16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਵਾਂਸ਼ਹਿਰ ਦੇ ਹਲਕਾ ਵਿਧਾਇਕ ਡਾ. ਨਛੱਤਰ ਪਾਲ ਨੇ ਮੁੱਖ ਸਕੱਤਰ ਪੰਜਾਬ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਹਲਕੇ ਦੇ ਵਿਧਾਇਕ ਡਾ. ਨਛੱਤਰ ਪਾਲ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਮੰਗ ਪੱਤਰ ਦਿੰਦਿਆਂ ਦੱਸਿਆ ਕਿ ਨਵਾਂਸ਼ਹਿਰ ਹਲਕੇ ‘ਚ ਸਤਲੁਜ ਦਰਿਆ ਵਿੱਚ ਡੀ.

ਅਜੀਤ ਡੈਸਕ 16-09-2026
ਨਵਾਂਸ਼ਹਿਰ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਹਲਕੇ ਦੇ ਵਿਧਾਇਕ ਡਾ. ਨਛੱਤਰ ਪਾਲ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਮੰਗ ਪੱਤਰ ਦਿੰਦਿਆਂ ਦੱਸਿਆ ਕਿ ਨਵਾਂਸ਼ਹਿਰ ਹਲਕੇ ‘ਚ ਸਤਲੁਜ ਦਰਿਆ ਵਿੱਚ ਡੀ.ਸਿਲਟਿੰਗ ਦੇ ਨਾਂ ‘ਤੇ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇ। ਉਹਨਾਂ ਆਖਿਆ ਕਿ ਮੇਰੇ ਹਲਕੇ ਵਿੱਚ ਸਤਲੁਜ ਦਰਿਆ ‘ਤੇ ਸ਼ਰੇਆਮ ਗੈਰ-ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ ਅਤੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਨਿਰਧਾਰਤ ਡੰਘਾਈ ਅਤੇ ਪਰਵਾਨਤ ਖੇਤਰਾਂ ਤੋਂ ਕਿੱਤੇ ਵੱਧ ਜਾ ਕੇ ਭਾਰੀ ਮਸ਼ੀਨਰੀ ਨਾਲ ਰੇਤ ਦੀ ਪਟਾਈ ਕੀਤੀ ਜਾ ਰਹੀ ਹੈ। ਇਹ ਸਿੱਧੀ ਉਲੰਘਣਾ ਹੀ ਨਹੀਂ ਸਿਰਫ ਕੁਦਰਤੀ ਸਰੋਤਾਂ ਦੀ ਲੁੱਟ ਹੈ। ਉਹਨਾਂ ਆਖਿਆ ਕਿ ਦਰਿਆ ਦੇ ਵਾਤਾਵਰਨ ਦੀ ਬੁਰੀ ਤਰਾ ਬਰਬਾਦੀ ਕੀਤੀ ਜਾ ਰਹੀ ਹੈ। ਨਵਾਂਸ਼ਹਿਰ ਹਲਕੇ ‘ਚ ਹੋ ਰਹੀ ਨਜਾਇਜ਼ ਮਾਈਨਿੰਗ ਸਭ ਤੋਂ ਵੱਧ ਚਿੰਤਾਜਨਕ ਹੈ। ਸਭ ਤੋਂ ਵੱਧ ਚਿੰਤਾਜਨਕ ਗੱਲ ਇਹ ਹੈ ਕਿ ਇਸ ਸਮੇਂ ਬਰਸਾਤ ਦਾ ਮੌਸਮ ਚੱਲ ਰਿਹਾ ਹੈ, ਇਸ ਗੈਰ ਵਿਗਿਆਨਕ ਅਤੇ ਅੰਨੇਵਾਹ ਖੁਦਾਈ ਕਾਰਨ ਸਤਲੁਜ ਦਰਿਆ ਦੇ ਕੁਦਰਤੀ ਕਿਨਾਰਿਆਂ ਅਤੇ ਧੁੱਸੀਂ ਬੰਨ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮੀਹ ਅਤੇ ਦਰਿਆ ਵਿੱਚ ਪਾਣੀ ਦੇ ਵੱਧ ਰਹੇ ਪੱਧਰ ਕਾਰਨ ਬੰਨ ਟੁੱਟਣ ਦਾ ਵੀ ਖਤਰਾ ਹੈ। ਉਹਨਾਂ ਮੰਗ ਪੱਤਰ ‘ਚ ਆਖਿਆ ਕਿ ਨਵਾਂਸ਼ਹਿਰ ਦੇ ਅਧੀਨ ਆਉਂਦੇ ਸਤਲੁਜ ਦਰਿਆ ਦੇ ਸਾਰੇ ਹਿੱਸੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਤੁਰੰਤ ਹੁਕਮ ਕੀਤੇ ਜਾਣ। ਇਸ ਖੇਤਰ ਦਾ ਮੁਆਇਨਾ ਕਰਨ ਅਤੇ ਦਰਿਆ ਦੇ ਕਿਨਾਰਿਆਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਟੀਮ ਭੇਜੀ ਜਾਵੇ।
ਪਿਛਲੀ ਖ਼ਬਰ ਬੰਗਾ ਬਲਾਕ ਦੀਆਂ ਖੇਡਾਂ ਦੇ ਆਖਰੀ ਦਿਨ ਕੁਲਜੀਤ ਸਰਹਾਲ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ ਅਗਲੀ ਖ਼ਬਰ ਗੈਰ ਵਿੱਦਿਅਕ ਡਿਊਟੀਆਂ ਸੰਬੰਧੀ ਮੁੱਖ ਮੰਤਰੀ ਪੰਜਾਬ ਤੇ ਸਿੱਖਿਆ ਵਿਭਾਗ ਨੂੰ ਭੇਜਿਆ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।