18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਦੁਆਬਾ ਕਿਸਾਨ ਯੂਨੀਅਨ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਨਵਾਂਸ਼ਹਿਰ, 17 ਸਤੰਬਰ (ਜਸਬੀਰ ਸਿੰਘ ਨੂਰਪੁਰ)-ਦੁਆਬਾ ਕਿਸਾਨ ਯੂਨੀਅਨ ਪੰਜਾਬ ਦਾ ਵਫਦ ਪ੍ਰਧਾਨ ਕੁਲਦੀਪ ਸਿੰਘ ਵਜੀਦਪੁਰ ਦੀ ਅਗਵਾਈ ‘ਚ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੂੰ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਪਿੰਡਾਂ ‘ਚ ਬਿਜਲੀ ਦੇ ਲੰਬੇ ਤੇ ਅਣ-ਐਲਾਨੇ ਕੱਟ ਬੰਦ ਕਰਕੇ ਨਿਰਵਿਘਨ ਬਿਜਲੀ ਸਪਲਾਈ ਚਾਲੂ ਕੀਤੀ ਜਾਵੇ।

ਅਜੀਤ ਡੈਸਕ 18-09-2026
ਨਵਾਂਸ਼ਹਿਰ, 17 ਸਤੰਬਰ (ਜਸਬੀਰ ਸਿੰਘ ਨੂਰਪੁਰ)-ਦੁਆਬਾ ਕਿਸਾਨ ਯੂਨੀਅਨ ਪੰਜਾਬ ਦਾ ਵਫਦ ਪ੍ਰਧਾਨ ਕੁਲਦੀਪ ਸਿੰਘ ਵਜੀਦਪੁਰ ਦੀ ਅਗਵਾਈ ‘ਚ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੂੰ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਪਿੰਡਾਂ ‘ਚ ਬਿਜਲੀ ਦੇ ਲੰਬੇ ਤੇ ਅਣ-ਐਲਾਨੇ ਕੱਟ ਬੰਦ ਕਰਕੇ ਨਿਰਵਿਘਨ ਬਿਜਲੀ ਸਪਲਾਈ ਚਾਲੂ ਕੀਤੀ ਜਾਵੇ। ਉਹਨਾਂ ਆਖਿਆ ਕਿ ਪਿੰਡਾਂ ਅਤੇ ਹੋਰ ਖੇਤਰਾਂ ‘ਚ ਬਿਜਲੀ ਦੇ ਲੰਬੇ ਅਤੇ ਅਣ-ਐਲਾਨੇ ਕੱਟਾਂ ਕਾਰਨ ਕਿਸਾਨ ਅਤੇ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖੇਤੀਬਾੜੀ ਲਈ ਬਿਜਲੀ ਸਮੇਂ ਸਿਰ ਨਾ ਮਿਲਣ ਕਾਰਨ ਕਿਸਾਨਾਂ ਦੀਆਂ ਫਸਲਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਆਖਿਆ ਕਿ ਬਿਜਲੀ ਦੀ ਘੱਟ ਸਪਲਾਈ ਕਾਰਨ ਕਿਸਾਨਾਂ ਨੂੰ ਰਾਤਾਂ ਨੂੰ ਜਾਗ ਕੇ ਮੋਟਰਾਂ ਚਲਾਉਣੀਆਂ ਪੈ ਰਹੀਆਂ ਹਨ, ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਦੇ ਰੋਜ਼ਾਨਾ ਕੰਮ ਵੀ ਪ੍ਰਭਾਵਿਤ ਹੋ ਰਹੇ ਹਨ। ਦੁਆਬਾ ਕਿਸਾਨ ਯੂਨੀਅਨ ਵਲੋਂ ਆਖਿਆ ਗਿਆ ਕਿ ਖਰਾਬ ਟਰਾਂਸਫਾਰਮਰ ਦੀਆਂ ਲਾਈਨਾਂ ਤੇ ਹੋਰ ਤਕਨੀਕੀ ਨੁਕਸਾਂ ਨੂੰ ਤੁਰੰਤ ਬਰਾਮਦ ਕਰਕੇ ਠੀਕ ਕੀਤਾ ਜਾਵੇ। ਪਿੰਡਾਂ ਵਿਚ ਬਿਜਲੀ ਸੰਬੰਧੀ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਕਰਨੈਲ ਸਿੰਘ ਰਾਹੋ, ਹਰਦੀਪ ਸਿੰਘ ਵਜੀਦਪੁਰ, ਕੁਲਵੀਰ ਸਿੰਘ, ਆਰ.ਐਸ ਪਾਬਲਾ, ਮਹਿੰਦਰ ਸਿੰਘ, ਰਸਪਾਲ ਸਿੰਘ, ਰਜਿੰਦਰ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਨਾਮ ਸਿੰਘ ਖੁਰਦ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਬਲਜੀਤ ਸਿੰਘ, ਗੁਰਤੇਜ ਸਿੰਘ ਹਿਆਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਰਸੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਰਹਿਪਾ ਵਿਖੇ ਢਾਡੀ ਜਥਿਆਂ ਵਲੋਂ ਰਾਜਾ ਸਾਹਿਬ ਦਾ ਗੁਣਗਾਨ ਅਗਲੀ ਖ਼ਬਰ ਦਾਤਾਰਪੁਰ ਦਾ ਸੈਨਿਕ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।