17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਚਾਹਲਾਂ ਨਿਵਾਸੀ ਨੌਜਵਾਨ ਗੁਰਮੁੱਖ ਸਿੰਘ ਦੀ ਭੇਦ ਭਰੇ ਹਾਲਾਤ ’ਚ ਮੌਤ

ਰੱਤੇਵਾਲ, 16 ਸਤੰਬਰ (ਅਸ਼ੋਕ ਕੁਮਾਰ ਲੀਲ)-ਪਿੰਡ ਚਾਹਲਾਂ ਨਿਵਾਸੀ ਨੌਜਵਾਨ ਗੁਰਮੁੱਖ ਸਿੰਘ ਪੁੱਤਰ ਲੇਟ ਦਿਲਬਾਗ ਸਿੰਘ ਦੀ ਭੇਦ ਭਰੇ ਹਾਲਾਤਾਂ ਵਿੱਚ ਹੋਈ ਮੌਤ ਨੇ ਸਾਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ। ਚਾਰ ਦਿਨ ਪਹਿਲਾਂ ਗੁਰਮੁੱਖ ਸਿੰਘ ਆਪਣੇ ਘਰ ਤੋਂ ਦਵਾਈ ਲੈਣ ਲਈ ਹਸਪਤਾਲ ਗਿਆ ਸੀ।

ਅਜੀਤ ਡੈਸਕ 17-09-2026
ਰੱਤੇਵਾਲ, 16 ਸਤੰਬਰ (ਅਸ਼ੋਕ ਕੁਮਾਰ ਲੀਲ)-ਪਿੰਡ ਚਾਹਲਾਂ ਨਿਵਾਸੀ ਨੌਜਵਾਨ ਗੁਰਮੁੱਖ ਸਿੰਘ ਪੁੱਤਰ ਲੇਟ ਦਿਲਬਾਗ ਸਿੰਘ ਦੀ ਭੇਦ ਭਰੇ ਹਾਲਾਤਾਂ ਵਿੱਚ ਹੋਈ ਮੌਤ ਨੇ ਸਾਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ। ਚਾਰ ਦਿਨ ਪਹਿਲਾਂ ਗੁਰਮੁੱਖ ਸਿੰਘ ਆਪਣੇ ਘਰ ਤੋਂ ਦਵਾਈ ਲੈਣ ਲਈ ਹਸਪਤਾਲ ਗਿਆ ਸੀ। ਪਰਿਵਾਰਿਕ ਮੈਂਬਰਾਂ ਨੂੰ ਸੂਚਨਾ ਮਿਲੀ ਕਿ ਪਿੰਡ ਦੇਨੋਵਾਲ ਨਜ਼ਦੀਕ ਗੁਰਮੱਖ ਸਿੰਘ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਹੈ। ਜਿਸ ਨੂੰ ਪਰਿਵਾਰਿਕ ਮੈਂਬਰਾਂ ਵੱਲੋਂ ਬਲਾਚੌਰ ਦੇ ਨਿਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸ ਦੀ ਹਾਲਾਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਪਰਮਾਰ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਉਸਦੀ ਮੌਤ ਹੋ ਗਈ। ਸੰਸਕਾਰ ਸਮੇਂ ਪਿੰਡ ਦੇ ਕਈ ਵਿਅਕਤੀਆਂ ਨੇ ਦੱਸਿਆ ਕਿ ਆਏ ਦਿਨ ਨਸ਼ੇ ਕਾਰਨ ਪਿੰਡ ਵਿੱਚ ਲਗਾਤਾਰ ਮੌਤਾਂ ਹੋ ਰਹੀਆਂ ਹਨ। ਪਿੰਡ ਦੇ ਹੀ ਇੱਕ ਵਿਅਕਤੀ ਨੇ ਦੱਸਿਆ ਕਿ ਉਸਦਾ ਲੜਕਾ ਪਿਛਲੇ ਅੱਠ ਦਿਨਾਂ ਤੋਂ ਨਹੀਂ ਮਿਲ ਰਿਹਾ ਜੋ ਕਿ ਨਸ਼ੇ ਦਾ ਆਦੀ ਹੈ, ਜਿਸ ਸਬੰਧੀ ਉਸ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਵੀ ਬੇਨਤੀ ਕੀਤੀ ਪਰੰਤੂ ਉਸ ਦੀ ਕੋਈ ਸੁਣਵਾਈ ਨਹੀਂ ਹੋਈ। ਪਿੰਡ ਵਾਸੀਆਂ ਵੱਲੋਂ ਇਹ ਵੀ ਸ਼ੰਕਾ ਜਿਤਾਈ ਗਈ ਕਿ ਗੁਰਮੁਖ ਸਿੰਘ ਦੀ ਮੌਤ ਵੀ ਨਸ਼ੇ ਕਾਰਨ ਹੋਈ ਹੈ। ਪਰਿਵਾਰ ਇਸ ਸਬੰਧੀ ਕੁਝ ਵੀ ਕਹਿਣ ਲਈ ਤਿਆਰ ਨਹੀਂ ਸੀ। ਕਿਉਂਕਿ ਮੌਤ ਵਾਲੇ ਘਰ ਲੜਕੀ ਦਾ ਵਿਆਹ ਹੋਣ ਕਾਰਨ ਚਾਰ ਦਿਨ ਲਾਸ਼ ਜਮਾ ਕਰਵਾ ਕੇ ਰੱਖੀ ਗਈ ਅਤੇ ਕੱਲ ਲੜਕੀ ਦਾ ਵਿਆਹ ਹੋਣ ਉਪਰੰਤ ਅੱਜ ਸਸਕਾਰ ਕੀਤਾ ਗਿਆ। ਪਰਿਵਾਰ ਭਾਰੀ ਸਦਮੇ ਵਿੱਚ ਹੋਣ ਕਾਰਨ ਕੁੱਝ ਵੀ ਕਹਿਣ ਲਈ ਤਿਆਰ ਨਹੀਂ ਸੀ।
ਪਿਛਲੀ ਖ਼ਬਰ ਹਿੰਦੀ ਦਿਵਸ ਮੌਕੇ ਸਾਹਿਤਕ ਸਮਾਗਮ ਕਰਵਾਇਆ ਅਗਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਨਵਾਂਸ਼ਹਿਰ ਵਲੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।