13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਚੰਡੀਗੜ੍ਹ ਕਿਸਾਨ ਮੋਰਚੇ ਵਿਚ ਹੋਈ ਕਿਸਾਨਾਂ ਦੀ ਇਤਿਹਾਸਕ ਜਿੱਤ

ਰੱਤੇਵਾਲ, 12 ਸਤੰਬਰ (ਅਸ਼ੋਕ ਕੁਮਾਰ ਲੀਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ 1 ਸਤੰਬਰ ਤੋਂ 7 ਸਤੰਬਰ ਤੱਕ ਲਗਾਏ ਕਿਸਾਨੀ ਮੋਰਚੇ ਨੂੰ ਉਸ ਵੇਲੇ ਵੱਡੀ ਇਤਿਹਾਸਕ ਕਾਮਯਾਬੀ ਮਿਲੀ ਜਦੋਂ ਪੰਜਾਬ ਸਰਕਾਰ ਦੇ ਮੰਤਰੀ ਨੇ ਸ਼ਾਂਤਮਈ ਧਰਨੇ ’ਤੇ ਬੈਠੇ ਕਿਸਾਨਾਂ ਦੀ ਚੱਲ ਰਹੀ ਸਟੇਜ ’ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਲਿਖਤੀ ਰੂਪ ਵਿਚ ਸਮਝੌਤਾ ਕੀਤਾ ਕਿ ਅਸੀਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾ ਕੇ ਕਿਸਾਨਾਂ ਦੀਆਂ ਮੰਗਾਂ ’ਤੇ ਮੋਹਰ ਲਾਵਾਂਗੇ ਅਤੇ ਜੋ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਚੌਰ ਤਹਿਸੀਲ ਪ੍ਰਧਾਨ ਸਾਬਕਾ ਸਰਪੰਚ ਅਮਰਜੀਤ ਸਿੰਘ ਏ.

ਕਿਸਾਨ ਆਗੂ ਗੱਲਬਾਤ ਕਰਨ ਸਮੇਂ। 13-09-2026
ਰੱਤੇਵਾਲ, 12 ਸਤੰਬਰ (ਅਸ਼ੋਕ ਕੁਮਾਰ ਲੀਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ 1 ਸਤੰਬਰ ਤੋਂ 7 ਸਤੰਬਰ ਤੱਕ ਲਗਾਏ ਕਿਸਾਨੀ ਮੋਰਚੇ ਨੂੰ ਉਸ ਵੇਲੇ ਵੱਡੀ ਇਤਿਹਾਸਕ ਕਾਮਯਾਬੀ ਮਿਲੀ ਜਦੋਂ ਪੰਜਾਬ ਸਰਕਾਰ ਦੇ ਮੰਤਰੀ ਨੇ ਸ਼ਾਂਤਮਈ ਧਰਨੇ ’ਤੇ ਬੈਠੇ ਕਿਸਾਨਾਂ ਦੀ ਚੱਲ ਰਹੀ ਸਟੇਜ ’ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਲਿਖਤੀ ਰੂਪ ਵਿਚ ਸਮਝੌਤਾ ਕੀਤਾ ਕਿ ਅਸੀਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾ ਕੇ ਕਿਸਾਨਾਂ ਦੀਆਂ ਮੰਗਾਂ ’ਤੇ ਮੋਹਰ ਲਾਵਾਂਗੇ ਅਤੇ ਜੋ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਚੌਰ ਤਹਿਸੀਲ ਪ੍ਰਧਾਨ ਸਾਬਕਾ ਸਰਪੰਚ ਅਮਰਜੀਤ ਸਿੰਘ ਏ. ਡੀ. ਬੀ. ਬੇਲਾ ਤਾਜੋਵਾਲ ਨੇ ਪੱਤਰਕਾਰਾਂ ਨੂੰ ਕਿਸਾਨਾਂ ਦੀ ਇਤਿਹਾਸਕ ਜਿੱਤ ਦੀ ਜਾਣਕਾਰੀ ਪ੍ਰੈੱਸ ਨੋਟ ਰਾਹੀਂ ਦਿਤੀ। ਉਨ੍ਹਾਂ ਦੱਸਿਆ ਕਿ 1 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲ ਮਾਜਰਾ, ਜ਼ਿਲ੍ਹਾ ਵਾਈਸ ਪ੍ਰਧਾਨ ਸਵਰਨ ਸਿੰਘ ਨੰਗਲ, ਤਹਿਸੀਲ ਪ੍ਰਧਾਨ ਅਮਰਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਹਰਦੀਪ ਸਿੰਘ ਰੈਲਮਾਜਰਾ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਕਾਫਲਾ ਟਰੈਕਟਰ ਟਰਾਲੀਆਂ ਅਤੇ ਕਾਰਾਂ ਸਮੇਤ ਚੰਡੀਗੜ੍ਹ ਬੱਛੂਆਂ ਟੋਲ ਪਲਾਜ਼ਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ ਸੀ। ਆਗੂਆਂ ਨੇ ਦੱਸਿਆ ਕਿ 4 ਤਰੀਕ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲ ਮਾਜਰਾ ਦੇ ਅਚਾਨਕ ਸੱਟ ਲੱਗਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ, ਜਿਸ ਕਰਕੇ ਉਨ੍ਹਾਂ ਨੂੰ ਆਪਣੇ ਘਰ ਵਾਪਸ ਆਉਣਾ ਪਿਆ। ਉਪਰੰਤ ਤਹਿਸੀਲ ਪ੍ਰਧਾਨ ਅਮਰਜੀਤ ਸਿੰਘ ਤੇ ਸਕੱਤਰ ਹਰਦੀਪ ਸਿੰਘ ਰੈਲ ਮਾਜਰਾ ਨੇ ਧਰਨੇ ਵਿਚ ਆਪਣੀ ਹਾਜ਼ਰੀ ਜਾਰੀ ਰੱਖੀ। ਇਸ ਮੌਕੇ ਜ਼ਿਲ੍ਹਾ ਵਾਇਸ ਪ੍ਰਧਾਨ ਸਵਰਨ ਸਿੰਘ ਨੰਗਲ, ਤਹਿਸੀਲ ਪ੍ਰਧਾਨ ਅਮਰਜੀਤ ਸਿੰਘ, ਚਰਨ ਸਿੰਘ ਛਦੌੜੀ ਸੀਨੀਅਰ ਮੀਤ ਪ੍ਰਧਾਨ, ਜ਼ਿਲ੍ਹਾ ਸਕੱਤਰ ਹਰਦੀਪ ਸਿੰਘ ਰੈਲਮਾਜਰਾ, ਜ਼ਿਲ੍ਹਾ ਵਾਇਸ ਸਕੱਤਰ ਮਾਸਟਰ ਦਰਸ਼ਨ ਦੇਵ ਸੁਧਾ ਮਾਜਰਾ ਤੋਂ ਇਲਾਵਾ ਹੋਰ ਕਿਸਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕੁਲਾਰ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ ਅਗਲੀ ਖ਼ਬਰ ਬਾਗੋਵਾਲ ਦੀ ਧਰਤੀ ’ਤੇ ਸਜਿਆ ਕੁਸ਼ਤੀਆਂ ਦਾ ਮਹਾਂਕੁੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।