26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

500 ਡਰੋਨਾਂ ਨੇ ਬੰਗਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਫਲਸਫ਼ੇ ਨੂੰ ਕੀਤਾ ਪੇਸ਼

ਬੰਗਾ, 25 ਸਤੰਬਰ (ਧਰਮਵੀਰ ਪਾਲ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਵੀਰਵਾਰ ਸ਼ਾਮ ਬੰਗਾ ਦੇ ਸਿੱਖ ਨੈਸ਼ਨਲ ਕਾਲਜ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਾਇਆ, ਜਿਸ ਵਿਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਇਸ ਨਿਵੇਕਲੇ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਤੇ ਅਧਿਆਤਮਿਕਤਾ ਦਾ ਸੁਮੇਲ ਭਾਰੀ ਗਿਣਤੀ ਵਿਚ ਮੌਜੂਦ ਸੰਗਤ ਨੇ ਬਹੁਤ ਹੀ ਭਾਵਨਾ ਨਾਲ ਦੇਖਿਆ।

ਅਜੀਤ ਡੈਸਕ 26-09-2026
ਬੰਗਾ, 25 ਸਤੰਬਰ (ਧਰਮਵੀਰ ਪਾਲ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਵੀਰਵਾਰ ਸ਼ਾਮ ਬੰਗਾ ਦੇ ਸਿੱਖ ਨੈਸ਼ਨਲ ਕਾਲਜ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਾਇਆ, ਜਿਸ ਵਿਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਇਸ ਨਿਵੇਕਲੇ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਤੇ ਅਧਿਆਤਮਿਕਤਾ ਦਾ ਸੁਮੇਲ ਭਾਰੀ ਗਿਣਤੀ ਵਿਚ ਮੌਜੂਦ ਸੰਗਤ ਨੇ ਬਹੁਤ ਹੀ ਭਾਵਨਾ ਨਾਲ ਦੇਖਿਆ। ਸ਼ੋਅ ਦੌਰਾਨ 500 ਡਰੋਨਾਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ, ਜਿਸ ਵਿਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ। ਸੰਗਤ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਇਹ ਸ਼ਾਨਦਾਰ ਡਰੋਨ ਸ਼ੋਅ ਗੁਰੂ ਰਵਿਦਾਸ ਜੀ ਨੂੰ ਢੁੱਕਵੀਂ ਸ਼ਰਧਾਂਜਲੀ ਹੈ ਤੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾਉਂਦਿਆ ਆਧੁਨਿਕ ਮਾਧਿਅਮਾਂ ਰਾਹੀਂ ਗੁਰੂ ਜੀ ਦੇ ਸਰਬ-ਸਾਂਝੇ ਫਲਸਫ਼ੇ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਸੂਬੇ ਭਰ ਵਿਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਇਨਕਲਾਬੀ ਫਲਸਫ਼ੇ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿਚ ਦਿਖਾਏ ਜਾ ਰਹੇ ਹਨ, ਜਿਸ ਰਾਹੀਂ ਗੁਰੂ ਜੀ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਵਾਈਸ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਕੁਲਜੀਤ ਸਿੰਘ ਸਰਹਾਲ, ਨਗਰ ਕੌਂਸਲ ਪ੍ਰਧਾਨ ਬੰਗਾ ਮੋਨਿਕਾ ਵਾਲਿਆ, ਚੇਅਰਪਰਸਨ ਬਲਾਕ ਸੰਮਤੀ ਬੰਗਾ ਸਤਿੰਦਰ ਕੌਰ, ਵਾਈਸ ਚੇਅਰਪਰਸਨ ਬਲਾਕ ਸੰਮਤੀ ਬੰਗਾ ਮੀਨਾ ਕੁਮਾਰੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੋਹਣ ਲਾਲ ਢੰਡਾ, ਐਸ. ਡੀ. ਐਮ. ਵਿਪਨ ਭੰਡਾਰੀ, ਤਹਿਸੀਲਦਾਰ ਸਰਵੇਸ਼ ਰਾਜਨ, ਨਾਇਬ ਤਹਿਸੀਲਦਾਰ ਅਰਮਾਨ ਤੋਂ ਇਲਾਵਾ ਹੋਰ ਪਤਵੰਤੇ ਵੀ ਉਚੇਚੇ ਤੋਰ ਤੇ ਮੌਜੂਦ ਸਨ। ਡਰੋਨ ਸ਼ੋਅ ਦੌਰਾਨ ਰਾਗੀ ਜਥਾ ਭਾਈ ਜਗਜੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਗੁਰਪਲਾਹ ਚੱਕ ਗੁਰੂ ਪਾਤਿਸ਼ਾਹੀ ਨੌਵੀਂ, ਭਾਈ ਨਰਪ੍ਰੀਤ ਸਿੰਘ, ਭਾਈ ਜੈਮਲ ਸਿੰਘ ਨੇ ਗੁਰਬਾਣੀ ਦੇ ਸ਼ਬਦ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਪਿਛਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਚਾਲਕ ਜ਼ਖ਼ਮੀ ਅਗਲੀ ਖ਼ਬਰ ਸੰਤੁਨਲ ਵਿਗੜਨ ਨਾਲ ਬੋਲੈਰੋ ਪਿੱਕਅਪ ਗੱਡੀ ਡਿਵਾਈਡਰ ’ਤੇ ਚੜ੍ਹ ਕੇ ਪਲਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।