ਗੁ: ਬਾਬਾ ਅਦਲੀ ਗਰਚਾ ਵਿਖੇ ਗੁਰਮਤਿ ਸਮਾਗਮ ਅੱਜ
ਔੜ, 6 ਅਕਤੂਬਰ (ਗੁਰਨਾਮ ਸਿੰਘ ਸੈਣੀ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 7ਵਾਂ ਵਿਸ਼ੇਸ਼ ਸਮਾਗਮ 7 ਅਕਤੂਬਰ ਨੂੰ ਗੁਰਦੁਆਰਾ ਬਾਬਾ ਅਦਲੀ ਪਿੰਡ ਗਰਚਾ ਵਿਖੇ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ, ਮੈਂਬਰ ਅਵਤਾਰ ਸਿੰਘ ਤੇ ਜਗਜੀਤ ਸਿੰਘ ਆਦਿ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਸਮਾਗਮ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਔੜ, 6 ਅਕਤੂਬਰ (ਗੁਰਨਾਮ ਸਿੰਘ ਸੈਣੀ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 7ਵਾਂ ਵਿਸ਼ੇਸ਼ ਸਮਾਗਮ 7 ਅਕਤੂਬਰ ਨੂੰ ਗੁਰਦੁਆਰਾ ਬਾਬਾ ਅਦਲੀ ਪਿੰਡ ਗਰਚਾ ਵਿਖੇ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ, ਮੈਂਬਰ ਅਵਤਾਰ ਸਿੰਘ ਤੇ ਜਗਜੀਤ ਸਿੰਘ ਆਦਿ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਸਮਾਗਮ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼ਾਮ 6 ਵਜੇ ਸੁੰਦਰ ਦਰਬਾਰ ਹਾਲ ਵਿਚ ਸਮਾਗਮ ਦੀ ਸ਼ੁਰੂਆਤ ਹੋਵੇਗੀ। ਸੋਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਅੰਮ੍ਰਿਤਮਈ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਪ੍ਰਸਿੱਧ ਕਥਾਵਾਚਕ ਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਆਸ-ਪਾਸ ਦੇ ਪਿੰਡਾਂ ਨਾਲ ਸੰਪਰਕ ਕਰਕੇ ਸੰਗਤਾਂ ਨੂੰ ਆਪਣੇ ਸਾਧਨਾਂ ਅਤੇ ਟਰਾਲੀਆਂ ਰਾਹੀਂ ਪਹੁੰਚਣ ਲਈ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ ਤੇ ਦੂਰ-ਦੁਰਾਡੇ ਇਲਾਕਿਆਂ ਤੋਂ ਸੰਗਤਾਂ ਦੀ ਆਮਦ ਲਈ ਸੁਸਾਇਟੀ ਵਲੋਂ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਮੌਕੇ ਸਤਨਾਮ ਸਿੰਘ, ਜਗਜੀਤ ਸਿੰਘ ਜੱਗੀ, ਹਰਮੇਸ਼ ਸਿੰਘ, ਅਵਤਾਰ ਸਿੰਘ, ਸਤਪਾਲ ਸਿੰਘ, ਅਮਰਜੀਤ ਸਿੰਘ, ਸੰਤੋਖ ਸਿੰਘ, ਮੱਖਣ ਸਿੰਘ, ਰਾਣਾ ਅਤੇ ਚਰਨਜੀਤ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।