30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਣ ਲਈ ਖੇਡਾਂ ਵੱਲ ਰੁਚੀ ਲਾਉਣੀ ਚਾਹੀਦੀ-ਬਰਜਿੰਦਰ ਸਿੰਘ ਹੁਸੈਨਪੁਰ

ਮੁਕੰਦਪੁਰ, 29 ਸਤੰਬਰ (ਅਮਰੀਕ ਸਿੰਘ ਢੀਂਡਸਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸੀ. ਆਰ.

ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਣ ਲਈ ਖੇਡਾਂ ਵੱਲ ਰੁਚੀ ਲਾਉਣੀ ਚਾਹੀਦੀ-ਬਰਜਿੰਦਰ ਸਿੰਘ ਹੁਸੈਨਪੁਰ 30-09-2026
ਮੁਕੰਦਪੁਰ, 29 ਸਤੰਬਰ (ਅਮਰੀਕ ਸਿੰਘ ਢੀਂਡਸਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸੀ. ਆਰ. ਐੱਮ. ਸਕੀਮ ਅਧੀਨ ਬਲਾਕ ਔੜ ਦੇ ਪਿੰਡ ਰਹਿਪਾ ਵਿਖੇ ਇਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ। ਇਹ ਕੈਂਪ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਹੁਕਮਾਂ, ਡਾ. ਲੇਖਰਾਜ (ਮੁੱਖ ਖੇਤੀਬਾੜੀ ਅਫਸਰ, ਸ਼ਹੀਦ ਭਗਤ ਸਿੰਘ ਨਗਰ) ਦੇ ਦਿਸ਼ਾ-ਨਿਰਦੇਸ਼ਾਂ ਤੇ ਦੀਪਕ ਕੁਮਾਰ (ਖੇਤੀਬਾੜੀ ਵਿਸਥਾਰ ਅਫਸਰ, ਬਲਾਕ ਔੜ) ਦੇ ਯੋਗ ਪ੍ਰਬੰਧਾਂ ਹੇਠ ਲਗਾਇਆ। ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਸਥਾਰ ਅਫਸਰ ਦੀਪਕ ਕੁਮਾਰ ਨੇ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਅਤੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਹੀ ਪ੍ਰਦੂਸ਼ਿਤ ਨਹੀਂ ਹੁੰਦਾ, ਸਗੋਂ ਧਰਤੀ ਦੀ ਉਪਜਾਊ ਸ਼ਕਤੀ ਨੂੰ ਵੀ ਭਾਰੀ ਨੁਕਸਾਨ ਪਹੁੰਚਦਾ ਹੈ। ਕੈਂਪ ਦੌਰਾਨ ਮੈਡਮ ਅੰਜੂ ਸਾਗਰ (ਖੇਤੀਬਾੜੀ ਵਿਸਥਾਰ ਅਫਸਰ) ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਕਿਸਾਨਾਂ ਨੂੰ ਖੇਤ ਖਾਲੀ ਹੋਣ ਤੇ ਮਿੱਟੀ ਪਰਖ ਕਰਵਾਉਣ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਿੱਟੀ ਪਰਖ ਨਾਲ ਖੇਤ ਵਿੱਚ ਘੱਟ ਜਾਂ ਵਾਧੂ ਤੱਤਾਂ ਦਾ ਸਹੀ ਪਤਾ ਲੱਗਦਾ ਹੈ, ਜਿਸ ਨਾਲ ਕਿਸਾਨ ਲੋੜ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਕੇ ਆਪਣਾ ਖਰਚਾ ਘਟਾ ਸਕਦੇ ਹਨ। ਮੈਡਮ ਅੰਜੂ ਸਾਗਰ ਨੇ ਮਿੱਟੀ ਦਾ ਸੈਂਪਲ ਲੈਣ ਦਾ ਸਹੀ ਤਰੀਕਾ ਦੱਸਿਆ। ਇਸ ਤੋਂ ਇਲਾਵਾ ਮੈਡਮ ਮੋਨਿਕਾ ਖੇਤੀਬਾੜੀ ਵਿਕਾਸ ਅਫ਼ਸਰ ਨੇ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਪੀ. ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ, ਫਾਰਮਰ ਆਈ. ਡੀ. ਬਣਾਉਣ ਦੀ ਪ੍ਰਕਿਰਿਆ ਅਤੇ ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਤੇ ਐਕਸਪੋਜ਼ਰ ਵਿਜ਼ਿਟਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਅਨਿਲ ਕੁਮਾਰ ਨੇ ਆਪਣੇ ਮਹਿਕਮੇ ਦੀਆਂ ਵੱਖ-ਵੱਖ ਕਿਸਾਨ ਹਿਤੈਸ਼ੀ ਸਕੀਮਾਂ ਅਤੇ ਪਾਣੀ ਦੀ ਬਚਤ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਕੈਂਪ ਵਿਚ ਰਣਜੀਤ ਸਿੰਘ ਸੈਕਟਰੀ ਕੋ-ਆਪਰੇਟਿਵ, ਪ੍ਰਧਾਨ ਸੋਸਾਇਟੀ ਹਰਜਿੰਦਰ ਸਿੰਘ, ਨਰਿੰਦਰਜੀਤ ਸਿੰਘ, ਰਣਜੀਤ ਸਿੰਘ, ਸਰਬਜੀਤ ਸਿੰਘ, ਮਨਦੀਪ ਸਿੰਘ, ਹਰ ਜਗਵੀਰ ਸਿੰਘ, ਗੁਰਦੀਪ ਸਿੰਘ, ਮੱਖਣ ਸਿੰਘ, ਕੁਲਦੀਪ ਸਿੰਘ, ਬਲਰਾਜ ਸਿੰਘ, ਬਲਵੰਤ ਸਿੰਘ, ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿਚ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ ਤੇ ਖੇਤੀਬਾੜੀ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ।
ਪਿਛਲੀ ਖ਼ਬਰ ਹਲਕਾ ਇੰਚਾਰਜ ਚੌਧਰੀ ਹਨੀ ਟੌਂਸਾ ਦੀ ਯੋਗ ਅਗਵਾਈ ਹੇਠ ਬਲਾਚੌਰ ਦੇ ਕਈ ਪ੍ਰਮੁੱਖ ਆਗੂਆਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਅਗਲੀ ਖ਼ਬਰ ਸਰਬੱਤ ਦੇ ਭਲੇ ਲਈ ਗੁਰੂਆਂ ਪੀਰਾਂ ਦਾ ਦੋ ਰੋਜ਼ਾ ਮੇਲਾ ਯਾਦਾਂ ਛੱਡਦਾ ਹੋਇਆ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।