07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੇਜਰ ਮਨਦੀਪ ਸਿੰਘ ਵੈੱਲਫੇਅਰ ਸੁਸਾਇਟੀ (ਰਜਿ:) ਨਵਾਂਸ਼ਹਿਰ ਦੇ ਅਹੁਦੇਦਾਰਾਂ ਦੀ ਚੋਣ

ਨਵਾਂਸ਼ਹਿਰ, 6 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਕਾਫੀ ਲੰਮੇ ਸਮੇਂ ਤੋਂ ਲੋਕ ਭਲਾਈ ਦੇ ਕੰਮਾਂ ਲਈ ਸਮਰਪਿਤ ਮੇਜਰ ਮਨਦੀਪ ਸਿੰਘ ਵੈਲਫੇਅਰ ਸੁਸਾਇਟੀ ਰਜਿਸਟਰਡ ਨਵਾਂਸ਼ਹਿਰ ਵਲੋਂ ਸੁਸਾਇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਹੈ। ਸੁਸਾਇਟੀ ਦੇ ਪ੍ਰਧਾਨ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਲਬਾਗ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੀਂ ਕੀਤੀ ਚੋਣ ਅਨੁਸਾਰ ਦਿਲਬਾਗ ਸਿੰਘ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਪ੍ਰਧਾਨ, ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਮੁੱਖ ਅਧਿਆਪਕ ਸ.

ਅਜੀਤ ਡੈਸਕ 07-10-2026
ਨਵਾਂਸ਼ਹਿਰ, 6 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਕਾਫੀ ਲੰਮੇ ਸਮੇਂ ਤੋਂ ਲੋਕ ਭਲਾਈ ਦੇ ਕੰਮਾਂ ਲਈ ਸਮਰਪਿਤ ਮੇਜਰ ਮਨਦੀਪ ਸਿੰਘ ਵੈਲਫੇਅਰ ਸੁਸਾਇਟੀ ਰਜਿਸਟਰਡ ਨਵਾਂਸ਼ਹਿਰ ਵਲੋਂ ਸੁਸਾਇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਹੈ। ਸੁਸਾਇਟੀ ਦੇ ਪ੍ਰਧਾਨ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਲਬਾਗ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੀਂ ਕੀਤੀ ਚੋਣ ਅਨੁਸਾਰ ਦਿਲਬਾਗ ਸਿੰਘ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਪ੍ਰਧਾਨ, ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਮੁੱਖ ਅਧਿਆਪਕ ਸ. ਹ. ਸ. ਭੀਣ ਨੂੰ ਉਪ ਪ੍ਰਧਾਨ, ਲੈਕ. ਤਰਸੇਮ ਪਠਲਾਵਾ ਨੂੰ ਸਕੱਤਰ, ਸਤਿੰਦਰ ਜੀਤ ਸਿੰਘ ਐਸ. ਡੀ. ਓ. ਬਿਜਲੀ ਬੋਰਡ ਨੂੰ ਵਿੱਤ ਸਕੱਤਰ, ਸੀਨੀਅਰ ਐਡਵੋਕੇਟ ਹਰਮੇਸ਼ ਸੁਮਨ ਨੂੰ ਲੀਗਲ ਅਡਵਾਈਜ਼ਰ, ਇੰਸਪੈਕਟਰ ਮਹਿੰਦਰ ਸਿੰਘ ਪੰਜਾਬ ਪੁਲਿਸ ਤੇ ਗਗਨਦੀਪ ਸਿੰਘ ਰੋਪੜ ਨੂੰ ਅਗਜੈਕਟਿਵ ਮੈਂਬਰ ਚੁਣਿਆ ਗਿਆ ਹੈ। ਇਸ ਤੋਂ ਇਲਾਵਾ ਹਰਬੰਸ ਕੌਰ (ਸ਼ਹੀਦ ਦੇ ਮਾਤਾ ਜੀ), ਮਨਜੀਤ ਕੌਰ ਅਧਿਆਪਕਾ, ਸ. ਪ੍ਰ. ਸ. ਨਵਾਂਸ਼ਹਿਰ, ਡਾਕਟਰ ਪ੍ਰਭਸਿਮਰਨ ਕੌਰ, ਅਵਤਾਰ ਸਿੰਘ ਘਮੌਰ, ਜੀਵਨ ਲਾਲ ਸੁਪਰਡੈਂਟ ਬਤੌਰ ਮੈਂਬਰ ਹਾਜ਼ਰ ਸਨ। ਸੁਸਾਇਟੀ ਦੇ ਪ੍ਰਧਾਨ ਵਲੋਂ ਨਵੇਂ ਬਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਸੁਸਾਇਟੀ ਪ੍ਰਤੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਸੁਨੇਹਾ ਦਿੱਤਾ।
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਸਭਾ ਬਲਾਚੌਰ ਵਲੋਂ ਪ੍ਰਧਾਨ ਸੁਰਿੰਦਰ ਪਨੇਸਰ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਪਿੰਡ ਬਾਗੋਵਾਲ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।