ਸੰਦੀਪ ਹਨੀ ਟੌਂਸਾ ਵਲੋਂ ਸਹੂੰਗੜਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਘਰ-ਘਰ ਸੰਪਰਕ ਮੁਹਿੰਮ ਦਾ ਆਗਾਜ਼
ਸੜੋਆ, 6 ਅਕਤੂਬਰ (ਹਰਮੇਲ ਸਹੂੰਗੜਾ)-ਸ਼੍ਰੋਮਣੀ ਅਕਾਲੀ ਦਲ ਦੀ ਸੂਬਾ ਪੱਧਰੀ ਘਰ-ਘਰ ਸੰਪਰਕ ਮੁਹਿੰਮ ਤਹਿਤ ਹਲਕਾ ਬਲਾਚੌਰ ਦੇ ਇੰਚਾਰਜ ਸੰਦੀਪ ਹਨੀ ਟੌਂਸਾ ਵਲੋਂ ਜਥੇਦਾਰ ਸਤਨਾਮ ਸਿੰਘ ਸਹੂੰਗੜਾ ਜਨਰਲ ਕੌਂਸਲ ਮੈਂਬਰ ਦੇ ਘਰ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਇਲਾਕੇ ਦੀਆਂ ਲੋੜਾਂ ਤੇ ਮੰਗਾਂ ਬਾਰੇ ਜਾਣਿਆ।
ਹ
ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ ਹਨੀ ਟੌਂਸਾ ਘਰ-ਘਰ ਸੰਪਰਕ ਮੁਹਿੰਮ ਦਾ ਆਗਾਜ਼ ਕਰਦੇ ਹੋਏ ਨਾਲ ਅਕਾਲੀ ਲੀਡਰ। ਤਸਵੀਰ : ਸਹੂੰਗੜਾ
07-10-2026
ਸੜੋਆ, 6 ਅਕਤੂਬਰ (ਹਰਮੇਲ ਸਹੂੰਗੜਾ)-ਸ਼੍ਰੋਮਣੀ ਅਕਾਲੀ ਦਲ ਦੀ ਸੂਬਾ ਪੱਧਰੀ ਘਰ-ਘਰ ਸੰਪਰਕ ਮੁਹਿੰਮ ਤਹਿਤ ਹਲਕਾ ਬਲਾਚੌਰ ਦੇ ਇੰਚਾਰਜ ਸੰਦੀਪ ਹਨੀ ਟੌਂਸਾ ਵਲੋਂ ਜਥੇਦਾਰ ਸਤਨਾਮ ਸਿੰਘ ਸਹੂੰਗੜਾ ਜਨਰਲ ਕੌਂਸਲ ਮੈਂਬਰ ਦੇ ਘਰ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਇਲਾਕੇ ਦੀਆਂ ਲੋੜਾਂ ਤੇ ਮੰਗਾਂ ਬਾਰੇ ਜਾਣਿਆ। ਸੰਦੀਪ ਹਨੀ ਟੌਂਸਾ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਦੀਆਂ ਅਸਲ ਸਮੱਸਿਆਵਾਂ ਤੇ ਸੁਝਾਵਾਂ ਨੂੰ ਪਾਰਟੀ ਦੇ 2027 ਦੇ ਚੋਣ ਮਨੋਰਥ ਪੱਤਰ ਦਾ ਆਧਾਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵਲੋਂ ਉਠਾਏ ਮਸਲੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅੱਗੇ ਰੱਖੇ ਜਾਣਗੇ, ਤਾਂ ਜੋ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਨ੍ਹਾਂ ਦੇ ਹੱਲ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਤੇ ਉਨ੍ਹਾਂ ਦੇ ਹੱਲ ਲਈ ਠੋਸ ਯੋਜਨਾ ਤਿਆਰ ਕਰਨਾ ਪਾਰਟੀ ਦੀ ਤਰਜੀਹ ਹੈ। ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਹਨੀ ਟੌਂਸਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਤੇ ਸੁਚੱਜਾ ਪ੍ਰਸ਼ਾਸਨ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਵਿਚ ਅਮਨ-ਸ਼ਾਂਤੀ, ਵਿਕਾਸ ਤੇ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਚੌਧਰੀ ਬਿਮਲ ਕੁਮਾਰ ਸਾਬਕਾ ਚੇਅਰਮੈਨ ਬਲਾਕ ਸੰਮਤੀ ਸੜੋਆ, ਦਿਲਾਵਰ ਸਿੰਘ ਦਿਲੀ, ਜਥੇਦਾਰ ਮੋਹਨ ਸਿੰਘ ਟੱਪਰੀਆਂ, ਹਰਭਜਨ ਸਿੰਘ ਟੱਪਰੀਆਂ, ਲਖਬੀਰ ਸਿੰਘ ਠੇਕੇਦਾਰ, ਰਾਣਾ ਰਣਦੀਪ ਕੌਸ਼ਲ ਬਲਾਚੌਰ, ਦਲਜੀਤ ਸਿੰਘ ਮਾਣੇਵਾਲ, ਇਕਬਾਲ ਸਿੰਘ ਪਨਿਆਲੀਆਂ, ਗੌਰਵ ਚੌਹਾਨ, ਮਾਸਟਰ ਦੇਵਰਾਜ ਸੰਡਰੇਵਾਲ, ਸੁਖਦੇਵ ਸਿੰਘ, ਮੋਹਣ ਸਿੰਘ, ਤਰਸੇਮ ਸਿੰਘ, ਹਰਭਜਨ ਸਿੰਘ, ਗੁਲਜਾਰ ਸਿੰਘ, ਰਾਜਵੀਰ ਕੌਰ, ਜਗਦੀਸ਼ ਕੌਰ, ਰੇਸ਼ਮ ਕੌਰ, ਭੁਪਿੰਦਰ ਕੌਰ, ਗੁਰਦੇਵ ਕੌਰ, ਬਲਜਿੰਦਰ ਕੌਰ, ਪਰਮਜੀਤ ਕੌਰ, ਕਮਲਜੀਤ ਕੌਰ ਤੇ ਮੋਹਣ ਕੌਰ ਆਦਿ ਹਾਜ਼ਰ ਸਨ।