24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮਾਰੂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਦਾ ਰੋਲ ਸ਼ਲਾਘਾਯੋਗ-ਬੀਬੀ ਸ਼ਸ਼ੀ ਰਾਣਾ

ਰੱਤੇਵਾਲ, 22 ਸਤੰਬਰ (ਅਸ਼ੋਕ ਕੁਮਾਰ ਲੀਲ)-ਆਪਣੇ ਪਿੰਡ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਰੇ ਲੋਕ ਸਹਿਯੋਗ ਕਰਨ। ਇਹ ਪ੍ਰਗਟਾਵਾ ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ ਤੇ ਸਰਪ੍ਰਸਤ ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਨੇ ਕਬੱਡੀ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ।

ਅਜੀਤ ਡੈਸਕ 23-09-2026
ਰੱਤੇਵਾਲ, 22 ਸਤੰਬਰ (ਅਸ਼ੋਕ ਕੁਮਾਰ ਲੀਲ)-ਆਪਣੇ ਪਿੰਡ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਰੇ ਲੋਕ ਸਹਿਯੋਗ ਕਰਨ। ਇਹ ਪ੍ਰਗਟਾਵਾ ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ ਤੇ ਸਰਪ੍ਰਸਤ ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਨੇ ਕਬੱਡੀ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਮਾਰੂ ਨਸ਼ਿਆਂ ਨੂੰ ਰੋਕਣ ਲਈ ਸ਼ਲਾਘਾਯੋਗ ਉਪਰਾਲਾ ਕਰ ਰਹੀ ਹੈ। ਸਭ ਤੋਂ ਜ਼ਰੂਰੀ ਨੌਜਵਾਨਾਂ ਵਿਚ ਚੇਤਨਾ ਦੇ ਪੱਧਰ ਦਾ ਵਿਕਾਸ ਕਰਨਾ ਹੈ, ਜਿਸ ਲਈ ਚੰਗੀ ਵਿੱਦਿਆ, ਖੇਡਾਂ ਅਤੇ ਚੰਗਾ ਸੱਭਿਆਚਾਰ ਲੋੜੀਂਦਾ ਹੈ ਜਿਸ ਲਈ ਫੈਡਰੇਸ਼ਨ ਸਹੀ ਦਿਸ਼ਾ ਵਿਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨੇ ਤੋਂ ਫੈਡਰੇਸ਼ਨ ਅਤੇ ਭਾਈ ਲਾਲੋ ਲੋਕ ਮੰਚ ਪਿੰਡ ਵਿਚ ਨਸ਼ਿਆਂ ਦੀ ਡਿਮਾਂਡ ਨੂੰ ਜੜ੍ਹੋਂ ਖਤਮ ਕਰਨ ਲਈ ਯਤਨਸ਼ੀਲ ਹੈ। ਇਸ ਕੰਮ ਵਿਚ ਸਾਨੂੰ ਕਾਫੀ ਕਾਮਯਾਬੀ ਮਿਲ ਰਹੀ ਹੈ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਨਸਲਾਂ ਨੂੰ ਬਚਾਉਣ ਦੇ ਕਾਰਜ ਵਿਚ ਪੂਰਾ ਸਹਿਯੋਗ ਕਰਨ। ਇਸ ਮੌਕੇ ਡਾ. ਪਵਨ ਕੁਮਾਰ ਤੇ ਅਭੀ ਸਿੰਘ ਪ੍ਰਧਾਨ ਨੌਜਵਾਨ ਫੈਡਰੇਸ਼ਨ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਦਿਆਰਥੀ ਨੌਜਵਾਨ ਮੇਲਾ 27 ਸਤੰਬਰ ਨੂੰ ਸਵੇਰੇ ਠੀਕ 9 ਵਜੇ ਸ਼ੁਰੂ ਹੋਵੇਗਾ। ਸਭ ਤੋਂ ਪਹਿਲਾਂ ਵਿੱਦਿਅਕ ਮੁਕਾਬਲੇ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਮੌਕੇ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਪਾਲ ਸਿੰਘ ਬੰਗਾ ਤੇ ਮੀਨੂੰ ਭੁੱਟਾ ਵਲੋਂ ਸਕੂਲ ਨੂੰ ਸਹਾਇਤਾ ਰਾਸ਼ੀ ਭੇਟ ਅਗਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਸਿਰਫ ਸਿਆਸੀ ਦਿਖਾਵਾ-ਮੰਗੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।