27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਨਿਆਲੀ ਕਲਾਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਅੱਖਾਂ ਦਾ ਕੈਂਪ ਅੱਜ

ਕਾਠਗੜ੍ਹ, 26 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਨੂ ਆਈ ਹਸਪਤਾਲ ਰੋਪੜ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ, ਪਿੰਡ ਪਨਿਆਲੀ ਕਲਾਂ ਵਿਖੇ ਇਕ ਵਿਸ਼ਾਲ ਮੁਫ਼ਤ ਅੱਖਾਂ ਜਾਂਚ ਤੇ ਮੁਫਤ ਲੈਂਜ਼ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ 27 ਸਤੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਪਨਿਆਲੀ ਕਲਾਂ ਵਿਖੇ ਲਗਾਇਆ ਜਾਵੇਗਾ।

ਅਜੀਤ ਡੈਸਕ 27-09-2026
ਕਾਠਗੜ੍ਹ, 26 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਨੂ ਆਈ ਹਸਪਤਾਲ ਰੋਪੜ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ, ਪਿੰਡ ਪਨਿਆਲੀ ਕਲਾਂ ਵਿਖੇ ਇਕ ਵਿਸ਼ਾਲ ਮੁਫ਼ਤ ਅੱਖਾਂ ਜਾਂਚ ਤੇ ਮੁਫਤ ਲੈਂਜ਼ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ 27 ਸਤੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਪਨਿਆਲੀ ਕਲਾਂ ਵਿਖੇ ਲਗਾਇਆ ਜਾਵੇਗਾ। ਕੈਂਪ ਦੌਰਾਨ ਪੰਨੂ ਆਈ ਹਸਪਤਾਲ ਦੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਬਰੀਕੀ ਨਾਲ ਮੁਫ਼ਤ ਜਾਂਚ ਕੀਤੀ ਜਾਵੇਗੀ। ਜਾਂਚ ਤੋਂ ਬਾਅਦ ਜਿਨ੍ਹਾਂ ਮਰੀਜ਼ਾਂ ਨੂੰ ਆਪਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦਾ ਮੁਫ਼ਤ ਆਪ੍ਰੇਸ਼ਨ ਪੰਨੂ ਆਈ ਹਸਪਤਾਲ ਰੋਪੜ ਵਿਖੇ ਕੀਤਾ ਜਾਵੇਗਾ। ਕੈਂਪ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਅੱਖਾਂ ਦੇ ਪ੍ਰਸਿੱਧ ਸਰਜਨ ਡਾ. ਕਮਲਜੀਤ ਸਿੰਘ ਪੰਨੂ ਵਲੋਂ ਕੀਤੇ ਜਾਣਗੇ। ਕੈਂਪ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਵੀ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ।
ਪਿਛਲੀ ਖ਼ਬਰ ਆਰ. ਐਮ. ਪੀ. ਆਈ. ਨੇ ਮੋਦੀ, ਸ਼ਾਹ ਤੇ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬਲਾਚੌਰ ਵਿਖੇ ਕਰਵਾਏ ਡਰੋਨ ਸ਼ੋਅ ਦੌਰਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।