ਅਮਰਦੀਪ ਕਾਲਜ ਮੁਕੰਦਪੁਰ ’ਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ
ਮੁਕੰਦਪੁਰ, 12 ਸਤੰਬਰ (ਅਮਰੀਕ ਸਿੰਘ ਢੀਂਡਸਾ)-ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ। ਸੈਮੀਨਾਰ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਸਿਹਤਮੰਦ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਣੂੰ ਕਰਵਾਉਣਾ ਸੀ।
ਅਮਰਦੀਪ ਕਾਲਜ ਮੁਕੰਦਪੁਰ ਵਿਖੇ ਲਗਾਏ ਜਾਗਰੂਕਤਾ ਸੈਮੀਨਾਰ ਦੇ ਦ੍ਰਿਸ਼।
13-09-2026