੀ ਇੱਕ ਮਹੱਤਵਪੂਰਨ ਉਪਲਬਧੀ ਰਹੀ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਪਾਉਣਾ ਹਰ ਯੋਗ ਨਾਗਰਿਕ ਦਾ ਮਹੱਤਵਪੂਰਨ ਲੋਕਤੰਤਰਿਕ ਅਧਿਕਾਰ ਅਤੇ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੋਟਰ ਵਜੋਂ ਰਜਿਸਟਰ ਹੋਣ ਦੇ ਨਾਲ-ਨਾਲ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ। ਡਾ. ਹਰਦੀਪ ਕੌਰ, ਅਸਿਸਟੈਂਟ ਨੋਡਲ ਅਫ਼ਸਰ, ਨੇ ਵਿਦਿਆਰਥਣਾਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਤੇ ਚੋਣ ਪ੍ਰਣਾਲੀ ਸੰਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਜ਼ਿੰਮੇਵਾਰ ਵੋਟਰ ਦੇ ਸੰਦੇਸ਼ ਨੂੰ ਅੱਗੇ ਵਧਾਉਣਾ ਸੀ। ਇਸ ਮੌਕੇ ਪ੍ਰੋਫੈਸਰ ਗੁਰਦੀਪ ਕੌਰ, ਓਂਕਾਰ ਸਿੰਘ, ਕਿਰਨ, ਰਮਨਦੀਪ ਕੌਰ, ਸਿਮਰਨ ਹਾਜ਼ਰ ਸਨ।
ਪਿਛਲੀ ਖ਼ਬਰ ਬਾਗੋਵਾਲ ਦੀ ਧਰਤੀ ’ਤੇ ਸਜਿਆ ਕੁਸ਼ਤੀਆਂ ਦਾ ਮਹਾਂਕੁੰਭ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ ਗੱਲਬਾਤ ਕਰਦੇ ਹੋਏ ਨਾਲ ਪ੍ਰੋ. ਪ੍ਰਗਣ ਸਿੰਘ ਅਟਵਾਲ ਤੇ ਹੋਰ। ਬੰਗਾ ਵਲੋਂ ਪਿੰਡਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।