08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੰਤਰੀਆਂ ਵਲੋਂ ਐਨ.ਐਚ.ਐਮ. ਮੁਲਾਜ਼ਮਾਂ ਨਾਲ ਮੀਟਿੰਗਾਂ ਮੁਲਤਵੀ ਕਰਨ ’ਤੇ ਮੁਲਾਜ਼ਮਾਂ ਚ ਭਾਰੀ ਰੋਸ

ਮਜਾਰੀ/ਸਾਹਿਬਾ, 7 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਵਿੱਚ ਲੰਬੇ ਸਮੇਂ ਤੋਂ ਠੇਕੇ ਦੇ ਅਧਾਰ ‘ਤੇ ਕੰਮ ਕਰਦੇ ਸਮੂਹ ਐਨ. ਐਚ.

ਅਜੀਤ ਡੈਸਕ 08-10-2026
ਮਜਾਰੀ/ਸਾਹਿਬਾ, 7 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਵਿੱਚ ਲੰਬੇ ਸਮੇਂ ਤੋਂ ਠੇਕੇ ਦੇ ਅਧਾਰ ‘ਤੇ ਕੰਮ ਕਰਦੇ ਸਮੂਹ ਐਨ.ਐਚ.ਐਮ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਹੋਣ ਵਾਲੀਆਂ ਮੀਟਿੰਗਾਂ ਸਰਕਾਰ ਦੇ ਸਿਹਤ ਮੰਤਰੀ ਅਤੇ ਵਿੱਤ ਮੰਤਰੀ ਵੱਲੋਂ ਲਗਾਤਾਰ ਮੁਲਤਵੀ ਕੀਤੀਆਂ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਸੂਬਾ ਆਗੂ ਡਾ. ਰਾਜ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਵਿੱਤ ਮੰਤਰੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ 3 ਵਾਰ ਮੁਲਤਵੀ ਕੀਤੀ ਜਾ ਚੁੱਕੀ ਹੈ। ਸਿਹਤ ਮੰਤਰੀ ਪੰਜਾਬ ਵੱਲੋਂ 5 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ, ਜਿਸ ਤੋਂ ਸਾਫ ਜਾਹਿਰ ਹੁੰਦਾ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ, ਸਿਰਫ ਟਾਈਮ ਟਪਾਉਣ ਦੀ ਨੀਤੀ ਅਪਣਾ ਰਹੀ ਹੈ। ਇਸ ਤੋਂ ਪਹਿਲਾਂ ਵਿੱਤ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਨਾਲ ਸਾਂਝੇ ਤੌਰ ‘ਤੇ ਹੋਈ ਯੂਨੀਅਨ ਦੀ ਮੀਟਿੰਗ ਦੌਰਾਨ ਉੱਚ ਪੱਧਰੀ ਐਨ.ਐਚ.ਐਮ ਮੁਲਾਜ਼ਮ ਭਲਾਈ ਕਮੇਟੀ ਬਣਾਈ ਜਾਣੀ ਸੀ, ਜਿਸ ਨੇ 15 ਦਿਨਾਂ ਦੇ ਵਿੱਚ-ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਾਰਥਕ ਅਤੇ ਪੱਕਾ ਹੱਲ ਕਰਨਾ ਸੀ ਪਰ ਬੜੇ ਅਫਸੋਸ ਨਾਲ ਇਹ ਦੱਸਣਾ ਪੈ ਰਿਹਾ ਹੈ ਕਿ ਸਰਕਾਰ ਨੇ ਇਸਨੂੰ ਗੰਭੀਰਤਾ ਨਾਲ ਨਾ ਲੈਂਦੇ ਹੋਏ 20 ਦਿਨ ਤੋਂ ਜਿਆਦਾ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਮੀਟਿੰਗ ਦੀ ਗੱਲ ਤਾਂ ਦੂਰ ਕਮੇਟੀ ਗਠਿਤ ਤੱਕ ਨਹੀਂ ਕੀਤੀ। ਇਸ ਨਾਲ ਸਮੁੱਚੇ ਐਨ.ਐਚ.ਐਮ ਮੁਲਾਜ਼ਮਾਂ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਸਮੂਹ ਐਨ.ਐਚ.ਐਮ ਮੁਲਾਜ਼ਮ ਆਉਣ ਵਾਲੀ 9 ਅਕਤੂਬਰ ਨੂੰ ਧੂਰੀ ਵਿਖੇ ਵਿਸ਼ਾਲ ਰੋਸ ਰੈਲੀ ਕਰਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ। ਉਹਨਾਂ ਕਿਹਾ ਜੇਕਰ ਸਰਕਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦੇਏਗੀ ਤਾਂ ਸੰਪੂਰਨ ਤੌਰ ‘ਤੇ ਕੰਮ ਬੰਦ ਕਰ ਦਿੱਤਾ ਜਾਵੇਗਾ। ਇਸ ਮੌਕੇ ਡਾ. ਦਲਜੀਤ, ਡਾ. ਰਾਜ ਕੁਮਾਰ, ਡਾ. ਕੁਲਵਰਨ, ਡਾ. ਬਲਜਿੰਦਰ, ਮਨਿੰਦਰ ਬਾਠ, ਅਰੁਨ ਕੁਮਾਰ, ਸ਼ਿਵ ਕੁਮਾਰ, ਨਰੇਸ਼ ਕੁਮਾਰ, ਅਸ਼ਵਨੀ ਕੁਮਾਰ, ਡਾ. ਹਰਦੀਪ ਕੌਰ, ਸੋਨੀਆ ਰਾਣੀ, ਮਨਪ੍ਰੀਤ ਕੌਰ, ਸੁਰੇਖਾ ਰਾਣੀ, ਅਮਨਦੀਪ ਕੌਰ, ਅਨੁਪਮਾ ਰਾਣੀ, ਵੰਧਨਾ ਠਾਕੁਰ, ਜੋਤੀ ਅਤੇ ਸਮੂਹ ਮੁਲਾਜਮ ਹਾਜ਼ਰ ਸਨ।
ਪਿਛਲੀ ਖ਼ਬਰ 12.40 ਲੱਖ ਦੀ ਠੱਗੀ ਦੇ ਦੋਸ਼ ’ਚ 2 ਮਾਮਲੇ ਦਰਜ ਅਗਲੀ ਖ਼ਬਰ ਮੋਬਾਈਲ ਵੈਨ ਰਾਹੀਂ ਕਿਸਾਨਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।