24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਸਕੂਲ ਤਲਵੰਡੀ ਡੱਡੀਆਂ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ

ਟਾਂਡਾ ਉੜਮੁੜ, 23 ਸਤੰਬਰ (ਕੁਲਬੀਰ ਸਿੰਘ ਗੁਰਾਇਆ)- ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ ਵਿਖੇ ਸਕੂਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਦੀ ਸਰਪ੍ਰਸਤੀ ਹੇਠ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਉਹ ਅਰੋੜਾ ਨੇ ਕਿਹਾ ਕਿ ਪੰਜਾਬੀ ਸਿਰਫ਼ ਭਾਸ਼ਾ ਹੀ ਨਹੀਂ ਸਗੋਂ ਸਾਡੇ ਪੰਜਾਬ ਦੀ ਅਮੀਰ ਵਿਰਾਸਤ, ਸਭਿਆਚਾਰ ਅਤੇ ਇਤਿਹਾਸ ਦੀ ਪਹਿਚਾਣ ਹੈ।

ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਸਕੂਲ ਤਲਵੰਡੀ ਡੱਡੀਆਂ ਵਿਖੇ ਮਨਾਏ ਗਏ ਵਿਸ਼ਵ ਪੰਜਾਬੀ ਦਿਵਸ ਮੌਕੇ ਸੁਖਵਿੰਦਰ ਸਿੰਘ ਅਰੋੜਾ, ਪ੍ਰਿੰਸੀਪਲ ਅੰਜੂ ਬਾਲਾ, ਅਧਿਆਪਕ ਅਤੇ ਬੱਚੇ। ਤਸਵੀਰ : ਗੁਰਾਇਆ 24-09-2026
ਟਾਂਡਾ ਉੜਮੁੜ, 23 ਸਤੰਬਰ (ਕੁਲਬੀਰ ਸਿੰਘ ਗੁਰਾਇਆ)- ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ ਵਿਖੇ ਸਕੂਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਦੀ ਸਰਪ੍ਰਸਤੀ ਹੇਠ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਉਹ ਅਰੋੜਾ ਨੇ ਕਿਹਾ ਕਿ ਪੰਜਾਬੀ ਸਿਰਫ਼ ਭਾਸ਼ਾ ਹੀ ਨਹੀਂ ਸਗੋਂ ਸਾਡੇ ਪੰਜਾਬ ਦੀ ਅਮੀਰ ਵਿਰਾਸਤ, ਸਭਿਆਚਾਰ ਅਤੇ ਇਤਿਹਾਸ ਦੀ ਪਹਿਚਾਣ ਹੈ। ਮਾਂ-ਬੋਲੀ ਦੀ ਮਹੱਤਤਾ ਅਤੇ ਇਸ ਦੇ ਪ੍ਰਚਾਰ-ਪਸਾਰ ਲਈ ਹਰ ਇੱਕ ਨੂੰ ਸਾਂਝੇ ਤੌਰ ’ਤੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਬੱਚਿਆਂ ਨੇ ਪੰਜਾਬੀ ਭਾਸ਼ਾ ਦੇ ਵਿਕਾਸ, ਇਸ ਦੀਆਂ ਬੋਲੀਆਂ, ਸਾਹਿੱਤ ਅਤੇ ਸਤਿਕਾਰ ਨੂੰ ਲੈ ਕੇ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਨੇ ਕਵਿਤਾਵਾਂ, ਲੇਖ ਅਤੇ ਭਾਸ਼ਣਾਂ ਰਾਹੀਂ ਦੱਸਿਆ ਕਿ ਕਿਵੇਂ ਅਸੀਂ ਆਪਣੀ ਮਾਂ-ਬੋਲੀ ਨੂੰ ਵਿਸ਼ਵ ਪੱਧਰ ’ਤੇ ਹੋਰ ਮਜ਼ਬੂਤ ਕਰ ਸਕਦੇ ਹਾਂ। ਬੱਚਿਆਂ ਨੇ ਇਹ ਵੀ ਪ੍ਰਣ ਲਿਆ ਕਿ ਉਹ ਆਪਸ ਵਿਚ ਵੱਧ ਤੋਂ ਵੱਧ ਪੰਜਾਬੀ ’ਚ ਗੱਲਬਾਤ ਕਰਨਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਦਿਵਸ ਮਨਾਉਣ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਆਪਣੀ ਜੜ੍ਹਾਂ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਉਹ ਵਿਦੇਸ਼ਾਂ ਵਿਚ ਹੋ ਰਹੀਆਂ ਵੱਖ ਵੱਖ ਵਿਸ਼ਵ ਪੰਜਾਬੀ ਕਾਨਫ਼ਰੰਸਾਂ ਵਿਚ ਹਿੱਸਾ ਲੈਂਦੇ ਰਹੇ ਹਨ ਜਿੱਥੇ ਪੰਜਾਬੀ ਮਾਤ ਭਾਸ਼ਾ ਨੂੰ ਵਿਸ਼ਵ ਪੱਧਰ ਤੇ ਪ੍ਰਸਾਰਨ ਦੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਇਹਨਾਂ ਉਪਰਾਲਿਆਂ ਸਦਕਾ ਹੀ ਅੱਜ ਪੰਜਾਬੀ ਮਾਂ ਬੋਲੀ ਕੈਨੇਡਾ, ਅਮਰੀਕਾ, ਯੂ.ਕੇ ਅਤੇ ਇਟਲੀ ਵਿਚ ਵੀ ਪੜ੍ਹਾਈ ਜਾ ਰਹੀ ਹੈ ਜੋ ਕਿ ਇੱਕ ਮਾਣ ਵਾਲੀ ਗੱਲ ਹੈ। ਅਰੋੜਾ ਨੇ ਕਿਹਾ ਕਿ ਬੀਤੇ ਪੰਜ ਸਾਲਾਂ ਤੋਂ ਆਪਣਾ ਪੰਜਾਬ ਫਾਉਂਡੇਸ਼ਨ ਦੇ ਚੇਅਰਮੈਨ ਜਗਜੀਤ ਸਿੰਘ ਧੁਰੀ ਵੱਲੋਂ ਪੰਜਾਬ ਦੇ ਸਕੂਲਾਂ ਵਿਚ ਇਸ ਦਿਵਸ ਨੂੰ ਮਨਾਉਣ ਦੀ ਰਿਵਾਇਤ ਸ਼ੁਰੂ ਕਰਕੇ ਆਉਣ ਵਾਲੀ ਨਵੀਂ ਪੀੜੀ ਦਾ ਪੰਜਾਬੀ ਭਾਸ਼ਾ ਨਾਲ ਗੂੜਾ ਰਿਸ਼ਤਾ ਟਾਈਮ ਕਰ ਦਿੱਤਾ ਹੈ। ਇਸ ਮੌਕੇ ਪ੍ਰਿੰਸੀਪਲ ਅੰਜੂ ਬਾਲਾ, ਦਮਨਜੀਤ ਕੌਰ, ਪਰਮਜੀਤ ਕੌਰ ,ਮਨਪ੍ਰੀਤ ਕੌਰ, ਜਸਵੀਰ ਕੌਰ ਸ਼ਾਲੂ, ਤਰਨਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਸੁਖਬੀਰ ਕੌਰ ਦੀ ਸਮਾਜ ਸੇਵਾ ਨੂੰ ਵੱਡੀ ਦੇਣ -ਹਰਜੋਤ ਕੌਰ ਲੋਹਟੀਆ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।