06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਹਲਕਾ ਵਿਧਾਇਕ ਡਾ. ਸੁੱਖੀ ਨੇ ਬਹਿਰਾਮ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਸ਼ੁਰੂ ਕਰਾਈ

ਬਹਿਰਾਮ, 5 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਦਾਣਾ ਮੰਡੀ ਬਹਿਰਾਮ ਵਿਚ ਝੋਨੇ ਦੀ ਖਰੀਦ ਸ਼ੁਰੂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆ ਹਲਕਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਦੱਸਿਆ ਕਿ ਉਕਤ ਮੰਡੀ ਵਿਚ 5 ਅਕਤੂਬਰ ਤੋਂ ਖਰੀਦ ਸ਼ੁਰੂ ਹੋ ਗਈ ਹੈ।

ਅਜੀਤ ਡੈਸਕ 06-10-2026
ਬਹਿਰਾਮ, 5 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਦਾਣਾ ਮੰਡੀ ਬਹਿਰਾਮ ਵਿਚ ਝੋਨੇ ਦੀ ਖਰੀਦ ਸ਼ੁਰੂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆ ਹਲਕਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਦੱਸਿਆ ਕਿ ਉਕਤ ਮੰਡੀ ਵਿਚ 5 ਅਕਤੂਬਰ ਤੋਂ ਖਰੀਦ ਸ਼ੁਰੂ ਹੋ ਗਈ ਹੈ। ਕਿਸਾਨਾਂ ਨੂੰ ਅਗਲੇ ਸੀਜਨਾਂ ਵਾਂਗ ਮੰਡੀਆਂ ਵਿਚ ਬਹੁਤਾ ਸਮਾਂ ਨਹੀਂ ਬੈਠਣਾ ਪਵੇਗਾ। ਮਜ਼ਦੂਰਾਂ, ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੇਮੈਂਟ ਵੀ ਕਿਸਾਨਾਂ ਨੂੰ ਨਾਲੋਂ ਨਾਲ ਖਾਤਿਆਂ ਵਿਚ ਆ ਜਾਵੇਗੀ। ਇਸ ਮੌਕੇ ਸੋਹਣ ਲਾਲ ਢੰਡਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਲਵੀਰ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਪਵਨਜੀਤ ਸਿੰਘ ਸਿੱਧੂ ਹਲਕਾ ਸੰਗਠਨ ਇੰਚਾਰਜ, ਗੁਰਮਿੰਦਰ ਸਿੰਘ ਕੱਟ, ਚਰਨਜੀਤ ਸਿੰਘ ਰੰਧਾਵਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਗੁਰਮਿੰਦਰ ਸਿੰਘ ਡਿੰਪਲ ਸਰਪੰਚ ਮੱਲ੍ਹਾ ਸੋਢੀਆ, ਨਿੰਮਾ ਪੰਚ ਮੱਲ੍ਹਾ ਸੋਢੀਆ, ਲਖਵੀਰ ਸਿੰਘ ਲਾਲ ਮੱਲ੍ਹਾ ਸੋਢੀਆ, ਮੋਹਣ ਲਾਲ ਸਰਪੰਚ ਬਹਿਰਾਮ, ਮਹਿੰਦਰ ਪਾਲ ਸੰਮਤੀ ਮੈਂਬਰ, ਮਲਕੀਤ ਸਿੰਘ ਅਟਵਾਲ, ਸੁਰਿੰਦਰ ਕੁਮਾਰ ਪਿੰਕੀ, ਸੁਰਿੰਦਰ ਕੁਮਾਰ ਚੱਢਾ ਸੁਰਹਾਲ ਕਾਜੀਆ, ਬਲਵੰਤ ਸਿੰਘ ਸਰਪੰਚ ਚੱਕ ਬਿਲਗਾਂ, ਬਲਦੇਵ ਸਿੰਘ ਜੱਸੋਮਜਾਰਾ, ਹਰਜੀਤ ਸਿੰਘ ਅਟਵਾਲ ਫਰਾਲਾ, ਇੰਸਪੈਕਟਰ ਦੌਲਤ ਰਾਮ ਭਾਟੀਆ, ਗੁਰਮਨ ਸਿੰਘ, ਚਰਨਜੀਤ ਸਿੰਘ ਸਿੱਧੂ, ਰਾਜਿੰਦਰ ਸਿੰਘ ਅਟਵਾਲ, ਜੱਸਾ ਮਾਨ ਫਰਾਲਾ, ਹਰਭਜਨ ਸੰਘਾ, ਹੁਸਨ ਲਾਲ ਮੱਲ੍ਹਾ, ਮੋਹਣ ਲਾਲ ਫਰਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੋਆਬਾ ਗਰੁੱਪ ਆਫ਼ ਕਾਲਜਿਜ਼ ਰਾਹੋਂ ਵਿਖੇ ਡੀ. ਐਲ. ਐਸ. ਏ. ਵਲੋਂ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਏਗਾ ਜ਼ਿਲ੍ਹਾ ਪ੍ਰਸ਼ਾਸਨ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।