24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਜਪਾ ਪਹਿਲਾਂ ਆਪਣੇ ਪੁਰਾਣੇ ਰਿਕਾਰਡ ਦਾ ਜਵਾਬ ਦੇਵੇ, ਫਿਰ ਨਸ਼ਾ ਮੁਕਤ ਪੰਜਾਬ ਦੀ ਗੱਲ ਕਰੇ-ਬ੍ਰਿਗੇਡੀਅਰ ਰਾਜ ਕੁਮਾਰ

ਕਾਠਗੜ੍ਹ, 22 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-‘ਆਪ’ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਨੇ ਭਾਜਪਾ ਵਲੋਂ ਪੰਜਾਬ ਵਿਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੈ ਕੇ ਤਿੱਖਾ ਸਿਆਸੀ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ ਹੈ, ਪਰ ਇਸ ਗੰਭੀਰ ਮੁੱਦੇ ਨੂੰ ਸਿਆਸੀ ਮੰਚ ਵਜੋਂ ਵਰਤਣ ਦੀ ਬਿਜਾਏ ਠੋਸ ਤੇ ਲੰਮੇ ਸਮੇਂ ਵਾਲੇ ਉਪਰਾਲਿਆਂ ਦੀ ਲੋੜ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਅੱਗੇ ਕਿਹਾ ਕਿ ਭਾਜਪਾ ਨੂੰ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ’ਤੇ ਮੌਜੂਦਾ ਸਮੇਂ ਵਿਚ ਸਿਆਸੀ ਮੁਹਿੰਮ ਚਲਾਉਣ ਤੋਂ ਪਹਿਲਾਂ 2007 ਤੋਂ 2017 ਤੱਕ ਦੇ ਆਪਣੇ ਸਿਆਸੀ ਸਫਰ ਦੌਰਾਨ ਨਸ਼ਿਆਂ ਦੇ ਮੁੱਦੇ ਪ੍ਰਤੀ ਆਪਣੀ ਭੂਮਿਕਾ ਬਾਰੇ ਵੀ ਪੰਜਾਬ ਦੇ ਲੋਕਾਂ ਸਾਹਮਣੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।

ਅਜੀਤ ਡੈਸਕ 23-09-2026
ਕਾਠਗੜ੍ਹ, 22 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-‘ਆਪ’ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਨੇ ਭਾਜਪਾ ਵਲੋਂ ਪੰਜਾਬ ਵਿਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੈ ਕੇ ਤਿੱਖਾ ਸਿਆਸੀ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ ਹੈ, ਪਰ ਇਸ ਗੰਭੀਰ ਮੁੱਦੇ ਨੂੰ ਸਿਆਸੀ ਮੰਚ ਵਜੋਂ ਵਰਤਣ ਦੀ ਬਿਜਾਏ ਠੋਸ ਤੇ ਲੰਮੇ ਸਮੇਂ ਵਾਲੇ ਉਪਰਾਲਿਆਂ ਦੀ ਲੋੜ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਅੱਗੇ ਕਿਹਾ ਕਿ ਭਾਜਪਾ ਨੂੰ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ’ਤੇ ਮੌਜੂਦਾ ਸਮੇਂ ਵਿਚ ਸਿਆਸੀ ਮੁਹਿੰਮ ਚਲਾਉਣ ਤੋਂ ਪਹਿਲਾਂ 2007 ਤੋਂ 2017 ਤੱਕ ਦੇ ਆਪਣੇ ਸਿਆਸੀ ਸਫਰ ਦੌਰਾਨ ਨਸ਼ਿਆਂ ਦੇ ਮੁੱਦੇ ਪ੍ਰਤੀ ਆਪਣੀ ਭੂਮਿਕਾ ਬਾਰੇ ਵੀ ਪੰਜਾਬ ਦੇ ਲੋਕਾਂ ਸਾਹਮਣੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਬ੍ਰਿਗੇਡੀਅਰ ਰਾਜ ਕੁਮਾਰ ਕਿਹਾ ਕਿ ਨਸ਼ਿਆਂ ਦਾ ਮੁੱਦਾ ਕਿਸੇ ਇਕ ਪਾਰਟੀ ਜਾਂ ਸਰਕਾਰ ਤੱਕ ਸੀਮਤ ਨਹੀਂ ਹੈ, ਸਗੋਂ ਇਸ ਨਾਲ ਪੰਜਾਬ ਦੀਆਂ ਪੀੜ੍ਹੀਆਂ ਦਾ ਭਵਿੱਖ ਜੁੜਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆ ਤੋਂ ਬਚਾਉਣ ਲਈ ਸਿਆਸੀ ਵਿਰੋਧਾਂ ਤੋਂ ਉੱਪਰ ਉੱਠ ਕੇ ਸਾਰੀਆਂ ਧਿਰਾਂ ਨੂੰ ਸਾਂਝੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਭਾਈ ਘਨ੍ਹਈਆ ਜੀ ਦੇ ਮਲ੍ਹਮ ਪੱਟੀ ਦਿਵਸ ’ਤੇ ਖੂਨਦਾਨ ਕੈਂਪ ਦਾ ਲਗਾਇਆ ਅਗਲੀ ਖ਼ਬਰ ਪਿੰਡ ਸਾਧਪੁਰ ਵਿਖੇ 33ਵਾਂ ਛਿੰਝ ਮੇਲਾ 30 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।