21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮੋਦੀ ਸਰਕਾਰ ਦੇ ਫਾਸ਼ੀ ਹਮਲਿਆਂ ਖ਼ਿਲਾਫ਼ 26 ਨੂੰ ਮੋਗਾ ਵਿਖੇ ਹੋਵੇਗੀ ਵਿਸ਼ਾਲ ਰੈਲੀ

ਕਾਠਗੜ੍ਹ, 20 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸੀ. ਪੀ.

ਅਜੀਤ ਡੈਸਕ 21-09-2026
ਕਾਠਗੜ੍ਹ, 20 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸੀ. ਪੀ. ਆਈ. ਐਮ. ਐਲ. (ਐਨ. ਡੀ.) ਦੇ ਜ਼ਿਲ੍ਹਾ ਆਗੂ ਅਵਤਾਰ ਸਿੰਘ ਤਾਰੀ ਤੇ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਤਹਿਸੀਲ ਪ੍ਰਧਾਨ ਅਸ਼ੋਕ ਕਲਾਰ ਅਤੇ ਇਫਟੂ ਦੇ ਆਗੂ ਪ੍ਰਮਾਲ ਸਿੰਘ, ਜਸਪਾਲ ਬਾਗੋਵਾਲ, ਨਿਰਮਲ ਜੰਡੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ-ਸੰਘ ਦੀ ਮੋਦੀ ਸਰਕਾਰ ਵਲੋਂ ਲੋਕਾਂ ਵਿਰੁੱਧ ਫਾਸ਼ੀ ਹਮਲਾ ਬੋਲਿਆ ਜਾ ਰਿਹਾ ਹੈ। ਉਸ ਖ਼ਿਲਾਫ਼ 26 ਸਤੰਬਰ ਨੂੰ ਮੋਗਾ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਵਲੋਂ ਸੱਤਾ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ। ਡੈਮ ਸੇਫਟੀ ਐਕਟ ਪਾਸ ਕਰਕੇ ਡੈਮਾਂ, ਦਰਿਆਵਾਂ ਤੇ ਹੈੱਡਵਰਕਸਾਂ ਨੂੰ ਆਪਣੇ ਅਧਿਕਾਰ ਖੇਤਰ ਵਿਚ ਕੀਤਾ ਜਾ ਰਿਹਾ ਹੈ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਹਵਾਲੇ ਨਹੀਂ ਕੀਤੇ ਜਾ ਰਹੇ। ਕੌਮਾਂਤਰੀ ਸਰਹੱਦਾਂ ਨਾਲ ਲੱਗਦਾ 50 ਕਿਲੋਮੀਟਰ ਤੱਕ ਦਾ ਖੇਤਰ ਬੀ. ਐਸ. ਐਫ. ਦੇ ਅਧਿਕਾਰ ਵਿਚ ਲਿਆ ਕੇ ਇਕ ਤਿਹਾਈ ਪੰਜਾਬ ਬੀ. ਐਸ. ਐਫ. ਨੂੰ ਦੇ ਦਿੱਤਾ ਗਿਆ ਹੈ। ਕੌਮੀ ਜਾਂਚ ਏਜੰਸੀ ਦੇ ਦਫ਼ਤਰ ਸੂਬਿਆਂ ਵਿਚ ਖੋਲ੍ਹੇ ਜਾ ਰਹੇ ਹਨ। ਪਾਰਲੀਮੈਂਟ ਵਿਚ ਬਿੱਲ ਪਾਸ ਕਰਕੇ ਰਾਜਾਂ ਦੇ ਆਪਣੇ ਖਣਿਜਾਂ ਦੇ ਅਧਿਕਾਰਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਮੋਦੀ ਸਰਕਾਰ ਵਲੋਂ ਮੌਜੂਦਾ ਸੰਵਿਧਾਨ ਨੂੰ ਖਤਮ ਕਰਕੇ ਮਨੂ ਸਮ੍ਰਿਤੀ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਸਪਾਲ ਬਾਗੋਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਮਜ਼ਦੂਰਾਂ ਦੇ ਕਿਰਤ ਕਾਨੂੰਨ ਖ਼ਤਮ ਕਰਕੇ 4 ਕੋਡਾਂ ਵਿਚ ਤਬਦੀਲ ਕਰਕੇ ਮਜ਼ਦੂਰਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਹੈ। ਅਸ਼ੋਕ ਕਲਾਰ ਨੇ ਕਿਹਾ ਕਿ ਮਜ਼ਦੂਰਾਂ ਨੂੰ ਮਨਰੇਗਾ ਤਹਿਤ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ, ਮਹਿੰਗਾਈ ਨੇ ਮਜ਼ਦੂਰਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਜ਼ਲਾਲਤ ਭਰੀ ਜ਼ਿੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਅਵਤਾਰ ਸਿੰਘ ਭਰਥਲਾ, ਮਨੋਹਰ ਲਾਲ, ਰਸ਼ਪਾਲ ਸਿੰਘ, ਸੰਦੀਪ ਨੱਥਾ ਨੰਗਲ, ਹਰੀ ਤਾਜੋਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਝੋਨੇ ਦੀ ਕਟਾਈ ਨੇ ਫੜਿਆ ਜ਼ੋਰ, ਖਰੀਦ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਚਿੰਤਤ ਪਿਛਲੇ ਸਾਲ ਨਾਲੋਂ ਸਰਕਾਰ ਨੇ 10 ਦਿਨ ਅਗੇਤ... ਅਗਲੀ ਖ਼ਬਰ । ਖੈਰ ਅੱਛਰਵਾਲ ਵਿਖੇ ਖੂਨਦਾਨ ਕੈਂਪ ਲਗਾਉਣ ਸੰਬੰਧੀ ਸੇਵਾਦਾਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।