16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਖਸਤਾ ਹਾਲਤ ਸੜਕਾਂ ਨੂੰ ਬਣਵਾਉਣ ਵਾਸਤੇ ਇਲਾਕੇ ਭਰ ਦੇ ਲੋਕ ਹੋਏ ਇਕਜੁੱਟ

ਨਵਾਂਸ਼ਹਿਰ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਭਾਰਟ ਕਲਾਂ ਵਿਖੇ ਇਲਾਕੇ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਤੇ ਮੁਹਤਬਰ ਵਿਅਕਤੀਆਂ ਦੀ ਭਰਵੀਂ ਮੀਟਿੰਗ ਸਾਬਕਾ ਸਰਪੰਚ ਦਿਲਬਾਗ ਸਿੰਘ ਦੀ ਪ੍ਰਧਾਨਗੀ ਵਿਚ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਵਿਚਾਰ ਵਟਾਂਦਰਾ ਕੀਤਾ ਕਿ ਰਾਹੋਂ ਤੋਂ ਮੱਤੇਵਾੜਾ ਸੜਕ ਜੋ ਕਿ ਤਕਰੀਬਨ 12 ਕਿਲੀਮੀਟਰ ਲੰਬੀ ਹੈ, ਬੁਰੀ ਤਰ੍ਹਾਂ ਨਾਲ ਟੁੱਟੀ ਹੋਈ ਹੈ ਤੇ ਇਹ ਸੜਕ ‘ਤੇ ਜਗ੍ਹਾ-ਜਗ੍ਹਾ 2-2 ਫੁੱਟ ਟੋਏ ਪਏ ਹੋਏ ਹਨ ਅਤੇ ਇਸ ਸੜਕ ’ਤੇ 10-12 ਫੁੱਟ ਡੂੰਘੇ ਪਾੜ ਪਏ ਹੋਏ ਹਨ, ਜਿਨ੍ਹਾਂ ਕਰਕੇ ਕਿਸੇ ਵੀ ਸਮੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਭਾਰਟ ਕਲਾਂ ਵਿਖੇ ਮੀਟਿੰਗ ਵਿਚ ਹਾਜ਼ਰ ਹੋਏ ਇਲਾਕੇ ਦੇ ਪੰਚ, ਸਰਪੰਚ, ਨੰਬਰਦਾਰ ਤੇ ਮੋਹਤਬਰ ਵਿਅਕਤੀ। 16-09-2026
ਨਵਾਂਸ਼ਹਿਰ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਭਾਰਟ ਕਲਾਂ ਵਿਖੇ ਇਲਾਕੇ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਤੇ ਮੁਹਤਬਰ ਵਿਅਕਤੀਆਂ ਦੀ ਭਰਵੀਂ ਮੀਟਿੰਗ ਸਾਬਕਾ ਸਰਪੰਚ ਦਿਲਬਾਗ ਸਿੰਘ ਦੀ ਪ੍ਰਧਾਨਗੀ ਵਿਚ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਵਿਚਾਰ ਵਟਾਂਦਰਾ ਕੀਤਾ ਕਿ ਰਾਹੋਂ ਤੋਂ ਮੱਤੇਵਾੜਾ ਸੜਕ ਜੋ ਕਿ ਤਕਰੀਬਨ 12 ਕਿਲੀਮੀਟਰ ਲੰਬੀ ਹੈ, ਬੁਰੀ ਤਰ੍ਹਾਂ ਨਾਲ ਟੁੱਟੀ ਹੋਈ ਹੈ ਤੇ ਇਹ ਸੜਕ ‘ਤੇ ਜਗ੍ਹਾ-ਜਗ੍ਹਾ 2-2 ਫੁੱਟ ਟੋਏ ਪਏ ਹੋਏ ਹਨ ਅਤੇ ਇਸ ਸੜਕ ’ਤੇ 10-12 ਫੁੱਟ ਡੂੰਘੇ ਪਾੜ ਪਏ ਹੋਏ ਹਨ, ਜਿਨ੍ਹਾਂ ਕਰਕੇ ਕਿਸੇ ਵੀ ਸਮੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਸੜਕ ’ਤੇ ਓਵਰਲੋਡ ਟਿੱਪਰ ਤੇ ਟਰਾਲੇ ਦਿਨ ਰਾਤ ਚੱਲਣ ਕਰਕੇ ਸੜਕ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ। ਇਸ ਕਰਕੇ ਮੀਟਿੰਗ ਦੌਰਾਨ ਉਨ੍ਹਾਂ ਨੇ ਗੁੱਸਾ ਪ੍ਰਗਟ ਕਰਦਿਆਂ ਦੱਸਿਆ ਕਿ ਆਉਣ ਵਾਲੇ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਫਸਲ ਨੂੰ ਮੰਡੀ ਵਿਚ ਲੈ ਕੇ ਜਾਣ ਸਮੇ ਅਤੇ ਕਿਸਾਨਾਂ ਦੀ ਗੰਨੇ ਦੀ ਫ਼ਸਲ ਦੀ ਢੋਆ-ਢੁਆਈ ਲਈ ਵੀ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਚਿੰਤਾ ਪ੍ਰਗਟ ਕੀਤੀ ਗਈ ਕਿ ਵੱਡੇ-ਵੱਡੇ ਟੋਇਆਂ ਕਰਕੇ ਕਿਸੇ ਵੀ ਸਮੇਂ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਸਮੇਂ ਵਿਚਾਰ-ਵਟਾਂਦਰਾ ਕੀਤਾ ਗਿਆ ਕਿ ਡੀ. ਸੀ. ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਅਤੇ ਇਸ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ। ਮੀਟਿੰਗ ਵਿਚ ਲਾਲ ਚੰਦ ਤਾਜ ਪੁਰ, ਸਰਪੰਚ ਸਤਵਿੰਦਰ ਸਿੰਘ, ਜਗਤਾਰ ਸਿੰਘ ਅਧਿਕਾਰਕ ਪੰਚ ਜੁਲਾਹ ਮਾਜਰਾ, ਪੰਚ ਸੁਖਦੇਵ ਸਿੰਘ ਗਰਚਾ, ਕਾਮਰੇਡ ਨਿਰਮਲ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਚਰਨਜੀਤ ਸਿੰਘ ਦੌਲਤ ਪੁਰ, ਆਲ ਇੰਡੀਆ ਕਿਸਾਨ ਸਭਾ ਦੇ ਪ੍ਰਧਾਨ ਜਸਵਿੰਦਰ ਸਿੰਘ ਭੰਗਲ, ਗੁਰਦੇਵ ਸਿੰਘ, ਜੋਗਿੰਦਰ ਦਾਸ ਪੰਚ, ਬੂਟਾ ਸਿੰਘ, ਜਸਵਿੰਦਰ ਸਿੰਘ, ਨਿਰੰਜਨ ਦਾਸ, ਜਰਨੈਲ ਸਿੰਘ ਨੰਬਰਦਾਰ, ਰਾਮਜੀ ਦਾਸ ਨੰਬਰਦਾਰ, ਪ੍ਰੇਮ ਕੁਮਾਰ, ਕੁਲਵੀਰ ਸਿੰਘ ਤੇ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ। ਅੰਤ ਵਿਚ ਸਾਬਕਾ ਸਰਪੰਚ ਦਿਲਬਾਗ ਸਿੰਘ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਤੇ 15 ਸਤੰਬਰ ਨੂੰ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦੇਣ ਦਾ ਵੀ ਫੈਸਲਾ ਕੀਤਾ।
ਪਿਛਲੀ ਖ਼ਬਰ ਗੁਰੂ ਰਾਮਦਾਸ ਗੁਰਮਤਿ ਸੇਵਾ ਸੁਸਾਇਟੀ ਤੇ ਬਾਬਾ ਜਸਦੀਪ ਸਿੰਘ ਨੇ ਪਹਿਲੀ ਵਿਸ਼ਾਲ ਮੈਰਾਥਨ ਦੌੜ ਕਰਵਾਈ ਅਗਲੀ ਖ਼ਬਰ ਪਿੰਡ ਮੰਗੂਪੁਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।