ਖੇਡਾਂ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ -ਜਸਜੀਤ ਸਿੰਘ ਸਹਾਇਕ ਡਾਇਰੈਕਟਰ
ਨਵਾਂਸਹਿਰ/ਪੋਜੇਵਾਲ ਸਰਾਂ, 24 ਸਤੰਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ਼ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਉਮਰ ਗੁੱਟ 19 ਸਾਲ ਲੜਕੀਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਦੀ ਅਗਵਾਈ ਵਿੱਚ ਇਨਡੋਰ ਸਟੇਡੀਅਮ ਭੰਗਲ ਕਲਾਂ ਵਿਖੇ ਚੱਲ ਰਿਹਾ ਹੈ। ਇਸ ਰਾਜ ਪੱਧਰੀ ਟੂਰਨਾਮੈਂਟ ਦੇ ਤੀਸਰੇ ਦਿਨ ਟੂਰਨਾਮਮੈਂਟ ਦਾ ਉਦਘਾਟਨ ਜਸਜੀਤ ਸਿੰਘ ਸਹਾਇਕ ਡਾਇਰੈਕਟਰ ਖੇਡਾਂ ਵਲੋਂ ਕੀਤਾ ਗਿਆ।
ਨਵਾਂਸਹਿਰ/ਪੋਜੇਵਾਲ ਸਰਾਂ, 24 ਸਤੰਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ਼ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਉਮਰ ਗੁੱਟ 19 ਸਾਲ ਲੜਕੀਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਦੀ ਅਗਵਾਈ ਵਿੱਚ ਇਨਡੋਰ ਸਟੇਡੀਅਮ ਭੰਗਲ ਕਲਾਂ ਵਿਖੇ ਚੱਲ ਰਿਹਾ ਹੈ। ਇਸ ਰਾਜ ਪੱਧਰੀ ਟੂਰਨਾਮੈਂਟ ਦੇ ਤੀਸਰੇ ਦਿਨ ਟੂਰਨਾਮਮੈਂਟ ਦਾ ਉਦਘਾਟਨ ਜਸਜੀਤ ਸਿੰਘ ਸਹਾਇਕ ਡਾਇਰੈਕਟਰ ਖੇਡਾਂ ਵਲੋਂ ਕੀਤਾ ਗਿਆ। ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਵਲੋਂ ਮਹਿਮਾਨਾਂ ਨੂੰ ਜੀ ਆਇਆ ਆਖਿਆ ਤੇ ਡੀ . ਟੀ.ਸੀ ਜਨਰਲ ਸਕੱਤਰ ਪਰਵਿੰਦਰ ਭੰਗਲ ਨੇ ਸਭ ਦਾ ਧੰਨਵਾਦ ਕੀਤਾ। ਅੱਜ ਹੋਏ ਕੁਆਟਰ ਫਾਈਨਲ ਮੁਕਬਾਲਿਆਂ ਵਿੱਚ ਖਬਰ ਲਿਖਣ ਤੱਕ ਰੂਪਨਗਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ, ਮੋਗਾ ਨੇ ਪਟਿਆਲਾ ਨੂੰ, ਬਠਿੰਡਾ ਨੇ ਸੰਗਰੂਰ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਇਸ ਮੌਕੇ ਅਮਰਜੀਤ ਸਿੰਘ ਖਟਕੜ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫਸਰ, ਰਾਕੇਸ ਕੁਮਾਰ ਸਾਬਕਾ ਏ.ਈ.ਓ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਵਿੰਦਰ ਕੌਰ, ਦਿਨੇਸ ਗੌਤਮ ਮੁੱਖ ਅਧਿਆਪਕ, ਜੀਵ ਕੁਮਾਰ ਮੁੱਖ ਅਧਿਆਪਕ, ਹੈੱਡ ਮਾਸਟਰ ਗੁਰਪ੍ਰੀਤ ਸਿੰਘ ਸੈਂਪਲਾ, ਡਾ. ਗੁਰਮੀਤ ਸਿੰਘ, ਰਜਿੰਦਰ ਸਿੰਘ ਗਿੱਲ, ਬਲਵਿੰਦਰ ਕੁਮਾਰ, ਹੈੱਡ ਮਾਸਟਰ ਅਮਰਪ੍ਰੀਤ ਸਿੰਘ ਜੌਹਰ, ਪੁਸਪਿੰਦਰ ਕੌਰ, ਕਿਰਨਜੀਤ ਕੌਰ ਨਿੱਘੀ, ਕੁਲਵਿੰਦਰ ਸਿੰਘ, ਦੇਸ ਰਾਜ, ਜਗਸ਼ੀਰ ਸਿੰਘ, ਅਵਤਾਰ ਸਿੰਘ, ਪ੍ਰਮੋਦ ਕੁਮਾਰ, ਹੈੱਡ ਮਾਸਟਰ ਗਰੁਨੇਕ ਸਿੰਘ, ਨਵਦੀਪ ਕੁਮਾਰ ਡੀ.ਪੀ.ਈ, ਬਲਵੀਰ ਸਿੰਘ ਮੀਲੂ, ਸੁਨੀਤਾ ਠਾਕੁਰ, ਹਰਮੇਸ ਲਾਲ ਪੀ.ਟੀ.ਆਈ ਬੰਗਾ, ਮੱਖਣ ਸਿੰਘ ਬਖਲੌਰ, ਬਲਦੇਵ ਸਿੰਘ ਮੈਨੇਜਰ, ਨੀਰਜ ਵਸ਼ਿਸਟ, ਰਾਜਵੀਰ ਕੌਰ, ਗੁਰਦੀਪ ਸਿੰਘ, ਕਰਮਜੀਤ ਕੌਰ ਡੀ.ਪੀ.ਈ, ਲੈਕ. ਸਰਬਜੀਤ ਕੌਰ, ਲੈਕ. ਬਲਦੇਵ ਰਾਜ, ਕਿਰਨ ਬਾਲਾ, ਬਲਜੀਤ ਕੁਮਾਰ ਹੈੱਡ ਮਾਸਟਰ, ਸਿਮਰਨਜੀਤ ਕੌਰ, ਰੁਪਿੰਦਰ ਕੌਰ, ਗੁਰਜੀਤ ਕੌਰ, ਰਾਜਵੀਰ ਕੌਰ, ਪੂਨਮ ਰਾਣੀ ਆਦਿ ਸਮੇਤ ਡੀ.ਪੀ.ਈ, ਪੀ.ਟੀ.ਆਈ, ਨਗਰ ਨਿਵਾਸੀ ਅਤੇ ਆਫੀਸਲ ਹਾਜ਼ਰ ਸਨ। ਇਸ ਮੌਕੇ ਸਟੇਟ ਵਲੋਂ ਲੈਕ. ਮਨਦੀਪ ਸਿੰਘ ਲੁਧਿਆਣਾ ਆਬਜਰਵਰ, ਸਰਬਜੀਤ ਕੌਰ ਡੀ.ਪੀ.ਈ ਫਰੀਦਕੋਟ, ਸਤਨਾਮ ਦਾਸ ਸੰਗਰੂਰ, ਕੁਲਦੀਪ ਸਿੰਘ ਮਾਨਸਾ, ਭੁਪਿੰਦਰ ਸਿੰਘ ਲੁਧਿਆਣਾ, ਦਵਿੰਦਰ ਸਿੰਘ ਪਟਿਆਲਾ, ਮਨਦੀਪ ਕੌਰ ਕਪੂਰਥਲਾ ਬਤੌਰ ਆਫੀਸ਼ਲ-ਕਮ-ਸਿਲੈਕਟਰ ਹਾਜ਼ਰ ਸਨ।