29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਖੂਨਦਾਨ ਕੈਂਪ ’ਤੇ ਪੀ. ਸੀ. ਐਸ. ਅਧਿਕਾਰੀ ਬਣੇ ਰੋਲ ਮਾਡਲ

ਨਵਾਂਸ਼ਹਿਰ, 28 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਸਥਾਨਕ ਬੀ. ਡੀ.

ਅਜੀਤ ਡੈਸਕ 29-09-2026
ਨਵਾਂਸ਼ਹਿਰ, 28 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਸਥਾਨਕ ਬੀ. ਡੀ. ਸੀ. ਬਲੱਡ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਲਗਾਇਆ। ਕੈਂਪ ਵਿਚ ਪੁੱਜੇ ਖੂਨਦਾਨੀਆਂ ਤੇ ਸਮਾਜ ਸੇਵਕਾਂ ਵਿਚਕਾਰ ਪੁੱਜੇ ਰਮਨਜੀਤ ਪੀ. ਸੀ. ਐਸ. ਸਹਾਇਕ ਕਮਿਸ਼ਨਰ ਜਨਰਲ ਨੇ ਖੁਦ ਖੂਨਦਾਨ ਕੀਤਾ। ਉਨ੍ਹਾਂ ਆਖਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ’ਤੇ ਖੂਨਦਾਨ ਕਰਕੇ ਉਨ੍ਹਾਂ ਨੂੰ ਸਕੂਨ ਤੇ ਊਰਜ਼ਾ ਪ੍ਰਾਪਤ ਹੋਈ ਹੈ। ਉਨ੍ਹਾਂ ਆਖਿਆ ਕਿ ਰੋਜ਼ਾਨਾ ਦੇ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਇਹ ਨੇਕ ਕਾਰਜ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਚਾਰ ਮਹੀਨੇ ਪਹਿਲਾਂ ਜ਼ਿਲ੍ਹੇ ਵਿਚ ਆਪਣੀ ਡਿਊਟੀ ਸੰਭਾਲਣ ਵਾਲੇ ਦਿਨ ਵੀ ਉਨ੍ਹਾਂ ਖੂਨਦਾਨ ਕੀਤਾ ਸੀ। ਇਸ ਮੌਕੇ ਅਮਰਜੀਤ ਸਿੰਘ ਮਹਿਮੂਦਪੁਰ, ਸਾਹਿਲ ਰੁੜਕੀ ਖਾਸ ਤੇ ਬਲਜੀਤ ਸਿੰਘ ਦਿਆਲਪੁਰ ਵੀ ਖੂਨਦਾਨ ਕੀਤਾ। ਡਾ. ਅਜੇ ਬੱਗਾ ਦੀ ਅਗਵਾਈ ਵਿਚ ਤਕਨੀਕੀ ਸਟਾਫ ਨੇ ਖੂਨਦਾਨੀਆਂ ਤੋਂ ਖੂਨ ਪ੍ਰਾਪਤ ਕੀਤਾ। ਇਸ ਤੋਂ ਪਹਿਲਾਂ ਰਮਨਜੀਤ ਪੀ. ਸੀ. ਐਸ., ਐਸ. ਕੇ. ਸਰੀਨ, ਜੀ. ਐਸ. ਤੂਰ, ਜੇ. ਐਸ. ਗਿੱਦਾ, ਪ੍ਰਵੇਸ਼ ਕੁਮਾਰ ਤੇ ਮੈਨੇਜਰ ਮਨਮੀਤ ਸਿੰਘ ਤੇ ਸਟਾਫ ਨੇ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੀ ਤਸਵੀਰ ਸਾਹਮਣੇ ਸ਼ਮ੍ਹਾਂ ਰੌਸ਼ਨ ਕੀਤੀ ਤੇ ਫੁੱਲਾਂ ਦੀਆਂ ਪੰਖੜੀਆਂ ਅਰਪਿਤ ਕਰਦਿਆਂ ਸ਼ਹੀਦ-ਏ-ਆਜ਼ਮ-ਅਮਰ ਰਹੇ ਦੇ ਨਾਹਰੇ ਬੁਲੰਦ ਕੀਤੇ। ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਤੇ ਸਨਮਾਨ ਚਿੰਨ੍ਹ ਵਜੋਂ ਵੀ ਲੱਡੂਆਂ ਦੀ ਮਠਿਆਈ ਵਰਤਾਈ ਗਈ।
ਪਿਛਲੀ ਖ਼ਬਰ ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ-ਡਾ. ਰਾਕੇਸ਼ ਪਾਲ ਅਗਲੀ ਖ਼ਬਰ ਨਾਮ ਸ਼ਬਦ ਦਾ ਜਾਪ ਤੇ ਸੇਵਾ ਦਾਨ ਸ਼ਰਧਾ ਤੇ ਵਿਸ਼ਵਾਸ ਨਾਲ ਕਰਨ ’ਤੇ ਮਨੁੱਖੀ ਜੀਵਨ ਸਫਲ ਹੋ ਜਾਂਦਾ ਹੈ-ਸਵਾਮੀ ਚੇਤਨਾ ਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।