30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਦੇਨੋਵਾਲ ਕਲਾਂ ਵਿਖੇ ਛਿੰਝ ਮੇਲਾ ਤੇ ਕਬੱਡੀ ਕੱਪ ਟੂਰਨਾਮੈਂਟ 15 ਨੂੰ-ਬਾਬਾ ਬਿੱਟੂ

ਪੱਲੀ ਝਿੱਕੀ, 28 ਸਤੰਬਰ (ਕੁਲਦੀਪ ਸਿੰਘ ਪਾਬਲਾ)-ਰੌਜ਼ਾ ਲੱਖ ਦਾਤਾ ਪੀਰ ਦੇ ਅਸਥਾਨ ਪਿੰਡ ਦੇਨੋਵਾਲ ਕਲਾਂ ਵਿਖੇ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਦੀ ਯੋਗ ਅਗਵਾਈ ਤੇ ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀ ਤੇ ਐਨ. ਆਰ.

ਅਜੀਤ ਡੈਸਕ 29-09-2026
ਪੱਲੀ ਝਿੱਕੀ, 28 ਸਤੰਬਰ (ਕੁਲਦੀਪ ਸਿੰਘ ਪਾਬਲਾ)-ਰੌਜ਼ਾ ਲੱਖ ਦਾਤਾ ਪੀਰ ਦੇ ਅਸਥਾਨ ਪਿੰਡ ਦੇਨੋਵਾਲ ਕਲਾਂ ਵਿਖੇ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਦੀ ਯੋਗ ਅਗਵਾਈ ਤੇ ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀ ਤੇ ਐਨ. ਆਰ. ਆਈ. ਵੀਰਾਂ ਤੇ ਸੰਗਤਾਂ ਦੇ ਸਹਿਯੋਗ ਨਾਲ 15 ਅਕਤੂਬਰ ਨੂੰ ਬੰਗਾ-ਗੜ੍ਹਸ਼ੰਕਰ ਸੜਕ ਦੇ ਨਜ਼ਦੀਕ ਛਿੰਝ ਮੇਲਾ ਅਤੇ ਕਬੱਡੀ ਕੱਪ ਟੂਰਨਾਮੈਂਟ ਕਰਵਾਇਆ ਜਾਵੇਗਾ। ਇਸ ਸੰਬੰਧੀ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਇਹ ਛਿੰਝ ਮੇਲਾ ਤੇ ਕਬੱਡੀ ਕੱਪ 15 ਅਕਤੂਬਰ ਨੂੰ 11 ਵਜੇ ਸ਼ੁਰੂ ਕੀਤਾ ਜਾਵੇਗਾ। ਛਿੰਝ ਮੇਲੇ ਦੇ ਅਖਾੜੇ ਵਿਚ ਉੱਚ ਕੋਟੀ ਦੇ ਪਹਿਲਵਾਨ ਅੰਕਿਤ ਰੌਣੀ ਅਤੇ ਮੇਜਰ ਡੇਰਾ ਬਾਬਾ ਨਾਨਕ ਦੇ ਵਿਚਕਾਰ ਮੁਕਾਬਲਾ ਕਰਵਾਇਆ ਜਾਵੇਗਾ। ਦੂਜਾ ਮੁਕਾਬਲਾ ਬਾਜ ਰੌਣੀ ਤੇ ਲਾਲੀ ਫਗਵਾੜਾ ਦੇ ਪਹਿਲਵਾਨ ਕੁਸ਼ਤੀ ਦੌਰਾਨ ਆਪਣੀ ਜੌਹਰ ਦਿਖਾਣਗੇ। ਬਾਬਾ ਬਿੱਟੂ ਨੇ ਦੱਸਿਆ ਇਸ ਅਖਾੜੇ ਵਿਚ ਸੱਦੇ ਹੋਏ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ। ਇਸ ਦੌਰਾਨ ਦਰਸ਼ਕਾਂ ਲਈ ਸਾਈਕਲ ਸਟੈਂਡ ਦਾ ਪ੍ਰਬੰਧ ਕੀਤਾ ਜਾਵੇਗਾ ਤੇ ਇਸ ਅਖਾੜੇ ਵਿਚ ਪਹੁੰਚਣ ਵਾਲੇ ਦਰਸ਼ਨਾਂ ਨੂੰ ਬਦਾਮਾਂ ਵਾਲਾ ਦੁੱਧ ਤੇ ਜਲੇਬੀਆਂ ਦੇ ਲੰਗਰ ਵਰਤਾਏ ਜਾਣਗੇ।
ਪਿਛਲੀ ਖ਼ਬਰ ਵਾਤਾਵਰਨ ਦੀ ਸ਼ੁੱਧਤਾ ਲਈ ਆਓ ਸਾਰੇ ਰਲ ਕੇ ਵੱਧ ਤੋਂ ਵੱਧ ਬੂਟੇ ਲਗਾਈਏ-ਵੈਦ ਸੂਰਾਪੁਰੀ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।