04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਨਵਾਂਸ਼ਹਿਰ, 2 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੀਤੇ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ. ਐਚ.

ਅਜੀਤ ਡੈਸਕ 03-10-2026
ਨਵਾਂਸ਼ਹਿਰ, 2 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੀਤੇ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਨੇ 04 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਪਿੰਡ ਕਰੀਹਾ ਤੋਂ ਹੋ ਕੇ ਪਿੰਡ ਮੱਲਪੁਰ ਅੜਕਾਂ ਤੋਂ ਪਿੰਡ ਜੱਬੋਵਾਲ ਜਾ ਰਹੀ ਸੀ, ਜਦੋਂ ਪੁਲਿਸ ਪਿੰਡ ਜੱਬੋਵਾਲ ਨਹਿਰ ਪਾਸ ਪੁੱਜੀ ਤਾਂ ਉਥੇ ਉਨ੍ਹਾਂ ਨੂੰ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਸ਼ੱਕ ਦੇ ਆਧਾਰ ’ਤੇ ਉਸ ਤੋਂ ਪੁੱਛਗਿੱਛ ਕਰਨ ਅਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 04 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਮੁਹੰਮਦ ਅਫ਼ਜ਼ਲ ਪੁੱਤਰ ਮੁਹੰਮਦ ਅਫ਼ਰੋਜ ਵਾਸੀ ਭੱਠਾ ਮੁਹੱਲਾ, ਵਾਰਡ ਨੰ. 6 ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਅਿਾਰਪੁਰ ਵਜੋਂ ਹੋਈ। ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜ਼ਨ-4 ਤੀਸਰੇ ਦਿਨ ਵੀ ਜਾਰੀ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਜ਼ਿਲ੍ਹਾ-ਖੇਡ ਅਫਸਰ ਅਗਲੀ ਖ਼ਬਰ ਰੈਲ ਮਾਜਰਾ ਯੂਨੀਵਰਸਿਟੀ ’ਚ ਮਹਿਲਾ ਡੀਨ ਦੇ ਸੋਸ਼ਣ ਤੇ ਧੱਕੇਸ਼ਾਹੀ ਖ਼ਿਲਾਫ਼ ਭੜਕਿਆ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।