25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਤਲੋਕ ਧਾਮ ਰੱਤੇਵਾਲ ਵਿਖੇ ਭਲਕੇ ਨੂੰ ਲੱਗੇਗਾ ਖੂਨਦਾਨ ਤੇ ਮੁਫ਼ਤ ਅੱਖਾਂ-ਦੰਦਾਂ ਦਾ ਜਾਂਚ ਕੈਂਪ

ਬਲਾਚੌਰ, 24 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਸਤਲੋਕ ਧਾਮ ਰੱਤੇਵਾਲ ਵਿਖੇ ਸਤਿਗੁਰੂ ਗੰਗਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਅਪਾਰ ਕਿਰਪਾ ਨਾਲ ਮਹੀਨਾਵਾਰ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ 24 ਸਤੰਬਰ ਨੂੰ ਪਾਠ ਪ੍ਰਕਾਸ਼, 25 ਸਤੰਬਰ ਨੂੰ ਮੱਧ ਦੇ ਭੋਗ ਅਤੇ 26 ਸਤੰਬਰ ਨੂੰ ਸੰਪੂਰਨ ਭੋਗ ਪਾਏ ਜਾਣਗੇ।

ਸੇਵਾਦਾਰ ਵਾਸੂਦੇਵ ਭੂੰਬਲਾ 25-09-2026
ਬਲਾਚੌਰ, 24 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਸਤਲੋਕ ਧਾਮ ਰੱਤੇਵਾਲ ਵਿਖੇ ਸਤਿਗੁਰੂ ਗੰਗਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਅਪਾਰ ਕਿਰਪਾ ਨਾਲ ਮਹੀਨਾਵਾਰ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ 24 ਸਤੰਬਰ ਨੂੰ ਪਾਠ ਪ੍ਰਕਾਸ਼, 25 ਸਤੰਬਰ ਨੂੰ ਮੱਧ ਦੇ ਭੋਗ ਅਤੇ 26 ਸਤੰਬਰ ਨੂੰ ਸੰਪੂਰਨ ਭੋਗ ਪਾਏ ਜਾਣਗੇ। ਇਸ ਪਵਿੱਤਰ ਮੌਕੇ ’ਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਦੋ ਵਿਸ਼ੇਸ਼ ਕੈਂਪਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਤਿਗੁਰੂ ਗੰਗਾ ਨੰਦ ਮਹਾਰਾਜ ਭੂਰੀਵਾਲੇ ਚੈਰੀਟੇਬਲ ਹਸਪਤਾਲ ਮੰਢਿਆਣੀ ਰੋਡ ਬਲਾਚੌਰ ਵੱਲੋਂ ਅੱਖਾਂ ਦੇ ਅਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਅਤੇ ਹੋਮੀ ਭਾਬਾ ਕੈਂਸਰ ਹਸਪਤਾਲ ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਖੂਨਦਾਨ ਕੈਂਪ 26 ਸਤੰਬਰ ਪੂਰਨਮਾਸ਼ੀ ਵਾਲੇ ਦਿਨ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਵਾਸੂਦੇਵ ਭੂੰਬਲਾ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਖੂਨਦਾਨ ਵਰਗੀ ਮਹਾਨ ਸੇਵਾ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਸਮੂਹ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਨੇਕ ਕਾਰਜ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਆਪਣਾ ਕੀਮਤੀ ਖੂਨ ਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਉਣ ਕਿਉਂਕਿ ਤੁਹਾਡੇ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਦਾ ਸਾਧਨ ਬਣ ਸਕਦਾ ਹੈ।
ਪਿਛਲੀ ਖ਼ਬਰ ਰਾਜਾ ਸਾਹਿਬ ਜੀ ਦੀ ਬਰਸੀ ਸੰਬੰਧੀ ਪਿੰਡ ਗੋਸਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਸ਼ੇਸ਼ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਲਧਾਣਾ ਉੱਚਾ ਵਿਖੇ ਸੰਗਤਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।