06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਹਿਲਾ ਪੱਤਰਕਾਰ ਨਾਲ ਕਥਿਤ ਬਦਸਲੂਕੀ ਖ਼ਿਲਾਫ਼ ਰਾਹੋਂ ’ਚ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨ

ਰਾਹੋਂ, 5 ਅਕਤੂਬਰ (ਉਂਕਾਰ ਸਿੰਘ ਰਾਠੋਰ)-ਰਾਹੋਂ ਵਿਚ ਮਹਿਲਾ ਕਾਂਗਰਸ ਆਗੂ ਅਤੇ ਸਾਬਕਾ ਕੌਂਸਲਰ ਮਨਦੀਪ ਕੌਰ ਚਾਹਲ ਦੀ ਅਗਵਾਈ ਹੇਠ ਇਕ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮਹਿਲਾ ਪੱਤਰਕਾਰ ਨਾਲ ਦਿੱਲੀ ਵਿਚ ਵਾਪਰੀ ਕਥਿਤ ਬਦਸਲੂਕੀ ਤੇ ਅਪਮਾਨਜਨਕ ਵਿਵਹਾਰ ਦੇ ਵਿਰੋਧ ਵਿਚ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰਾਂ ਵਲੋਂ ਆਵਾਜ਼ ਬੁਲੰਦ ਕੀਤੀ ਗਈ।

ਅਜੀਤ ਡੈਸਕ 06-10-2026
ਰਾਹੋਂ, 5 ਅਕਤੂਬਰ (ਉਂਕਾਰ ਸਿੰਘ ਰਾਠੋਰ)-ਰਾਹੋਂ ਵਿਚ ਮਹਿਲਾ ਕਾਂਗਰਸ ਆਗੂ ਅਤੇ ਸਾਬਕਾ ਕੌਂਸਲਰ ਮਨਦੀਪ ਕੌਰ ਚਾਹਲ ਦੀ ਅਗਵਾਈ ਹੇਠ ਇਕ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮਹਿਲਾ ਪੱਤਰਕਾਰ ਨਾਲ ਦਿੱਲੀ ਵਿਚ ਵਾਪਰੀ ਕਥਿਤ ਬਦਸਲੂਕੀ ਤੇ ਅਪਮਾਨਜਨਕ ਵਿਵਹਾਰ ਦੇ ਵਿਰੋਧ ਵਿਚ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰਾਂ ਵਲੋਂ ਆਵਾਜ਼ ਬੁਲੰਦ ਕੀਤੀ ਗਈ। ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਆਪਣੀ ਨਾਅਰੇਬਾਜ਼ੀ ਕਰਕੇ ਰੋਸ ਜ਼ਾਹਿਰ ਕੀਤਾ। ਮਹਿਲਾ ਆਗੂ ਮਨਦੀਪ ਕੌਰ ਚਾਹਲ ਤੇ ਮਹਿਲਾਵਾਂ ਨੇ ਮੰਗ ਕੀਤੀ ਕਿ ਮਹਿਲਾ ਪੱਤਰਕਾਰ ਨਾਲ ਹੋਏ ਕਥਿਤ ਦੁਰਵਿਵਹਾਰ ਦੇ ਮਾਮਲੇ ਵਿਚ ਤੁਰੰਤ ਐਫ. ਆਈ. ਆਰ. ਦਰਜ ਕੀਤੀ ਜਾਵੇ ਅਤੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਮਹਿਲਾ ਕਾਂਗਰਸ ਆਗੂ ਮਨਦੀਪ ਕੌਰ ਨੇ ਸਪੱਸ਼ਟ ਕੀਤਾ ਕਿ ਮਹਿਲਾਵਾਂ ਦੀ ਇੱਜ਼ਤ, ਸੁਰੱਖਿਆ ਤੇ ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਸਿਰਫ਼ ਇਕ ਮਾਮਲੇ ਦੇ ਵਿਰੋਧ ਤੱਕ ਸੀਮਤ ਨਹੀਂ, ਸਗੋਂ ਹਰ ਮਹਿਲਾ ਦੇ ਸਨਮਾਨ ਤੇ ਸੁਰੱਖਿਆ ਲਈ ਇਨਸਾਫ਼ ਦੀ ਆਵਾਜ਼ ਹੈ। ਮਹਿਲਾਵਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ-ਇਨਸਾਫ਼ ਮਿਲਣ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬਲਵੀਰ ਕੌਰ, ਜੋਤੀ ਰਾਣਾ, ਮਨਜੀਤ ਕੌਰ, ਜਸਵੀਰ ਕੌਰ, ਬਲਜੀਤ ਕੌਰ, ਸ਼ਵਿਾਨੀ ਰਾਣਾ, ਅੰਮ੍ਰਿਤਪਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਹਿਲਾ ਕਾਂਗਰਸ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ ਅੱਜ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ-ਲਾਲ ਚੰਦ ਕਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।