01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਰੈੱਡ ਕਰਾਸ ਨਵਾਂਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ’ਤੇ ਸਮਾਗਮ

ਨਵਾਂਸ਼ਹਿਰ, 30 ਸਤੰਬਰ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਸ.

ਅਜੀਤ ਡੈਸਕ 01-10-2026
ਨਵਾਂਸ਼ਹਿਰ, 30 ਸਤੰਬਰ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਸ. ਚਮਨ ਸਿੰਘ, ਪ੍ਰੋਜੈਕਟ ਡਾਇਰੈਕਟਰ ਨੇ ਕੀਤੀ। ਇਸ ਮੌਕੇ ’ਤੇ ਉਨ੍ਹਾਂ ਦੀ ਯਾਦ ’ਚ ਮੋਮਬੱਤੀ ਬਾਲ ਕੇ ਜੋ ਇਨਕਲਾਬ/ਗਿਆਨ ਦਾ ਸੂਚਕ ਹੈ ਸ਼ੁਰੂਆਤ ਕੀਤੀ। ਇਸ ਮੌਕੇ ’ਤੇ ਉਨ੍ਹਾਂ ਨੇ ਕੇਂਦਰ ਵਿਖੇ ਦਾਖਲ ਮਰੀਜਾਂ ਨੂੰ ਸੰਬੋਧਨ ਹੁੰਦਿਆ ਦੱਸਿਆ ਕਿ ਸ. ਭਗਤ ਸਿੰਘ ਦਾ ਜਨਮ ਇੱਕ ਕ੍ਰਾਂਤੀਕਾਰੀ ਪਰਿਵਾਰ ’ਚ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ 1907, ਚੱਕ ਨੰਬਰ 105 ਪਿੰਡ ਬੰਗਾ, ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) ’ਚ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕਈ ਲੋਕਾਂ ਨੇ ਸ਼ਹਾਦਤ ਦਾ ਜਾਮ ਪੀਤਾ ਹੈ, ਜਿਸ ਕਰ ਕੇ ਅੱਜ ਅਸੀਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਉਨ੍ਹਾਂ ਵੱਲੋਂ ਮੋੜਿਆ ਕਿਤਾਬ ਦਾ ਪੰਨਾ ਮੁੜ ਖੋਲ੍ਹਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨਕਲਾਬ ਜ਼ਿੰਦਾਬਾਦ ਅਤੇ ਸਾਮਰਾਜਵਾਦ ਮੁਰਦਾਬਾਦ ਦੇ ਨਾਅਰੇ ਬੁਲੰਦ ਕਰਨਾ ਸਮੇਂ ਦੀ ਲੋੜ ਹੈ ਅਤੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਨੁਸਾਰ ਮਨੁੱਖ ਹੱਥੋਂ ਮਨੁੱਖ ਅਤੇ ਕੌਮਾਂ ਹੱਥੋਂ ਕੌਮਾਂ ਦੀ ਲੁੱਟ ਖ਼ਤਮ ਹੋਣ ਤੱਕ ਸੰਘਰਸ਼ ਜਾਰੀ ਰਹਿਣਾ ਚਾਹੀਦਾ ਹੈ। ਸੋ ਆਓ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਸ਼ਹਾਦਤ ਨੂੰ ਸਿੱਜਦਾ ਕਰੀਏ ਅਤੇ ਉਸ ਦੀ ਸੋਚ ਨੂੰ ਬਰਕਰਾਰ ਰੱਖੀਏ। ਇਸ ਮੌਕੇ ਤੇ ਕਮਲਜੀਤ ਕੌਰ, ਮਨਜੀਤ ਸਿੰਘ, ਪਰਵੀਨ ਕੁਮਾਰੀ, ਦਿਨੇਸ਼ ਕੁਮਾਰ, ਪਰਵੇਸ਼ ਕੁਮਾਰ, ਕਮਲਾ ਰਾਣੀ, ਕੋਮਲਪ੍ਰੀਤ ਕੌਰ ਅਤੇ ਮਰੀਜ ਹਾਜਿਰ ਸਨ।
ਪਿਛਲੀ ਖ਼ਬਰ ਪਿੰਡ ਕੰਗ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਅਗਲੀ ਖ਼ਬਰ ਸੀ. ਪੀ. ਆਈ (ਐਮ) ਵਲੋਂ ਵਿਧਾਇਕ ਡਾ. ਨਛੱਤਰ ਪਾਲ ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।