ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਕਾਂਗਰਸ ਪਾਰਟੀ ਹੋਰ ਵੀ ਮਜਬੂਤ ਹੋਵੇਗੀ-ਬੰਗਾ, ਮਕਸੂਦਪੁਰ
ਕਟਾਰੀਆਂ, 3 ਅਕਤੂਬਰ (ਪ੍ਰੇਮੀ ਸੰਧਵਾਂ)-ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਉਪ ਚੇਅਰਮੈਨ ਤੇ ਸੀਨੀਅਰ ਕਿਸਾਨ ਆਗੂ ਬਲਦੇਵ ਸਿੰਘ ਮਕਸੂਦਪੁਰ ਤੇ ਸੀਨੀਅਰ ਕਾਂਗਰਸ ਆਗੂ ਕਮਲਜੀਤ ਮਾਂਗਟ ਬੰਗਾ ਨੇ ਕਾਂਗਰਸ ਹਾਈਕਮਾਨ ਵਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਦੇਸ਼ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਸਮੁੱਚੀ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਇਕ ਸੁਲਝੇ ਹੋਏ ਕਾਂਗਰਸੀ ਆਗੂ ਹਨ। ਜਿਸ ਕਾਰਨ ਪੰਜਾਬ ਵਿਚ ਕਾਂਗਰਸ ਪਾਰਟੀ ਦੀਆਂ ਜੜ੍ਹਾਂ ਹੋਰ ਵੀ ਮਜ਼ਬੂਤ ਹੋਣਗੀਆਂ।
ਅਜੀਤ ਡੈਸਕ
04-10-2026