22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੇ ਅਵਤਾਰ ਦਿਵਸ ਸੰਬੰਧੀ ਸੇਵਾਦਾਰਾਂ ਦੀ ਮੀਟਿੰਗ

ਟੱਪਰੀਆਂ ਖੁਰਦ, 21 ਸਤੰਬਰ (ਬੂਥਗੜ੍ਹੀਆ)-ਸਤਿਗੁਰੂ ਮਹਾਰਾਜ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ 27, 28, 29 ਨੂੰ ਧਾਮ ਝਾਂਡੀਆਂ ਕਲਾਂ ਵਿਖੇ ਸਮੂਹ ਸੰਗਤਾਂ ਵਲੋਂ ਮਨਾਏ ਜਾ ਰਹੇ ਜਨਮ ਦਿਵਸ ਸਮਾਗਮ ਨੂੰ ਲੈ ਕੇ ਗੁਰਗੱਦੀ ਪਰੰਪਰਾ ਨਾਲ ਜੁੜੇ ਸਮੁੱਚੇ ਸੇਵਾਦਾਰਾਂ ਦੀ ਅਹਿਮ ਮੀਟਿੰਗ ਭੂਰੀਵਾਲੇ ਆਸ਼ਰਮ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਹੋਈ। ਮੀਟਿੰਗ ਸਬੰਧੀ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ 27 ਸਤੰਬਰ ਨੂੰ ਸਤਿਗੁਰੂ ਵੇਦਾਂਤ ਅਚਾਰੀਆ ਮਹਾਰਾਜ ਭੂਰੀਵਾਲੇ ਸਵੇਰੇ ਜਗਤ ਗੁਰੂ ਬਾਬਾ ਗਰੀਬਦਾਸ ਮਹਾਰਾਜ ਦੀ ਰਚਿਤ ਅੰਮ੍ਰਿਤਮਈ ਬਾਣੀ ਦੇ ਅਖੰਡ ਪਾਠ ਪ੍ਰਕਾਸ਼ ਅਰੰਭ ਕਰਨਗੇ ਸਮਾਗਮ ਦੇ ਦੂਜੇ ਦਿਨ ਮਿਤੀ 28 ਸਤੰਬਰ ਨੂੰ ਮੱਧ ਦੀ ਬਾਣੀ ਦੇ ਭੋਗ ਪਾਏ ਜਾਣਗੇ ਅਤੇ ਇਸੇ ਦਿਨ ਸੰਗਤਾਂ ਦੀ ਸਹੂਲਤ ਲਈ ਮੈਗਾ ਮੈਡੀਕਲ ਕੈਂਪ ਤੋਂ ਇਲਾਵਾ ਪੀ.

ਅਜੀਤ ਡੈਸਕ 22-09-2026
ਟੱਪਰੀਆਂ ਖੁਰਦ, 21 ਸਤੰਬਰ (ਬੂਥਗੜ੍ਹੀਆ)-ਸਤਿਗੁਰੂ ਮਹਾਰਾਜ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ 27, 28, 29 ਨੂੰ ਧਾਮ ਝਾਂਡੀਆਂ ਕਲਾਂ ਵਿਖੇ ਸਮੂਹ ਸੰਗਤਾਂ ਵਲੋਂ ਮਨਾਏ ਜਾ ਰਹੇ ਜਨਮ ਦਿਵਸ ਸਮਾਗਮ ਨੂੰ ਲੈ ਕੇ ਗੁਰਗੱਦੀ ਪਰੰਪਰਾ ਨਾਲ ਜੁੜੇ ਸਮੁੱਚੇ ਸੇਵਾਦਾਰਾਂ ਦੀ ਅਹਿਮ ਮੀਟਿੰਗ ਭੂਰੀਵਾਲੇ ਆਸ਼ਰਮ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਹੋਈ। ਮੀਟਿੰਗ ਸਬੰਧੀ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ 27 ਸਤੰਬਰ ਨੂੰ ਸਤਿਗੁਰੂ ਵੇਦਾਂਤ ਅਚਾਰੀਆ ਮਹਾਰਾਜ ਭੂਰੀਵਾਲੇ ਸਵੇਰੇ ਜਗਤ ਗੁਰੂ ਬਾਬਾ ਗਰੀਬਦਾਸ ਮਹਾਰਾਜ ਦੀ ਰਚਿਤ ਅੰਮ੍ਰਿਤਮਈ ਬਾਣੀ ਦੇ ਅਖੰਡ ਪਾਠ ਪ੍ਰਕਾਸ਼ ਅਰੰਭ ਕਰਨਗੇ ਸਮਾਗਮ ਦੇ ਦੂਜੇ ਦਿਨ ਮਿਤੀ 28 ਸਤੰਬਰ ਨੂੰ ਮੱਧ ਦੀ ਬਾਣੀ ਦੇ ਭੋਗ ਪਾਏ ਜਾਣਗੇ ਅਤੇ ਇਸੇ ਦਿਨ ਸੰਗਤਾਂ ਦੀ ਸਹੂਲਤ ਲਈ ਮੈਗਾ ਮੈਡੀਕਲ ਕੈਂਪ ਤੋਂ ਇਲਾਵਾ ਪੀ. ਜੀ. ਆਈ. ਚੰਡੀਗੜ੍ਹ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ। ਸਮਾਗਮ ਵਾਲੇ ਦਿਨ 29 ਸਤੰਬਰ ਨੂੰ 3 ਰੋਜ਼ਾ ਸੰਤ ਸਮਾਗਮ ਦੀ ਸਮਾਪਤੀ ਹੋਵੇਗੀ ਤੇ ਬਾਣੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਬਾਅਦ ਅਚਾਰੀਆ ਸਮੇਤ ਹੋਰ ਸੰਪਰਦਾਵਾਂ ਤੋਂ ਪਹੁੰਚ ਰਹੇ ਸੰਤ-ਮਹਾਂਪੁਰਸ਼ ਸਤਿਸੰਗ ਕਰਨਗੇ। ਇਸ ਤੋਂ ਪਹਿਲਾਂ ਸਵੇਰੇ ਅੰਮ੍ਰਿਤ ਵੇਲੇ 29 ਸਤੰਬਰ ਨੂੰ ਧਾਮ ਝਾਂਡੀਆਂ ਕਲਾਂ ਦੀ ਪਰਿਕਰਮਾ ’ਤੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਮੀਟਿੰਗ ਦੌਰਾਨ ਸੇਵਾਦਾਰਾਂ ਤੋਂ ਸੁਝਾਅ ਵੀ ਲਏ ਅਤੇ ਸਮਾਗਮ ਵਾਲੇ ਸਥਾਨ ਨੂੰ 4 ਸੈਕਟਰਾਂ ’ਚ ਵੰਡ ਕੇ ਅਤੇ 41 ਵੱਖ-ਵੱਖ ਵਿੰਗ ਬਣਾ ਕੇ 900 ਤੋਂ ਵੀ ਵੱਧ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ, ਜਿਨ੍ਹਾਂ ਨੂੰ 26 ਸਤੰਬਰ ਨੂੰ ਹੀ ਧਾਮ ਝਾਂਡੀਆਂ ਕਲਾਂ ਵਿਖੇ ਪਹੁੰਚਣ ਦੇ ਆਦੇਸ਼ ਦਿੱਤੇ ਗਏ ਹਨ। ਮੀਟਿੰਗ ਦੌਰਾਨ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਸਮੂਹ ਸੇਵਾਦਾਰ ਤੇ ਟਰੱਸਟ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਦਿਵਿਆਂਗ ਵਿਦਿਆਰਥੀਆਂ ਲਈ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਭਾਜਪਾ ਵਲੋਂ ਨਸ਼ਾ ਮੁਕਤ ਯਾਤਰਾ ਹੋਈ ਆਰੰਭ-ਪ੍ਰਧਾਨ ਲੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।