22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬਾਬਾ ਸ੍ਰੀਚੰਦ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ

ਸਮੁੰਦੜਾ, 21 ਸਤੰਬਰ (ਤੀਰਥ ਸਿੰਘ ਰੱਕੜ)-ਗੁਰਦੁਆਰਾ ਬਾਬਾ ਗੰਗ ਦਾਸ ਘਾਗੋਂ ਗੁਰੂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਸ੍ਰੀਚੰਦ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਉਪਰੰਤ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਗੁਰਦੁਆਰਾ ਸਾਹਿਬ ਹਜੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਅਜੀਤ ਡੈਸਕ 22-09-2026
ਸਮੁੰਦੜਾ, 21 ਸਤੰਬਰ (ਤੀਰਥ ਸਿੰਘ ਰੱਕੜ)-ਗੁਰਦੁਆਰਾ ਬਾਬਾ ਗੰਗ ਦਾਸ ਘਾਗੋਂ ਗੁਰੂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਸ੍ਰੀਚੰਦ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਉਪਰੰਤ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਗੁਰਦੁਆਰਾ ਸਾਹਿਬ ਹਜੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਉਨ੍ਹਾਂ ਤੋਂ ਉਪਰੰਤ ਗਿਆਨੀ ਜਸਦੀਪ ਸਿੰਘ ਨਾਗਰਾ ਮਹਿੰਦਪੁਰ ਵਾਲਿਆਂ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਬਾਬਾ ਸ੍ਰੀਚੰਦ ਦੇ ਜੀਵਨ ਨਾਲ ਸੰਬੰਧਿਤ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ, ਬਲਵੀਰ ਸਿੰਘ ਟੱਪਰੀਆਂ, ਜਗਦੀਸ਼ ਸਿੰਘ ਦੀਸ਼ਾ, ਹਰਪਾਲ ਸਿੰਘ ਨੰਗਲਾਂ, ਗੁਰਪਾਲ ਸਿੰਘ ਰੋੜ ਮਜ਼ਾਰਾ, ਜਗਤਾਰ ਸਿੰਘ, ਤਾਰਾ ਸਿੰਘ ਸਿੰਬਲ ਮਜ਼ਾਰਾ, ਜਸਵੀਰ ਸਿੰਘ ਸੜੋਆ, ਮਾਸਟਰ ਸੰਤੋਖ ਸਿੰਘ, ਗੁਰਨਾਮ ਸਿੰਘ ਸਹੋਤਾ, ਬਲਵਿੰਦਰ ਸਿੰਘ ਗੋਗੋ, ਜਸਪ੍ਰੀਤ ਸਿੰਘ ਰਾਏ, ਸੁਖਪ੍ਰੀਤ ਸਿੰਘ ਧੌਲਾ, ਕਾਬਲ ਸਿੰਘ ਰਠੌਰ, ਮਦਨ ਸਿੰਘ ਮੁਸਾਫਿਰ, ਬਲਕਾਰ ਸਿੰਘ ਬੇਲੀ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਮੋਗਾ ਰੈਲੀ ਸੰਬੰਧੀ ਕਾਠਗੜ੍ਹ ਵਿਚ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।