ਪਿੰਡ ਜੈਨਪੁਰ ਦੇ ਵਿਕਾਸ ਲਈ ਅਸ਼ੋਕ ਕਟਾਰੀਆ ਨੇ ਪੰਚਾਇਤ ਨੂੰ ਸੌਂਪਿਆ 7 ਲੱਖ ਦਾ ਚੈੱਕ
ਮਜਾਰੀ/ਸਾਹਿਬਾ, 17 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਜੈਨਪੁਰ ’ਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵਲੋਂ ਗ੍ਰਾਮ ਪੰਚਾਇਤ ਨੂੰ 7 ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਪੰਚਾਇਤੀ ਨੁਮਾਇੰਦਿਆਂ ਤੇ ਪਿੰਡ ਦੇ ਮੁਹਤਬਰਾਂ ਵਲੋਂ ਇਸ ਉਪਰਾਲੇ ਲਈ ਅਸ਼ੋਕ ਕਟਾਰੀਆ ਦਾ ਧੰਨਵਾਦ ਕੀਤਾ।
ਅਜੀਤ ਡੈਸਕ
18-09-2026