27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗੁਰਦੁਆਰਾ ਨਾਨਕਸਰ ਸਾਹਿਬ ਹਕੀਮਪੁਰ ਵਿਖੇ ਜੋੜ ਮੇਲੇ ਦੌਰਾਨ ਕੀਰਤਨੀ ਤੇ ਢਾਡੀ ਜਥਿਆਂ ਵਲੋਂ ਗੁਰ ਇਤਿਹਾਸ ਦੁਆਰਾ ਸੰਗਤਾਂ ਨੂੰ ਕੀਤਾ ਨਿਹਾਲ

ਮੁਕੰਦਪੁਰ, 26 ਸਤੰਬਰ (ਅਮਰੀਕ ਸਿੰਘ ਢੀਂਡਸਾ)-ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਹਕੀਮਪੁਰ ਉਹ ਪਵਿੱਤਰ ਧਰਤੀ ਹੈ, ਜਿਸ ਨੂੰ ਤਿੰਨ ਪਾਤਿਸ਼ਾਹੀਆਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ। ਇਸ ਪਵਿੱਤਰ ਅਸਥਾਨ ’ ਤੇ ਜ਼ਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਜੀ ਪੰਥ ਰਤਨ, ਮੁੱਖ ਜਥੇਦਾਰ ਮਿਸਲ ਸ਼ਹੀਦਾਂ ਪੰਥ ਅਕਾਲੀ ਦਲ ਤਰਨਾ ਦਲ ਹਰੀਆਂ ਵੇਲਾਂ ਦੀ ਅਗਵਾਈ ਵਿਚ ਹਰ ਸਾਲ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਕਰਵਾਇਆ ਜਾਂਦਾ ਹੈ।

ਅਜੀਤ ਡੈਸਕ 27-09-2026
ਮੁਕੰਦਪੁਰ, 26 ਸਤੰਬਰ (ਅਮਰੀਕ ਸਿੰਘ ਢੀਂਡਸਾ)-ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਹਕੀਮਪੁਰ ਉਹ ਪਵਿੱਤਰ ਧਰਤੀ ਹੈ, ਜਿਸ ਨੂੰ ਤਿੰਨ ਪਾਤਿਸ਼ਾਹੀਆਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ। ਇਸ ਪਵਿੱਤਰ ਅਸਥਾਨ ’ ਤੇ ਜ਼ਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਜੀ ਪੰਥ ਰਤਨ, ਮੁੱਖ ਜਥੇਦਾਰ ਮਿਸਲ ਸ਼ਹੀਦਾਂ ਪੰਥ ਅਕਾਲੀ ਦਲ ਤਰਨਾ ਦਲ ਹਰੀਆਂ ਵੇਲਾਂ ਦੀ ਅਗਵਾਈ ਵਿਚ ਹਰ ਸਾਲ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਕਰਵਾਇਆ ਜਾਂਦਾ ਹੈ। ਇਸੇ ਹੀ ਲੜੀ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਭੋਗ ਪਾਏ ਉਪਰੰਤ ਦਰਬਾਰ ਸਾਹਿਬ ਵਿਚ ਗੁਰਮਤਿ ਸੰਗੀਤ ਅਕੈਡਮੀ ਗੁਰਦੁਆਰਾ ਨਾਨਕਸਰ ਦੇ ਬੱਚਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ। ਉਪਰੰਤ ਭਾਈ ਗੁਰਪਾਲ ਸਿੰਘ ਰਬਾਬੀ ਹਜੂਰੀ ਰਾਗੀ ਗੁਰਦੁਆਰਾ ਤਰਨ ਤਰਨ ਸਾਹਿਬ, ਭਾਈ ਕੁਲਦੀਪ ਸਿੰਘ ਪੱਖੋਕੀ ਹਜੂਰੀ ਰਾਗੀ ਗੁਰਦੁਆਰਾ ਚਰਨ ਕੰਵਲ ਸਾਹਿਬ ਲਸਾੜਾ, ਗਿਆਨੀ ਜਗਸੀਰ ਸਿੰਘ ਝੰਡਾ ਸਾਹਿਬ, ਗਿਆਨੀ ਜਤਿੰਦਰ ਸਿੰਘ ਖਾਲਸਾ ਕਥਾਵਾਚਕ ਤੇ ਗਿਆਨੀ ਓਂਕਾਰ ਸਿੰਘ ਮਾਨ ਦੇ ਢਾਡੀ ਜਥਿਆਂ ਵਲੋਂ ਸਿੱਖ ਇਤਿਹਾਸ ਅਤੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਲੰਬਾ ਸਮਾਂ ਗੁਰ ਇਤਿਹਾਸ ਨਾਲ ਜੋੜ ਕੇ ਨਿਹਾਲ ਕੀਤਾ। ਸਟੇਜ ਦੀ ਸਮੁੱਚੀ ਕਾਰਵਾਈ ਭਾਈ ਦਲਵਿੰਦਰ ਸਿੰਘ ਅਪਰਾ ਵਲੋਂ ਨਿਭਾਈ ਗਈ। ਇਸ ਦੌਰਾਨ ਬਾਬਾ ਨਿਹਾਲ ਸਿੰਘ ਤੇ ਮਾਤਾ ਯਸ਼ਪਾਲ ਕੌਰ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੁਆਰਾ ਸਾਂਝ ਪਾਉਂਦਿਆਂ ਜੋੜ ਮੇਲੇ ਵਿਚ ਆਉਣ ’ਤੇ ਧੰਨਵਾਦ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਬਰ ਜੰਗ ਸਿੰਘ ਦੀ ਯੋਗ ਤੇ ਸੁਚੱਜੇ ਪ੍ਰਬੰਧਾਂ ਦੀ ਬਾਬਾ ਜੀ ਅਤੇ ਸੰਗਤਾਂ ਵਲੋਂ ਸ਼ਲਾਘਾ ਕੀਤੀ ਗਈ। ਆਈਆਂ ਸੰਗਤਾਂ ਨੂੰ ਕੜਾਹ ਪ੍ਰਸ਼ਾਦ ਤੋਂ ਉਪਰੰਤ ਚਾਹ ਪਕੌੜੇ, ਗੁਰੂ ਕਾ ਲੰਗਰ ਤੇ ਸ਼ਰਦਾਈ ਅਤੁੱਟ ਵਰਤਾਈ ਗਈ।
ਪਿਛਲੀ ਖ਼ਬਰ ਭਾਜਪਾ ਵਲੋਂ ਨਸ਼ਿਆਂ ਦੇ ਵਿਰੁੱਧ ਉਧਨਵਾਲ ਵਿਖੇ ਵਿਸ਼ਾਲ ਰੈਲੀ ਕੱਲ੍ਹ-ਅਸ਼ੋਕ ਚੇਚੀ ਅਗਲੀ ਖ਼ਬਰ ਪੰਜਾਬ ਰਾਜ ਕਬੱਡੀ 19 ਸਾਲ ਲੜਕੀਆਂ ਦੇ ਟੂਰਨਾਮੈਂਟ ਦਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਬਣਿਆ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।