13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਾਬਾ ਗੋਲਾ ਸਰਕਾਰੀ ਕੰਨਿਆ ਸਕੂਲ ਬੰਗਾ ਵਿਖੇ ਅਧਿਆਪਕਾਂ ਦੇ ਸਨਮਾਨ ’ਚ ਸਮਾਗਮ

ਬੰਗਾ, 12 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਹੋਏ ਇਕ ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਦੇ ਅਧਿਆਪਕਾਂ ਦਾ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਮੂਹਿਕ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਸਕੂਲ ਇੰਚਾਰਜ ਮੈਡਮ ਜਸਵਿੰਦਰ ਕੌਰ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਡਮੁੱਲੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।

ਅਜੀਤ ਡੈਸਕ 13-09-2026
ਬੰਗਾ, 12 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਹੋਏ ਇਕ ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਦੇ ਅਧਿਆਪਕਾਂ ਦਾ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਮੂਹਿਕ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਸਕੂਲ ਇੰਚਾਰਜ ਮੈਡਮ ਜਸਵਿੰਦਰ ਕੌਰ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਡਮੁੱਲੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੈਡਮ ਜਸਵਿੰਦਰ ਕੌਰ ਨੇ ਸਾਰੇ ਅਧਿਆਪਕਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਧਿਆਪਕ ਹੀ ਦੇਸ਼ ਤੇ ਸਮਾਜ ਦੇ ਅਸਲ ਨਿਰਮਾਤਾ ਹੁੰਦੇ ਹਨ, ਜੋ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਦੇ ਹਨ। ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜੀਵਨ ਅਤੇ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਜ਼ਿੰਦਗੀ ਨੂੰ ਸਹੀ ਦਿਸ਼ਾ ਦੇਣ ਵਿਚ ਅਧਿਆਪਕ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ। ਸਮਾਗਮ ਦੇ ਅੰਤ ਵਿਚ ਸਮੂਹ ਸਟਾਫ਼ ਵਲੋਂ ਇਸ ਸਨਮਾਨ ਲਈ ਸਕੂਲ ਇੰਚਾਰਜ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਆਸ ਨਿਵਾਸ ਆਸ਼ਰਮ ਟੀਹਰਾ ਵਿਖੇ ਗੁੱਜਰ ਵੈੱਲਫੇਅਰ ਗਰੁੱਪ ਨੇ ਕੀਤੀ ਸ਼ੈੱਡ ਦੀ ਸੇਵਾ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਚੱਕ ਸਿੰਘਾਂ ਤੇ ਰੁੜਕੀ ਖਾਸ ਵਿਖੇ ਕਿਸਾਨ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।