ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆ ਭਰ ’ਚ ਰੌਸ਼ਨ ਕਰਨਗੇ ਪੰਜਾਬ ਦਾ ਨਾਂਅ-ਬ੍ਰਿਗੇਡੀਅਰ ਰਾਜ ਕੁਮਾਰ
ਕਾਠਗੜ੍ਹ, 17 ਸਤੰਬਰ (ਕਲੇਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਸਿੱਖਿਆ ਕ੍ਰਾਂਤੀ ਲਿਆਂਦੀ ਹੈ, ਉਸ ਨੇ ਪੰਜਾਬ ਵਿਚ ਇਕ ਨਵੇਂ ਦੌਰ ਦੀ ਸ਼ੁਰੂਆਤ ਕਰ ਦਿੱਤੀ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋ ਚੁੱਕੀ ਹੈ।
ਕਾਠਗੜ੍ਹ, 17 ਸਤੰਬਰ (ਕਲੇਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਸਿੱਖਿਆ ਕ੍ਰਾਂਤੀ ਲਿਆਂਦੀ ਹੈ, ਉਸ ਨੇ ਪੰਜਾਬ ਵਿਚ ਇਕ ਨਵੇਂ ਦੌਰ ਦੀ ਸ਼ੁਰੂਆਤ ਕਰ ਦਿੱਤੀ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋ ਚੁੱਕੀ ਹੈ। ਸ਼ਾਨਦਾਰ ਇੰਫਰਾਸਟਰਕਚਰ, ਆਧੁਨਿਕ ਕਲਾਸਰੂਮ, ਵਧੀਆ ਸਟਾਫ ਤੇ ਮਿਆਰੀ ਸਿੱਖਿਆ ਨਾਲ ਸਾਡੇ ਬੱਚਿਆਂ ਦਾ ਭਵਿੱਖ ਸੁਨਹਿਰਾ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹੀ ਬੱਚੇ ਪੂਰੀ ਦੁਨੀਆ ਵਿਚ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨਗੇ। ਉਨ੍ਹਾਂ ਨੇ ਸੂਬੇ ਦੀ ਸਿਆਸੀ ਹਵਾ ਬਾਰੇ ਗੱਲ ਕਰਦਿਆਂ ਕਿਹਾ ਕਿ ਅੱਜ ਹਰ ਪਾਸੇ ਸਿਰਫ਼ ਇੱਕੋ ਹੀ ਚਰਚਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਲੋਕ ਆਪ ਹੀ ਕਹਿ ਰਹੇ ਹਨ ਕਿ ਦੁਬਾਰਾ 2027 ਵਿੱਚ ਵੀ ਭਗਵੰਤ ਮਾਨ ਦੀ ਸਰਕਾਰ ਹੀ ਆਵੇਗੀ।