16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਜਲੀ ਦੇ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਦੁਸ਼ਵਾਰ -ਅਸ਼ੋਕ ਨਾਨੋਵਾਲ

ਬਲਾਚੌਰ, 15 ਸਤੰਬਰ (ਨਰੇਸ਼ ਧੌਲ)-ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਲੰਬੇ-ਲੰਬੇ ਕੱਟਾਂ ਨੇ ਲੋਕਾਂ ਦਾ ਜੀਣਾ ਦੁਸ਼ਵਾਰ ਕੀਤਾ ਹੋਇਆ ਹੈ। ਇਹ ਪ੍ਰਗਟਾਵਾ ਭਾਜਪਾ ਆਗੂ ਉੱਘੇ ਸਮਾਜਸੇਵੀ ਚੌਧਰੀ ਅਸ਼ੋਕ ਨਾਨੋਵਾਲ ਨੇ ਬਿਜਲੀ ਸਪਲਾਈ ਦੀ ਚੱਲ ਰਹੀ ਮੌਜੂਦਾ ਸਮੱਸਿਆ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕੀਤਾ।

ਅਜੀਤ ਡੈਸਕ 16-09-2026
ਬਲਾਚੌਰ, 15 ਸਤੰਬਰ (ਨਰੇਸ਼ ਧੌਲ)-ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਲੰਬੇ-ਲੰਬੇ ਕੱਟਾਂ ਨੇ ਲੋਕਾਂ ਦਾ ਜੀਣਾ ਦੁਸ਼ਵਾਰ ਕੀਤਾ ਹੋਇਆ ਹੈ। ਇਹ ਪ੍ਰਗਟਾਵਾ ਭਾਜਪਾ ਆਗੂ ਉੱਘੇ ਸਮਾਜਸੇਵੀ ਚੌਧਰੀ ਅਸ਼ੋਕ ਨਾਨੋਵਾਲ ਨੇ ਬਿਜਲੀ ਸਪਲਾਈ ਦੀ ਚੱਲ ਰਹੀ ਮੌਜੂਦਾ ਸਮੱਸਿਆ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਕੱਟਾਂ ਕਾਰਨ ਆਮ ਲੋਕਾਂ, ਦੁਕਾਨਦਾਰਾਂ, ਵਪਾਰੀਆਂ ਅਤੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਨੋਵਾਲ ਨੇ ਕਿਹਾ ਕਿ ਦਿਨ ਅਤੇ ਰਾਤ ਦੇ ਸਮੇਂ ਵਾਰ-ਵਾਰ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਨਾਲ ਲੋਕਾਂ ਦਾ ਆਮ ਜਨ-ਜੀਵਨ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋ ਰਿਹਾ ਹੈ। ਗਰਮੀ ਦੇ ਮੌਸਮ ਵਿੱਚ ਬਿਜਲੀ ਨਾ ਹੋਣ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਨੂੰ ਸਭ ਤੋਂ ਵੱਧ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਨਾਲ ਛੋਟੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦਾ ਕੰਮ-ਧੰਦਾ ਵੀ ਭਾਰੀ ਨੁਕਸਾਨ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਮੇਂ ਸਿਰ ਨਾ ਮਿਲਣ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵੱਲੋਂ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਵੱਖਰੇ ਨਜ਼ਰ ਆ ਰਹੇ ਹਨ। ਅਸ਼ੋਕ ਨਾਨੋਵਾਲ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਬੇਲੋੜੇ ਬਿਜਲੀ ਕੱਟ ਤੁਰੰਤ ਬੰਦ ਕੀਤੇ ਜਾਣ ਅਤੇ ਲੋਕਾਂ ਨੂੰ ਨਿਰਵਿਘਨ ਤੇ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਆਮ ਲੋਕਾਂ ਅਤੇ ਕਿਸਾਨਾਂ ਨੂੰ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਸਰਾ ਪੜਾਅ ਕੱਲ੍ਹ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੁ ਹੋਵੇਗਾ -ਖ਼ਲਸਾ ਅਗਲੀ ਖ਼ਬਰ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਹੋਰ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।