16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਭਾਰਾਪੁਰ ਤੋਂ ਮਹਿੰਦਪੁਰ ਤੱਕ ਨਵੀਂ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ

ਮਜਾਰੀ/ਸਾਹਿਬਾ, 15 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਹਲਕਾ ਬਲਾਚੌਰ ਦੇ ਪਿੰਡ ਭਾਰਾਪੁਰ ਤੋਂ ਮਹਿੰਦਪੁਰ ਤੱਕ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।

ਅਜੀਤ ਡੈਸਕ 16-09-2026
ਮਜਾਰੀ/ਸਾਹਿਬਾ, 15 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਹਲਕਾ ਬਲਾਚੌਰ ਦੇ ਪਿੰਡ ਭਾਰਾਪੁਰ ਤੋਂ ਮਹਿੰਦਪੁਰ ਤੱਕ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਨਵੀਂ ਸੜਕ ਦੇ ਬਣਨ ਨਾਲ ਇਲਾਕੇ ਅਤੇ ਪਿੰਡ ਦੇ ਲੋਕਾਂ ਨੂੰ ਆਵਾਜਾਈ ਵਿੱਚ ਵਧੇਰੇ ਸਹੂਲਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਸੜਕਾਂ, ਬੁਨਿਆਦੀ ਢਾਂਚੇ ਅਤੇ ਲੋਕਾਂ ਦੀਆਂ ਜ਼ਰੂਰਤਾਂ ਨਾਲ ਸਬੰਧਤ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਸੜਕਾਂ ਦਾ ਨਿਰਮਾਣ ਪਿੰਡਾਂ ਦੀ ਤਰੱਕੀ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਗੁਣਵੱਤਾ ਦੇ ਮਿਆਰਾਂ ਅਨੁਸਾਰ ਮੁਕੰਮਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਭਾਰਾਪੁਰ ਤੋਂ ਮਹਿੰਦਪੁਰ ਤੱਕ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਆਸਾਨੀ ਹੋਵੇਗੀ। ਇਸ ਨਾਲ ਵਿਦਿਆਰਥੀਆਂ, ਕਿਸਾਨਾਂ, ਵਪਾਰੀਆਂ ਅਤੇ ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਲਾਭ ਮਿਲੇਗਾ। ਇਲਾਕਾ ਵਾਸੀਆਂ ਨੇ ਨਵੀਂ ਸੜਕ ਦੇ ਨਿਰਮਾਣ ਦੀ ਸ਼ੁਰੂਆਤ ਦਾ ਸਵਾਗਤ ਕਰਦਿਆਂ ਕਿਹਾ ਕਿ ਚੰਗੀਆਂ ਸੜਕਾਂ ਪਿੰਡਾਂ ਦੇ ਵਿਕਾਸ ਦੀ ਮੁੱਖ ਲੋੜ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸੜਕ ਦਾ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਲੰਮੇ ਸਮੇਂ ਤੱਕ ਇਸ ਦਾ ਲਾਭ ਮਿਲੇਗਾ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਐਸ.ਡੀ.ਓ ਜਗਜੀਤ ਸਿੰਘ ਨੇ ਦੱਸਿਆ ਕਿ ਇਸ ਸੜਕ ਦੀ ਲੰਬਾਈ ਪੌਣੇ ਦੋ ਕਿਲੋਮੀਟਰ ਹੈ ਅਤੇ ਇਸ ਤੇ 50 ਲੱਖ ਰੁਪਏ ਦੀ ਲਾਗਤ ਆਵੇਗੀ ਜੋ ਦੋ ਕੁ ਮਹੀਨੇ ਵਿੱਚ ਮੁਕੰਮਲ ਕਰ ਦਿੱਤੀ ਜਾਵੇਗੀ।ਇਸ ਮੌਕੇ ਆਪ ਸੀਨੀਅਰ ਆਗੂ ਅਸ਼ੋਕ ਕਟਾਰੀਆ, ਰਸ਼ਪਾਲ ਸਿੰਘ ਮੰਡੇਰ, ਸਰਪੰਚ ਬੀਬੀ ਅਮਨਦੀਪ ਕੌਰ, ਸਾਬਕਾ ਸਰਪੰਚ ਬਚਿੱਤਰ ਸਿੰਘ, ਰਘਬੀਰ ਸਿੰਘ ਰਾਣਾ, ਪਾਲ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ, ਗੋਪਾਲ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਚਰਨ ਸਿੰਘ, ਚਮਨ ਲਾਲ, ਅਜੀਤ ਸਿੰਘ, ਸੁਰਜੀਤ ਰਾਮ, ਨਿਰਮਲ ਸਿੰਘ ਫੌਜੀ, ਜਗਤਾਰ ਸਿੰਘ, ਹਰਜਿੰਦਰ ਕੌਰ, ਜਗਦੀਸ਼ ਕੌਰ, ਸਿਮਰਨਪ੍ਰੀਤ ਕੌਰ, ਛੋਟੇ ਲਾਲ, ਜੋਗਾ ਸਿੰਘ, ਯੋਗਰਾਜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੌਲਗੜ੍ਹ ਵਿਖੇ ਸਾਲਾਨਾ ਛਿੰਝ ਮੇਲਾ 19 ਨੂੰ ਅਗਲੀ ਖ਼ਬਰ ਘਮੌਰ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।