ਰਾਹੋਂ ਪਹੁੰਚਣ ’ਤੇ ਭਾਜਪਾ ਆਗੂ ਕਮਲਜੀਤ ਸਿੰਘ ਰਾਣਾ ਦਾ ਕੀਤਾ ਗਿਆ ਸਵਾਗਤ
ਰਾਹੋਂ, 1 ਅਕਤੂਬਰ (ਉਂਕਾਰ ਸਿੰਘ ਰਾਠੋਰ)-ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਭਾਜਪਾ ਆਗੂ ਕਮਲਜੀਤ ਸਿੰਘ ਰਾਣਾ ਦੇ ਪਹਿਲੀ ਵਾਰ ਰਾਹੋਂ ਪੁੱਜਣ ’ਤੇ ਭਾਜਪਾ ਆਗੂਆਂ, ਵਰਕਰਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਨਿੱਘਾ ਅਤੇ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਉਹ ਭਾਜਪਾ ਦੇ ਸੀਨੀਅਰ ਆਗੂ ਵਿਨੋਦ ਚੋਪੜਾ ਅਤੇ ਦੁਕਾਨਦਾਰ ਯੂਨੀਅਨ ਰਾਹੋਂ ਦੇ ਪ੍ਰਧਾਨ ਗੌਰਵ ਗਾਬਾ ਦੀ ਦੁਕਾਨ ’ਤੇ ਪੁੱਜੇ, ਜਿੱਥੇ ਹਾਜ਼ਰ ਭਾਜਪਾ ਆਗੂਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਰਾਹੋਂ, 1 ਅਕਤੂਬਰ (ਉਂਕਾਰ ਸਿੰਘ ਰਾਠੋਰ)-ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਭਾਜਪਾ ਆਗੂ ਕਮਲਜੀਤ ਸਿੰਘ ਰਾਣਾ ਦੇ ਪਹਿਲੀ ਵਾਰ ਰਾਹੋਂ ਪੁੱਜਣ ’ਤੇ ਭਾਜਪਾ ਆਗੂਆਂ, ਵਰਕਰਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਨਿੱਘਾ ਅਤੇ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਉਹ ਭਾਜਪਾ ਦੇ ਸੀਨੀਅਰ ਆਗੂ ਵਿਨੋਦ ਚੋਪੜਾ ਅਤੇ ਦੁਕਾਨਦਾਰ ਯੂਨੀਅਨ ਰਾਹੋਂ ਦੇ ਪ੍ਰਧਾਨ ਗੌਰਵ ਗਾਬਾ ਦੀ ਦੁਕਾਨ ’ਤੇ ਪੁੱਜੇ, ਜਿੱਥੇ ਹਾਜ਼ਰ ਭਾਜਪਾ ਆਗੂਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਭਾਜਪਾ ਆਗੂ ਕਮਲਜੀਤ ਸਿੰਘ ਰਾਣਾ ਨੇ ਸਾਰੇ ਆਗੂਆਂ, ਵਰਕਰਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਲ ਰਹੇ ਪਿਆਰ ਅਤੇ ਸਹਿਯੋਗ ਲਈ ਉਹ ਹਮੇਸ਼ਾ ਲੋਕਾਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਅਤੇ ਦੇਸ਼ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ। ਨਸ਼ਿਆਂ ਦੇ ਮੁੱਦੇ ’ਤੇ ਗੱਲ ਕਰਦਿਆਂ ਰਾਣਾ ਨੇ ਕਿਹਾ ਕਿ ਨਸ਼ਾ ਪੰਜਾਬ ਦੀ ਨੌਜਵਾਨ ਪੀੜ੍ਹੀ ਲਈ ਵੱਡੀ ਚੁਣੌਤੀ ਹੈ ਅਤੇ ਇਸ ਦੇ ਖ਼ਾਤਮੇ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸਿੱਖਿਆ, ਰੁਜ਼ਗਾਰ ਅਤੇ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਸਮਾਜਿਕ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ। ਇਸ ਮੌਕੇ ਭਾਜਪਾ ਆਗੂ ਅਰਵਿੰਦ ਜੋਸ਼ੀ ਲਾਲੀ ਨੇ ਕਿਹਾ ਕਿ ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਮਲਜੀਤ ਸਿੰਘ ਰਾਣਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਮਿਲ ਕੇ ਯਤਨ ਕੀਤੇ ਜਾਣਗੇ। ਇਸ ਮੌਕੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗੌਰਵ ਗਾਬਾ, ਭਾਜਪਾ ਆਗੂ ਅਰਵਿੰਦ ਜੋਸ਼ੀ ਲਾਲੀ, ਕਪਿਲ ਕ੍ਰਿਪਾਲ, ਰਾਜਾ ਮਹਾਲੋਂ, ਗੋਰਾ ਮਹਾਲੋਂ, ਅੰਕੁਸ਼ ਰੋਪੜ, ਹਰਸ਼ ਜਾਂਗੜਾ, ਅਰੁਣ ਦੁੱਗਲ, ਸ਼ੁਭਮ ਚੱਢਾ, ਕਰਨ ਸ਼ਰਮਾ, ਡਾਕਟਰ ਤਰਸੇਮ, ਦਲਵਿੰਦਰਦੀਪ ਸਿੰਘ, ਫਤਹਿ ਸਿੰਘ, ਭੁਪਿੰਦਰ ਤੋਂ ਇਲਾਵਾ ਹੋਰ ਹਾਜ਼ਰ ਸਨ।