01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਇਤਿਹਾਸਕ ਪਿੰਡ ਝਿੰਗੜਾਂ ਵਿਖੇ ਮਹਾਰਾਜ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਸਾਲਾਨਾ ਬਰਸੀ ਸਮਾਗਮ 86 ਸ੍ਰੀ ਅਖੰਡ ਪਾਠਾਂ ਦੀ ਲੜੀ ਨਾਲ ਸ਼ੁਰੂ

ਔੜ/ ਝਿੰਗੜਾਂ, 30 ਸਤੰਬਰ (ਕੁਲਦੀਪ ਸਿੰਘ ਝਿੰਗੜ) - ਮਹਾਨ ਤਪੱਸਵੀ ਪੂਰਨ ਬ੍ਰਹਮ ਗਿਆਨੀ ਹਜੂਰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਗੱਦੀ ਦੇ ਵਾਰਸ ਮਹਾਰਾਜ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਸਲਾਨਾ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਮਹਾਰਾਜ ਪ੍ਰੀਤਮ ਦਾਸ ਦੀ ਸਪੁੱਤਰੀ ਬੀਬੀ ਸੁਖਵੰਤ ਕੌਰ ਯੂ. ਐ .

ਅਜੀਤ ਡੈਸਕ 01-10-2026
ਔੜ/ ਝਿੰਗੜਾਂ, 30 ਸਤੰਬਰ (ਕੁਲਦੀਪ ਸਿੰਘ ਝਿੰਗੜ) - ਮਹਾਨ ਤਪੱਸਵੀ ਪੂਰਨ ਬ੍ਰਹਮ ਗਿਆਨੀ ਹਜੂਰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਗੱਦੀ ਦੇ ਵਾਰਸ ਮਹਾਰਾਜ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਸਲਾਨਾ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਮਹਾਰਾਜ ਪ੍ਰੀਤਮ ਦਾਸ ਦੀ ਸਪੁੱਤਰੀ ਬੀਬੀ ਸੁਖਵੰਤ ਕੌਰ ਯੂ. ਐ . ਸ ਏ, ਨਾਨਕ ਸਿੰਘ ਜੂਤਲਾ ਯੂ.ਐਸ.ਏ, ਜੋਗਾ ਸਿੰਘ ਜੂਤਲਾ ਯੂ. ਕੇ, ਬੀਬੀ ਪਰਮਿੰਦਰ ਕੌਰ ਰਿਐਤ ਯੂ. ਕੇ ਦੀ ਰਹਿਨੁਮਾਈ ਹੇਠ ਇਤਿਹਾਸਕ ਪਿੰਡ ਝਿੰਗੜਾਂ ਵਿਖੇ ਗੁਰਦੁਆਰਾ ਦੂਖ ਨਿਵਾਰਨ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 2 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਜੋ 86 ਸ੍ਰੀ ਆਖੰਡ ਪਾਠਾਂ ਦੀ ਲੜੀ ਨਾਲ ਸ਼ੁਰੂ ਹੋਇਆ। ਬਰਸੀ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਜਥੇ. ਰਣਜੀਤ ਸਿੰਘ ਝਿੰਗੜ, ਨਾਨਕ ਸਿੰਘ ਜੂਤਲਾ ਯੂ. ਐਸ. ਏ, ਜੋਗਾ ਸਿੰਘ ਜੂਤਲਾ ਯੂ. ਕੇ, ਦਲਜੀਤ ਸਿੰਘ ਰਿਐਤ, ਸੁਖਵਿੰਦਰ ਸਿੰਘ ਸੁੱਖੀ ਰਿਐਤ ਯੂ. ਕੇ, ਰਣਜੀਤ ਸਿੰਘ ਰਿਐਤ ਯੂ ਕੇ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪਹਿਲੀ ਅਕਤੂਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਜਿਸ ਦੀ ਅਗਵਾਈ ਪੰਜ ਪਿਆਰੇ ਕਰਨਗੇ। 2 ਅਕਤੂਬਰ ਨੂੰ ਸ੍ਰੀ ਆਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਖੁੱਲ੍ਹੇ ਪੰਡਾਲ ਸਜਾਏ ਜਾਣਗੇ। ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ, ਭਾਈ ਬਲਪ੍ਰੀਤ ਸਿੰਘ ਲੁਧਿਆਣਾ, ਢਾਡੀ ਗਰਜਾ ਸਿੰਘ ਮਾਣਕਪੁਰ ਸਰੀਫ ਤੋਂ ਇਲਾਵਾ ਪੰਥ ਦੇ ਮਹਾਨ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨਿਹਾਲ ਕਰਨਗੇ। ਇਸ ਮੌਕੇ ਸੁਖਵਿੰਦਰ ਸਿੰਘ ਸੁੱਖੀ ਰਿਐਤ ਯੂ. ਕੇ, ਰਣਜੀਤ ਸਿੰਘ ਰਿਐਤ ਯੂ. ਕੇ, ਦਲਜੀਤ ਕੌਰ ਯੂ. ਕੇ, ਅਮਰਜੀਤ ਸਿੰਘ ਯੂ. ਕੇ, ਧੰਨਵੰਤ ਸਿੰਘ ਡੈਨੀ ਯੂ. ਕੇ, ਬਲਵਿੰਦਰ ਸਿੰਘ ਗੁਰਾਇਆ, ਅਧਿਕਾਰਤ ਪੰਚ ਤਰਸੇਮ ਲਾਲ ਮਹਿਮੀ, ਪਰਮਜੀਤ ਸਿੰਘ ਗਰੇਵਾਲ ਪੰਚ, ਬਲਵਿੰਦਰ ਸਿੰਘ ਝਿੰਗੜ, ਗ੍ਰੰਥੀ ਬੁੱਧ ਸਿੰਘ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਸੰਦੀਪ ਸਿੰਘ ਸ਼ੇਰਗਿੱਲ, ਸੋਢੀ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਅਮਰਜੀਤ ਸਿੰਘ ਲੱਲ੍ਹ ਯੂ. ਐਸ. ਏ, ਨਿਰਮਲ ਸਿੰਘ ਮਹਿਮੀ, ਗੁਰਮੁੱਖ ਸਿੰਘ, ਬਹਾਦਰ ਸਿੰਘ ਮਹਿਮੀ ਪੰਚ, ਗੁਰਦੇਵ ਰਾਮ ਪੰਚ, ਮੁਖਤਿਆਰ ਸਿੰਘ, ਤਰਲੋਚਨ ਸਿੰਘ ਲੱਲ੍ਹ, ਜਸਵੀਰ ਸਿੰਘ, ਅਮਰਜੀਤ ਸਿੰਘ , ਪਰਮਿੰਦਰ ਸਿੰਘ, ਸ਼ਿੰਗਾਰਾ ਸਿੰਘ ਢੰਡਾ, ਲਵਪ੍ਰੀਤ ਸਿੰਘ, ਮਨਦੀਪ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਜਸਵੀਰ ਸਿੰਘ ਥਿੰਦ, ,ਬਲਵੀਰ ਸਿੰਘ, ਜਸਵਿੰਦਰ ਸਿੰਘ, ਜਸਵੀਰ ਰਾਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਹੇੜੀਆਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਅਗਲੀ ਖ਼ਬਰ ਪਿੰਡ ਹੇੜੀਆਂ ਵਿਖੇ ਸੰਤ ਬਾਪੂ ਇੰਦਰ ਸਿੰਘ ਦੀ ਸਾਲਾਨਾ ਬਰਸੀਂ ਸਮਾਗਮ ਕਰਵਾਉਣ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।