ਖ਼ਾਲਸਾ ਕਾਲਜ ਬੰਗਾ ਵਿਖੇ ਵਿਰਾਸਤ-ਏ-ਪੰਜਾਬ ਟੇਲੈਂਟ ਹੰਟ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ
ਬੰਗਾ, 22 ਸਤੰਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਪੰਜਾਬੀ ਵਿਭਾਗ ਦੇ ਸੱਭਿਆਚਾਰਕ ਕਲੱਬ ਵਲੋਂ ਨਵੇਂ ਆਏ ਵਿਦਿਆਰਥੀਆਂ ਲਈ ਵਿਰਾਸਤ-ਏ-ਪੰਜਾਬ ਟੇਲੈਂਟ ਹੰਟ ਪ੍ਰੋਗਰਾਮ ਕਰਵਾਇਆ, ਜੋ ਕਿ ਯਾਦਗਾਰੀ ਹੋ ਨਿੱਬੜਿਆ। ਪ੍ਰਿੰਸੀਪਲ ਡਾ.
ਬੰਗਾ, 22 ਸਤੰਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਪੰਜਾਬੀ ਵਿਭਾਗ ਦੇ ਸੱਭਿਆਚਾਰਕ ਕਲੱਬ ਵਲੋਂ ਨਵੇਂ ਆਏ ਵਿਦਿਆਰਥੀਆਂ ਲਈ ਵਿਰਾਸਤ-ਏ-ਪੰਜਾਬ ਟੇਲੈਂਟ ਹੰਟ ਪ੍ਰੋਗਰਾਮ ਕਰਵਾਇਆ, ਜੋ ਕਿ ਯਾਦਗਾਰੀ ਹੋ ਨਿੱਬੜਿਆ। ਪ੍ਰਿੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਤੇ ਕੋਆਰਡੀਨੇਟਰ ਡਾ. ਗੁਲਬਹਾਰ ਸਿੰਘ ਅਤੇ ਡਾ. ਕੁਲਦੀਪ ਕੌਰ ਦੀ ਦੇਖ ਰੇਖ ਅਧੀਨ ਕਰਵਾਏ ਪ੍ਰੋਗਰਾਮ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਇਸ ਨੂੰ ਸੱਭਿਆਚਾਰਕ ਰੰਗਤ ਦਿੱਤੀ। ਪ੍ਰੋਗਰਾਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਦਾ ਗਾਇਨ ਕਰਕੇ ਕੀਤੀ। ਉਪਰੰਤ ਵਿਦਿਆਰਥੀਆਂ ਨੇ ਮਹਿੰਦੀ , ਕਵੀਸ਼ਰੀ, ਵਾਰ, ਲੋਕ ਗੀਤਾਂ, ਭੰਗੜਾ, ਗਿੱਧਾ ਤੇ ਕੋਰੀਓਗ੍ਰਾਫੀ ਆਦਿ ਪੇਸ਼ਕਾਰੀਆਂ ਰਾਹੀਂ ਆਪਣੇ ਅੰਦਰ ਛੁਪੀ ਕਲਾ ਦਾ ਮੁਜ਼ਾਹਰਾ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਆਖਦਿਆ ਕਿਹਾ ਇਸ ਸੰਸਥਾ ਦਾ ਮੁੱਖ ਮਨੋਰਥ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਅਤੇ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨਾ ਹੈ ਤਾਂ ਕਿ ਪੱਛਮੀ ਪ੍ਰਭਾਵ ਤੇ ਨਸ਼ਿਆਂ ਜਿਹੀਆਂ ਭੈੜੀਆਂ ਅਲਾਮਤਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਐਸ. ਸੀ., ਬੀ. ਸੀ., ਘੱਟ ਗਿਣਤੀ ਤੋਂ ਇਲਾਵਾ ਅੰਮ੍ਰਿਤਧਾਰੀ ਵਿਦਿਆਰਥੀਆਂ ਅਤੇ ਖਿਡਾਰੀਆਂ ਲਈ ਇਹ ਸੰਸਥਾ ਵਿਸ਼ੇਸ਼ ਰਿਆਇਤਾਂ ਦੇ ਕੇ ਇਲਾਕੇ ਦੀ ਮੋਹਰੀ ਸੰਸਥਾ ਸਾਬਤ ਹੋਈ ਹੈ, ਜਿਸ ਦਾ ਫਾਇਦਾ ਇਲਾਕੇ ਦੇ ਵਿਦਿਆਰਥੀਆਂ ਨੂੰ ਲੈਣਾ ਚਾਹੀਦਾ ਹੈ। ਉਨ੍ਹਾਂ ਇਸ ਸੱਭਿਆਚਾਰਕ ਪ੍ਰੋਗਰਾਮ ਵਿਚ ਸਰਗਰਮੀ ਨਾਲ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਮੁਬਾਰਕਬਾਦ ਦਿੱਤੀ ਤੇ ਅੱਗੇ ਤੋਂ ਅਜਿਹੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।